Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਹਿਬਲ ਕਲਾਂ ਗੋਲੀ ਕਾਂਡ: ਜਸਟਿਸ ਮਾਰਕੰਡੇ ਕਾਟਜੂ ਕਮਿਸ਼ਨ ਨੇ ਪੁਲਿਸ ਦੀ ਭੂਮਿਕਾ ‘ਤੇ ਉਠਾਏ ਗੰਭੀਰ ਸਵਾਲ

ਬਹਿਬਲ ਕਲਾਂ ਗੋਲੀ ਕਾਂਡ: ਜਸਟਿਸ ਮਾਰਕੰਡੇ ਕਾਟਜੂ ਕਮਿਸ਼ਨ ਨੇ ਪੁਲਿਸ ਦੀ ਭੂਮਿਕਾ ‘ਤੇ ਉਠਾਏ ਗੰਭੀਰ ਸਵਾਲ

ਚੰਡੀਗੜ੍ਹ( 19 ਫਰਵਰੀ, 2015): ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਜਸਟਿਸ ਕਾਟਜੂ ‘ਤੇ ਅਧਾਰਿਤ ਲੋਕ ਕਮਿਸ਼ਨ ਨੇ ਪੂਰੀ ਕਰ ਲਈ ਹੈ। ਪੁਲਿਸ ਗੋਲੀਬਾਰੀ ਦੀ ਇਸ ਘਟਨਾ ਵਿੱਚ ਦੋ ਸਿੱਖ ਮਾਰੇ ਗਏ ਸਨ ਅਤੇ ਹੋੲ ਕਈ ਜ਼ਖਮੀ ਹੋ ਗਏ ਸਨ।

Justice-Markandey-Katju-Commission-1

ਉਪਰੋਕਤ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਦੇ ਬਣਾਏ ਜਸਟਿਸ ਜੋਰਾ ਸਿੰਘ ਕਮਿਸ਼ਨ ਦੀ ਜਾਂਚ ਜੂੰਅ ਦੀ ਤੋਰ ਤੁਰ ਰਹੀ ਹੈ।ਜਸਟਿਸ (ਰਿਟਾ) ਜੋਰ ਸਿੰਘ ਕਮਿਸ਼ਨ ਨੇ 17 ਦਸੰਬਰ ਨੂੰ ਆਪਣੀ ਮਿਆਦ ਪੂਰੀ ਹੋਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ, ਜਦਕਿ ਪੰਜਾਬ ਸਰਾਕਰ ਨੇ ਕਿਹਾ ਸੀ ਕਿ ਕਮਿਸ਼ਨ ਦੋ ਮਹੀਨਿਆਂ ਦੇ ਅੰਦਰ ਅੰਦਰ ਆਪਣੀ ਜਾਂਚ ਪੂਰੀ ਕਰਕੇ ਰਿਪੋਰਟ ਸਰਾਕਰ ਨੂੰ ਦੇਵੇਗਾ।

ਜੋਰਾ ਸਿੰਘ ਕਮਿਸ਼ਨ ਵੱਲੋਂ ਮਿਥੇ ਸਮੇਂ ਵਿੱਚ ਜਾਂਚ ਨਾ ਸ਼ੁਰੂ ਕਰਨ ਤੋਂ ਬਾਅਦ ਪੰਜਾਬ ਦੀਆਂ ਤਿੰਨ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜੱਥੇਬੰਦੀਆਂ ਨੇ ਜਸਟਿਸ ਮਾਰਕੰਡੇ ਕਾਟਜੂ ਨੂੰ ਬਹਿਬਲ ਕਲਾ ਘਟਨਾ ਦੀ ਜਾਂਚ ਕਰਨ ਲਈ ਲੋਕ ਕਮਿਸ਼ਨ ਦੀ ਅਗਵਾਈ ਕਰਨ ਲਈ ਬੇਨਤੀ ਕੀਤੀ ਸੀ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਦੇਖੋ:

Behbal Kalan Firing: Markandey Katju headed People’s Commission raise serious questions about police role

ਕਾਟਜੂ ਕਮਿਸ਼ਨ ਵੱਲੋਂ ਘਟਨਾ ਦੀ ਜਾਂਚ ਸਬੰਧੀ ਤਿਆਰ ਕੀਤੀ 70 ਪੰਨਿਆ ਦੀ ਰਿਪੋਰਟ ਵਿੱਚ ਜਸਟਿਸ ਕਾਟਜੂ ਨੇ ਕਿਹਾ ਹੈ ਕਿ ਪਰਚਾ ਦਰਜ਼ ਕਰਨ ਦੇ ਬਾਵਜੂਦ ਪੁਲਿਸ ਨੇ ਕਿਸੇ ਬੰਦੇ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ।

ਜਸਟਿਸ ਕਾਟਜੂ ਕਮਿਸ਼ਨ ਨੇ ਆਪਣੀ ਰਿਪੋਰਟ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਘਟਨਾ ਦੇ ਚਸ਼ਮਦੀਦ ਗੁਵਾਹਾਂ ਦੀਆਂ 31 ਜਨਵਰੀ ਨੂੰ ਦਰਜ਼ ਕੀਤੀਆਂ ਗਵਾਹੀਆਂ ਦੇ ਅਧਾਰ ‘ਤੇ ਤਿਆਰ ਕੀਤੀ ਹੈ।

ਇਸ ਹਫਤੇ ਜਾਰੀ ਹੋ ਰਹੀ ਰਿਪੋਰਟ ਵਿੱਚ ਗੋਲੀਬਾਰੀ ਦਾ ਹੁਕਮ ਦੇਣ ਵਾਲੇ (ਜੇ ਕਿਸੇ ਨੇ ਦਿੱਤਾ) ਡਿਊਟੀ ਮੈਜਿਸਟ੍ਰੇਟ ਦੀ ਪਛਾਣ ਨਾ ਕਰਨ ‘ਤੇ ਵੀ ਸਵਾਲ ਉਠਾਇਆ ਗਿਆ ਹੈ।

ਜਸਟਿਸ ਕਾਟਜੂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਉਣ ਲਈ ਹੀ ਜਾਂਚ ਕਮਿਸ਼ਨ ਬਣਾਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਦੀ ਜਾਂਚ ਨੂੰ ਰੱਦ ਕਰਨ ਅਤੇ ਨਵੀਂ ਸਿੱਟ ਬਣਾਉਣ ਦੇ ਹਾਈਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਬਰਗਾੜੀ ਤੇ ਹੋਰਨਾਂ ਥਾਵਾਂ ਉੱਤੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੋਸ਼ੀਆਂ ਨੂੰ ਸਜਾ ਦੇ ਵਿਚ ਨਾਕਾਮ ਰਹੀ ਪੰਜਾਬ ਸਰਕਾਰ
ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਹੋਰਨਾਂ ਥਾਵਾਂ 'ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: