Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਪਾਣੀਆਂ ਬਾਰੇ ‘ਆਪ’ ਡਟ ਕੇ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰੇਗੀ: ਸੰਜ਼ੇ ਸਿੰਘ

ਪੰਜਾਬ ਦੇ ਪਾਣੀਆਂ ਬਾਰੇ ‘ਆਪ’ ਡਟ ਕੇ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰੇਗੀ: ਸੰਜ਼ੇ ਸਿੰਘ

ਜਲੰਧਰ (1 ਮਾਰਚ, 2016): ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨਾਲ ਚੱਲ ਰਹੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਮੁਖੀ ਸੰਜ਼ੇ ਸਿੰਘ ਨੇ ਪਾਰਟੀ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕ ਵਿੱਚ ਡੱਟ ਕੇ ਖੜ੍ਹਨਗੇ।Aam Aadmi Party Logo

ਆਮ ਆਦਮੀ ਪਾਰਟੀ ਦੇ ਕੌਮੀ ਨੇਤਾ ਸੰਜੇ ਸਿੰਘ ਨੇ ਪੰਜਾਬ ਦੇ ਪਾਣੀਆਂ ਬਾਰੇ ਕਾਨੂੰਨ ਨੂੰ ਕੇਂਦਰ ਸਰਕਾਰ ਵੱਲੋਂ ਗੈਰ ਸੰਵਿਧਾਨਕ ਆਖੇ ਜਾਣ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਬਾਰੇ ‘ਆਪ’ ਡਟ ਕੇ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰੇਗੀ ।

ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਦੇ ਸੁਪਰੀਮ ਕੋਰਟ ਨੂੰ ਦਿੱਤੇ ਸਟੈਂਡ ਦੀ ਸਖ਼ਤ ਨਿਖੇਧੀ ਕਰਦੇ ਹਾਂ ਤੇ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਫ਼ੈਸਲੇ ਦੀ ਨਿਖੇਧੀ ਕਰਦੇ ਹਾਂ । ਉਨ੍ਹਾਂ ਕਿਹਾ ਕਿ ਸਾਨੂੰ ਹੈਰਾਨੀ ਹੁੰਦੀ ਹੈ ਕਿ ਜਦੋਂ ਵੀ ਪੰਜਾਬ ਵਿਚ ਚੋਣਾਂ ਹੁੰਦੀਆਂ ਹਨ ਤਾਂ ਉਸ ਸਮੇਂ ਹੀ ਅਜਿਹੇ ਮੁੱਦੇ ਕਿਉਂ ਯਾਦ ਆ ਜਾਂਦੇ ਹਨ ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2004 ਵਿੱਚ ਪੰਜਾਬ ਨਾਲ ਗੁਆਂਢੀ ਰਾਜਾਂ ਦੇ ਪੁਰਾਣੇ ਹੋਏ ਸਾਰੇ ਸਮਝੋਤਿਆਂ ਨੂੰ ਰੱਦ ਕਰ ਦਿੱਤਾ ਸੀ। ਇਸ ਖਿਲਾਫ ਹਰਿਆਣਾ ਨੇ ਭਾਰਤੀ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ, ਜਿਸਤੇ ਹੁਣ ਸੁਣਵਾਈ ਸ਼ੂਰੂ ਹੋਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: