Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਨੇ ਪ੍ਰੋ. ਭੁੱਲਰ ਖਿਲਾਫ 23 ਸਾਲ ਪੁਰਾਣਾ ਟਾਡਾ ਕੇਸ ਖੋਲਿਆ

ਪੰਜਾਬ ਪੁਲਿਸ ਨੇ ਪ੍ਰੋ. ਭੁੱਲਰ ਖਿਲਾਫ 23 ਸਾਲ ਪੁਰਾਣਾ ਟਾਡਾ ਕੇਸ ਖੋਲਿਆ

ਅੰਮ੍ਰਿਤਸਰ (25 ਫਰਵਰੀ, 2016):  ਦਿੱਲੀ ਦੀ ਤਿਹਾੜ ਜੇਲ ਵਿੱਚੋਂ ਅੰਮ੍ਰਿਤਸਰ ਦੀ ਜੇਲ ਵਿੱਚ ਬਦਲੀ ਕੀਤ ਸਿੱਖ ਕੈਦੀ ਦਵਿੰਦਰਪਾਲ ਸਿੰਘ ਭੁੱਲਰ ਖਿਲਾਫ ਪੰਜਾਬ ਪੁਲਿਸ ਨੇ ਅੱਜ ਇੱਕ 23 ਸਾਲ ਪੁਰਾਣਾ ਕੇਸ ਖੋਲਦੇ ਹੋਏ ਇੱਥੇ ਸਥਾਪਤ ਵਿਸ਼ੇਸ਼ ਟਾਡਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਮਾਰਚ ਨੂੰ ਤੈਅ ਕੀਤੀ ਹੈ।

ਇਸ ਦੌਰਾਨ ਮੈਡੀਕਲ ਬੋਰਡ ਨੂੰ ਉਸ ਦੀ ਸਿਹਤ ਦੀ ਸਥਿਤੀ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਕੇਸ ਨੂੰ ਅਗਾਂਹ ਵਧਾਉਣ ਸਬੰਧੀ ਫੈਸਲਾ ਲਿਆ ਜਾ ਸਕੇ। ਪ੍ਰੋ. ਭੁੱਲਰ ਨੂੰ ਪਿਛਲੇ ਸਾਲ ਜੂਨ ਮਹੀਨੇ ਵਿੱਚ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਉਹ ਇਸ ਵੇਲੇ ਸੀਜ਼ੋਫੇਰਨੀਆ ਨਾਂ ਦੀ ਇਕ ਦਿਮਾਗੀ ਬਿਮਾਰੀ ਨਾਲ ਪੀੜਤ ਹੈ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੀ ਮਨੋਰੋਗ ਵਾਰਡ ਵਿੱਚ ਜ਼ੇਰੇ ਇਲਾਜ ਹੈ। ਅੱਜ ਉਸ ਨੂੰ 1992 ਵਿੱਚ ਬਟਾਲਾ ਦੇ ਸਦਰ ਥਾਣੇ ਵਿੱਚ ਦਰਜ ਇਕ ਕੇਸ ਦੇ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਪ੍ਰੋ. ਭੁੱਲਰ ਅਦਲਾਤ ਵਿੱਚ ਪੇਸ਼ੀ ਸਮੇਂ
ਪ੍ਰੋ. ਭੁੱਲਰ ਅਦਲਾਤ ਵਿੱਚ ਪੇਸ਼ੀ ਸਮੇਂ

ਪ੍ਰੋ. ਭੁੱਲਰ ਵੱਲੋਂ ਪੇਸ਼ ਹੋਏ ਸਿੱਖ ਹਿਤਾਂ ਦੀ ਫੈਰਵੀ ਕਰਨ ਵਾਲੇ ਵਕੀਲ਼ ਜਸਪਾਲ ਸਿੰਘ ਮੰਝਪੁਰ ਨੇ ਦੱਦਿਆ ਕਿ ਉਨ੍ਹਾਂ ਨੂੰ ਪੁਲਿਸ ਥਾਣਾ ਬਟਾਲਾ ਵਿੱਚ ਦਰਜ਼ ਪਰਚਾ ਨੰ: 233/92, ਅਧੀਨ ਧਾਰਾ 3,4 ਅਤੇ 5 ਟਾਡਾ, 307 ਭਾਰਤੀ  ਦੰਡ ਵਿਧਾਨ ਅਤੇ ਬਾਰੂਦ ਕਾਨੂੰਨ ਦੀ ਧਾਰਾ 4 ਅਤੇ 5 ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Punjab police opens 23 year old TADA case against Prof. Bhullar

ਭੁੱਲਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇੱਥੇ ਜ਼ਿਲ੍ਹਾ ਕਚਹਿਰੀਆਂ ਵਿੱਚ ਵਿਸ਼ੇਸ਼ ਟਾਡਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸ ਵੱਲੋਂ  ਵਕੀਲ ਵਜੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਤੇ ਨਵਜੀਤ ਸਿੰਘ ਪੇਸ਼ ਹੋਏ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਮੈਡੀਕਲ ਬੋਰਡ ਕੋਲੋਂ ਉਸ ਦੀ ਦਿਮਾਗੀ ਸਥਿਤੀ ਸਬੰਧੀ ਰਿਪੋਰਟ ਮੰਗੀ ਹੈ, ਜਿਸ ਵਿੱਚ ਇਹ ਪੁੱਛਿਆ ਗਿਆ ਹੈ ਕਿ ਕੀ ਉਹ ਇਸ ਕੇਸ ਵਿਚ ਜਵਾਬਤਲਬੀ ਲਈ ਯੋਗ ਹੈ। ਵਕੀਲ ਸ੍ਰੀ ਮੰਝਪੁਰ ਨੇ ਦੱਸਿਆ ਕਿ ਅਦਾਲਤ ਨੇ ਅਗਲੀ ਸੁਣਵਾਈ ਪਹਿਲੀ ਮਾਰਚ ਨੂੰ ਰੱਖੀ ਹੈ ਅਤੇ ਇਸ ਤਰੀਕ ਤੱਕ ਉਸ ਦੀ ਮੈਡੀਕਲ ਰਿਪੋਰਟ ਪੇਸ਼ ਕੀਤੀ ਜਾਵੇਗੀ।

ਪੁਲਿਸ ਵੱਲੋਂ ਪੇਸ਼ ਕੀਤੇ ਚਾਲਾਨ ‘ਚ 11 ਗਵਾਹ ਸ਼ਾਮਿਲ ਕੀਤੇ ਗਏ ਹਨ ਅਤੇ ਇਨ੍ਹਾਂ ‘ਚੋਂ ਜਿਆਦਾਤਰ ਦੀ ਮੌਤ ਹੋ ਚੁੱਕੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: