ਨਵੀਂ ਦਿੱਲੀ (16 ਫਰਵਰੀ, 2015): ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਅਦਾਲਤ ਨੇ ਅੱਜ ਦੋ ਦਿਨਾਂ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਕੱਲ ਸਵੇਰੇ 3 ਵਜੇ ਦਿੱਲੀ ਪੁਲਿਸ ਵੱਲੋਂ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਕਸ਼ਮੀਰੀ ਪ੍ਰੋਫੈਸਰ ਸਈਅਦ ਅਬਦੁਲ ਰਹਿਮਾਨ ਗਿਲਾਨੀ ਨੂੰ ਪ੍ਰੈਸ ਕਲੱਬ ਆਫ ਇੰਡੀਆ ਵਿਖੇ 10 ਫਰਵਰੀ ਨੂੰ ਅਫਜਲ ਗੁਰੂ ਦੀ ਫਾਂਸੀ ਵਿਰੁੱਧ ਉਸ ਦੀ ਬਰਸੀ ਤੇ ਕੀਤੇ ਗਏ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਨਾਅਰੇ ਲੱਗਣ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਕੀਤਾ ਸੀ। ਉਨ੍ਹਾਂ ਨੂੰ ਅੱਜ ਮੈਟਰੋਪਾਲਿਟਨ ਮੈਜਿਸਟਰੇਟ ਹਰਵਿੰਦਰ ਸਿੰਘ ਸਾਹਮਣੇ ਪੇਸ਼ ਕੀਤਾ ਗਿਆ ਸੀ।