Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਪੀਪੀ ਦਾ ਆਗੂ ਗੁਰਪ੍ਰੀਤ ਸਿੰਘ ਭੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ

ਪੀਪੀਪੀ ਦਾ ਆਗੂ ਗੁਰਪ੍ਰੀਤ ਸਿੰਘ ਭੱਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ

ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ: ਸੰਜੇ ਸਿੰਘ

ਲੁਧਿਆਣਾ (21 ਫਰਵਰੀ, 2016): ਪੀਪੀਪੀ ਪਾਰਟੀ ਦੇ ਮੁੱਢਲੇ ਆਗੂ ਅਤੇ ਮਨਪ੍ਰੀਤ ਬਾਦਲ ਦੇ ਕਿਸੇ ਸਮੇਂ ਰਹੇ ਨੇੜਲੇ ਸਾਥੀ ਗੁਰਪ੍ਰੀਤ ਸਿੰਘ ਭੱਟੀ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ ਹੋ ਗਏ ਹਨ।

ਭੱਟੀ ਦਾ ਪਾਰਟੀ ਦੇ ਕੌਮੀ ਆਗੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਜਥੇਬੰਦਕ ਮਾਮਲਿਆਂ ਦੇ ਇੰਚਾਰਜ ਦੁਰਗੇਸ਼ ਪਾਠਕ, ਲੋਕ ਸਭਾ ਮੈਂਬਰ ਭਗਵੰਤ ਮਾਨ ਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਨੇ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ।

ਗੁਰਪ੍ਰੀਤ ਸਿੰਘ ਭੱਟੀ ਦੇ ਆਪ ਵਿੱਚ ਸ਼ਾਮਲ ਹੋਣ ਸਮੇਂ ਸੰਜ਼ੇ ਸਿੰਘ, ਭਗਵੰਤ ਮਾਨ ਅਤੇ ਹੋਰ
ਗੁਰਪ੍ਰੀਤ ਸਿੰਘ ਭੱਟੀ ਦੇ ਆਪ ਵਿੱਚ ਸ਼ਾਮਲ ਹੋਣ ਸਮੇਂ ਸੰਜ਼ੇ ਸਿੰਘ, ਭਗਵੰਤ ਮਾਨ ਅਤੇ ਹੋਰ

ਬੈਂਸ ਭਰਾਵਾਂ ਦੀ ਟੀਮ ਇਨਸਾਫ਼ ਨਾਲ ਗਠਜੋੜ ਦੀਆਂ ਅਫ਼ਵਾਹਾਂ ਨੂੰ ਨਕਾਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਗੱਲਬਾਤ ਨਹੀਂ ਹੋਈ ਹੈ ।ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਤੇ ਕਿਸੇ ਵੀ ਹੋਰ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ।

ਦੱਸਣਯੋਗ ਹੈ ਕਿ ਮਨਪ੍ਰੀਤ ਬਾਦਲ ਵੱਲੋਂ ਪੀ. ਪੀ. ਪੀ. ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਸਮੇਂ ਪਾਰਟੀ ਵਿਚ ਦੂਜਾ ਸਥਾਨ ਰਖਦੇ ਜਨਰਲ ਸਕੱਤਰ ਗੁਰਪ੍ਰੀਤ ਭੱਟੀ, ਕਪੂਰਥਲਾ ਦੇ ਰਾਜਾ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਹੋਰ ਅਹਿਮ ਸਾਥੀ ਅਹੁਦੇਦਾਰ ਮਨਪ੍ਰੀਤ ਬਾਦਲ ਦੇ ਨਾਲ ਕਾਂਗਰਸ ‘ਚ ਨਹੀਂ ਗਏ ਸਨ ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਭਾਰਤ ਦੀ ਸਭ ਤੋਂ ਭਿ੍ਸ਼ਟ ਪਾਰਟੀ ਕਾਂਗਰਸ ‘ਚ ਸ਼ਾਮਿਲ ਹੋ ਕੇ ਸਿਆਸੀ ਖੁਦਕਸ਼ੀ ਵਾਲਾ ਕਦਮ ਚੁੱਕਿਆ ਹੈ ਤੇ ਦੇਸ਼ ‘ਚ ਈਮਾਨਦਾਰ ਰਾਜਨੀਤੀ ਦੇ ਮਿਸ਼ਨ ਨੂੰ ਫੇਲ੍ਹ ਕਰਨ ਦਾ ਯਤਨ ਕੀਤਾ ਗਿਆ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: