Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਦੀ ਆਵਾਜ਼ ਉਠਾਉਣ ਲਈ ਸਿੱਖ ਸੰਸਥਾਂ ਨੇ ਅਮਰੀਕੀ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ

ਭਾਰਤ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਦੀ ਆਵਾਜ਼ ਉਠਾਉਣ ਲਈ ਸਿੱਖ ਸੰਸਥਾਂ ਨੇ ਅਮਰੀਕੀ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ

ਕੈਲੀਫੋਰਨੀਆ (3 ਮਾਰਚ, 2016): ਅਮਰੀਕੀ ਸੰਸਦ ਮੈਂਬਰਾਂ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ਵਿੱਚ ਘੱਟ ਗਿਣਤੀਆਂ ‘ਤੇ ਹੋਰ ਹਮਲਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਦਾ ਮਾਮਲਾ ਉਠਾਉਣ ਲਈ ਅਮਰੀਕੀ ਸਿੱਖ ਸੰਸਥਾ ਨੇ ਧੰਨਵਾਦ ਕੀਤਾ ਹੈ।

ਚਿੱਠੀ ‘ਚ ਈਸਾਈਆਂ, ਮੁਸਲਮਾਨਾਂ ‘ਤੇ ਹੋ ਰਹੇ ਜ਼ੁਲਮਾਂ ਦੇ ਨਾਲ-ਨਾਲ ਸਿੱਖਾਂ ‘ਤੇ ਹੋ ਰਹੇ ਤਸ਼ੱਦਦ ਦੀ ਵੀ ਚਰਚਾ ਕੀਤੀ ਸੀ, ਜਿਸ ‘ਚ ਖਾਸ ਤੌਰ ‘ਤੇ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਬੇਅਦਬੀ ਪ੍ਰਤੀ ਰੋਸ ਪ੍ਰਗਟਾਅ ਰਹੀਆਂ ਸ਼ਾਂਤਮਈ ਸਿੱਖ ਸੰਗਤਾਂ ‘ਤੇ ਅੰਧਾਧੁੰਦ ਗੋਲੀਆਂ ਚਲਾ ਕੇ 2 ਸਿੱਖਾਂ ਨੂੰ ਸ਼ਹੀਦ ਅਤੇ ਬਹੁਤ ਸਾਰਿਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ।

ਸਿੱਖ ਸੰਸਥਾ ਫਰੈਂਡਸ ਆਫ ਸਿੱਖ ਕਾਕਸ ਸੰਸਥਾ ਵੱਲੋਂ ਅਮਰੀਕੀ ਸੰਸਦ ਮੈਂਬਰਾਂ ਦੁਆਰਾ ਭਾਰਤ ‘ਚ ਘੱਟ ਗਿਣਤੀਆਂ ‘ਤੇ ਹੋ ਰਹੇ ਅੱਤਿਆਚਾਰਾਂ ਖਿਲਾਫ਼ ਜਿਤਾਈ ਚਿੰਤਾ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ‘ਚ ਧਾਰਮਿਕ ਘੱਟ ਗਿਣਤੀਆਂ ਖਿਲਾਫ਼ ਹੋ ਰਹੇ ਤਸ਼ੱਦਦਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਸਦ ਮੈਂਬਰਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਦੇ ਬੁਨਿਆਦੀ ਹੱਕ ਦੀ ਰਾਖੀ ਅਤੇ ਇਨਸਾਫ਼ ਲਈ ਤੁਰੰਤ ਉਚਿੱਤ ਕਦਮ ਉਠਾਉਣ ਲਈ ਕਿਹਾ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਵਰਨਣਯੋਗ ਹੈ ਕਿ ਅਮਰੀਕੀ ਸੰਸਦ ਮੈਂਬਰਾਂ ਦੇ ਇਕ ਗੁੱਟ ਨੇ ਜਿਸ ਦੀ ਅਗਵਾਈ ਸਿੱਖ ਕਾਕਸ ਦੇ ਸੀਨੀਅਰ ਮੈਂਬਰ ਕਾਂਗਰਸਮੈਨ ਕੀਥ ਐਲੀਸਨ ਅਤੇ ਰਿਪਬਲਿਕਨ ਪਾਰਟੀ ਵੱਲੋਂ ਕਾਂਗਰਸਮੈਨ ਜੋ ਪਿਟਸ ਕਰ ਰਹੇ ਸਨ, ਨੇ ਸ੍ਰੀ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ‘ਚ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਧਾਰਮਿਕ ਹੱਕਾਂ ਬਾਰੇ ਮੁੱਦਿਆਂ ਨੂੰ ਭਾਰਤ ਸਰਕਾਰ ਕੋਲ ਉਠਾਇਆ ਸੀ।

ਇਸ ਚਿੱਠੀ ‘ਚ ਉਕਤ ਦੋ ਕਾਂਗਰਸਮੈਨਾਂ ਤੋਂ ਬਿਨਾਂ 25 ਹੋਰ ਸੰਸਦ ਮੈਂਬਰਾਂ ਅਤੇ 8 ਅਮਰੀਕੀ ਸੈਨੇਟਰਾਂ ਨੇ ਇਸ ‘ਤੇ ਦਸਤਖ਼ਤ ਕਰਕੇ ਇਸ ਦੀ ਹਮਾਇਤ ਕੀਤੀ। ਫਰੈਂਡਸ ਆਫ ਸਿੱਖ ਕਾਕਸ ਦੇ ਆਗੂਆਂ ਹਰਪ੍ਰੀਤ ਸਿੰਘ ਸੰਧੂ ਤੇ ਡਾ: ਪ੍ਰਿਤਪਾਲ ਸਿੰਘ ਨੇ ਅਮਰੀਕੀ ਸੰਸਦ ਮੈਂਬਰਾਂ ਦਾ ਇਸ ਗੱਲ ‘ਤੇ ਤਹਿ ਦਿਲੋਂ ਧੰਨਵਾਦ ਕੀਤਾ ਹੈ ਅਤੇ ਆਸ ਪ੍ਰਗਟਾਈ ਹੈ ਕਿ ਆਉਣ ਵਾਲੇ ਸਮੇਂ ‘ਚ ਵੀ ਉਹ ਸਿੱਖਾਂ ਦੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਰਹਿਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: