Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਦੀ ਚੜ੍ਹਤ ਤੋਂ ਘਬਰਾਕੇ ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਹਮਲਾ ਕਰਵਾਇਆ: ਸੰਜ਼ੇ ਸਿੰਘ

ਆਪ ਦੀ ਚੜ੍ਹਤ ਤੋਂ ਘਬਰਾਕੇ ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਹਮਲਾ ਕਰਵਾਇਆ: ਸੰਜ਼ੇ ਸਿੰਘ

ਚੰਡੀਗਡ਼੍ਹ(29 ਫਰਵਰੀ 2016): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਧ ਰਹੀ ਚੜਤ ਤੋਂ ਬੁਖਲਾਏ ਸੁਖਬੀਰ ਬਾਦਲ ਨੇ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜ ਰੋਜ਼ਾ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਕਰਵਾਏ ਅਤੇ ਇਸ ਸਭ ਦੇ ਬਾਵਜੂਦ ਦੌਰਾ ਸਫ਼ਲ ਹੋਣ ਤੋਂ ਬੁਖਲਾ ਕੇ ਅੱਜ ਸ੍ਰੀ ਕੇਜਰੀਵਾਲ ’ਤੇ ਕਾਤਲਾਨਾ ਹਮਲਾ ਕਰਵਾਇਆ।

Screenshots-from-Arvind-Kejriwals-Twitter-handle
ਆਪ ਦੀ ਚੜ੍ਹਤ ਤੋਂ ਘਬਰਾਕੇ ਸੁਖਬੀਰ ਬਾਦਲ ਨੇ ਕੇਜਰੀਵਾਲ ‘ਤੇ ਹਮਲਾ ਕਰਵਾਇਆ

ਸੁਖਬੀਰ ਬਾਦਲ ‘ਤੇ ਹਮਲੇ ਦਾ ਦੋਸ਼ ਲਾਉਦਿਆਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕੀਤਾ ।ਸੰਜੇ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਇਸ ਤਰ੍ਹਾਂ ਗੁੰਡਾਗਰਦੀ ਕਰਕੇ ਸਿਆਸੀ ਵਿਰੋਧੀਆਂ ਦੀ ਆਵਾਜ਼ ਬੰਦ ਕਰਨ ਦਾ ਸਮਾਂ ਹੁਣ ਲੰਘ ਗਿਆ ਹੈ ਅਤੇ ਸਾਲ 2017 ਵਿੱਚ ਅਕਾਲੀ ਦਲ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ।

‘ਆਪ’ ਆਗੂ ਨੇ ਕਿਹਾ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾ ਹੋਣ ਦੀ ਘਟਨਾ ਮੌਕੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਦੇ ਭਰਾ ਹਰਕਿੰਦਰ ਸਿੰਘ, ਲਤਾਲਾ ਤੋਂ ਅਕਾਲੀ ਦਲ ਦੇ ਇੰਚਾਰਜ ਅਮਨਦੀਪ ਸਿੰਘ ਅੌਲਖ, ਅਕਾਲੀ ਦਲ ਯੂਥ ਵਿੰਗ ਦੇ ਸਰਕਲ ਇੰਚਾਰਜ ਜੱਸਾ ਸਿੰਘ ਬਡਵਾਲ ਤੇ ਦਾਖਾ ਹਲਕੇ ਤੋਂ ਅਕਾਲੀ ਆਗੂ ਪ੍ਰਭਦੀਪ ਸਿੰਘ ਮਾਂਗਟ ਮੌਜੂਦ ਸਨ, ਜਿਸ ਬਾਰੇ ਜਾਣਕਾਰੀ ਐਸਐਸਪੀ ਜਗਰਾਓਂ ਰਵਚਰਨ ਸਿੰਘ ਬਰਾਡ਼ ਨੂੰ ਦੇ ਦਿੱਤੀ ਗਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਜਿਸ ਥਾਂ ’ਤੇ ‘ਆਪ’ ਨੇ ਉਦਯੋਗਪਤੀਆਂ ਨਾਲ ਰੂ-ਬ-ਰੂ ਰੱਖੀ ਸੀ, ਉਸ ਦੇ ਬਿਲਕੁਲ ਨਾਲ ਪੈਂਦੇ ਇਕ ਪੈਲੇਸ ਵਿੱਚ ਹੁਕਮਰਾਨਾਂ ਨੇ ਹਮਲਾਵਰਾਂ ਨੂੰ ਰੋਟੀ-ਪਾਣੀ ਛਕਾਇਆ ਸੀ ਅਤੇ ਉੱਥੋਂ ਹੀ ਉਨ੍ਹਾਂ ਨੂੰ ਡਾਂਗਾਂ ਤੇ ਪੱਥਰ ਦੇਕੇ ਹਮਲੇ ਲਈ ਭੇਜਿਆ ਗਿਆ ਸੀ।

ਸੰਗਠਨ ਮੁਖੀ ਦੁਰਗੇਸ਼ ਪਾਠਕ ਨੇ ਦੱਸਿਆ ਕਿ ਘਟਨਾ ਮੌਕੇ ਉਨ੍ਹਾਂ ਨਾਲ ਪੁਲੀਸ ਦੀਆਂ ਦੋ ਐਸਕੋਰਟ ਗੱਡੀਆਂ ਵੀ ਸਨ ਪਰ ਪੁਲੀਸ ਕੁਝ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਕਾਰ ਪੰਜ ਮਿੰਟ ਪੂਰੀ ਤਰ੍ਹਾਂ ਹਮਲਾਵਰਾਂ ਦੇ ਕਬਜ਼ੇ ਹੇਠ ਸੀ ਅਤੇ ਕੁਝ ਵੀ ਹੋ ਸਕਦਾ ਸੀ।

ਇਸ ਸਮੇਂ ਦੁਰਗੇਸ਼ ਪਾਠਕ, ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਬੈਂਸ ਤੇ ਕਾਨੂੰਨੀ ਸੈੱਲ ਦੇ ਕਨਵੀਨਰ ਹਿੰਮਤ ਸਿੰਘ ਸ਼ੇਰਗਿੱਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: