Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਸਤਾ ਹਾਲ ਮੋਰਿੰਡਾ-ਫਤਿਹਗੜ੍ਹ ਸਾਹਿਬ ਸੜਕ ਨੂੰ ਦਿੱਤਾ ਦਿਵਾਨ ਟੋਡਰ ਮੱਲ ਮਾਰਗ ਦਾ ਨਾਮ

ਖਸਤਾ ਹਾਲ ਮੋਰਿੰਡਾ-ਫਤਿਹਗੜ੍ਹ ਸਾਹਿਬ ਸੜਕ ਨੂੰ ਦਿੱਤਾ ਦਿਵਾਨ ਟੋਡਰ ਮੱਲ ਮਾਰਗ ਦਾ ਨਾਮ

ਚੰਡੀਗੜ੍ਹ: ਲੰਬੇ ਸਮੇਂ ਤੋਂ ਨਵੀਨੀਕਰਨ ਦੀ ਉਡੀਕ ਕਰ ਰਹੀ ਮੋਰਿੰਡਾ-ਬਸੀ ਪਠਾਣਾ-ਫਤਿਹਗੜ੍ਹ ਸਾਹਿਬ ਸੜਕ ਦੇ ਨਵੀਨੀਕਰਨ ਦਾ ਕੰਮ ਭਾਵੇਂ ਲਟਕ ਲਟਕ ਕੇ ਚੱਲ ਰਿਹਾ ਹੈ ਪਰ ਬਸੀ ਪਠਾਣਾ ਦੇ ਐਮ.ਐਲ.ਏ ਰਿਟਾਇਰਡ ਜੱਜ ਨਿਰਮਲ ਸਿੰਘ ਦੀ ਬੇਨਤੀ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਸੜਕ ਨੂੰ “ਦੀਵਾਨ ਟੋਡਰ ਮੱਲ ਮਾਰਗ” ਨਾਮ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

fatehgarh_sahib roadਪੰਜਾਬ ਸਰਕਾਰ ਦੀ ਵੈਬਸਾਈਟ ਤੇ ਸਾਂਝੀ ਕੀਤੀ ਗਈ ਇਸ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਇਸ ਗੱਲ ਦਾ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਬਾਦਲ ਵੱਲੋਂ ਲੋਕ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਇਸ ਲਈ ਕਾਰਗਰ ਕਦਮ ਚੁੱਕੇ ਜਾਣ।

ਫਤਿਹਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਇਸ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਅਜੇ ਤੱਕ ਕੰਮ ਪੂਰਾ ਨਹੀਂ ਹੋ ਸਕਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਉੱਤੇ ਜਾਂਚ ਲਈ ਕਾਂਗਰਸ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ
ਉਹਨਾਂ ਕਿਹਾ ਕਿ ਬਾਦਲ ਵੱਲੋਂ ਹੁਣ ਕੀਤੀ ਜਾ ਰਹੀ ਸਰਗਰਮੀ ਗੋਂਗਲੂਆਂ ਤੋਂ ਮਿੱਟੀ ਝਾੜਨ ਤੋਂ ਵਧਕੇ ਹੋਰ ਕੁਝ ਵੀ ਨਹੀਂ ਹੈ।
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: