Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੀਪਇੰਦਰ ਸਿੰਘ ਢਿੱਲੋਂ ਅਤੇ ਹਰਿੰਦਰਪਾਲ ਸਿੰਘ ਹੈਰੀ ਮੁੜ ਕਾਂਗਰਸੀ ਬਣੇ

ਦੀਪਇੰਦਰ ਸਿੰਘ ਢਿੱਲੋਂ ਅਤੇ ਹਰਿੰਦਰਪਾਲ ਸਿੰਘ ਹੈਰੀ ਮੁੜ ਕਾਂਗਰਸੀ ਬਣੇ

ਚੰਡੀਗੜ੍ਹ (8 ਫਰਵਰੀ, 2016): ਪੰਜਾਬ ਵਿਧਾਨ ਸਭਾ ਦੀਆਂ  ਚੋਣਾਂ ਹੋਣ ਵਿੱਚ ਭਾਵੇਂ ਅਜੇ ਇੱਕ ਸਾਲ ਦੇ ਕਰੀਬ ਸਮਾਂ ਪਿਆ ਹੈ, ਪਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਿਆਸੀ ਬੰਦਿਆਂ ਦੀ ਦਲ ਬਦਲੀ ਸ਼ੁਰੂ ਹੋ ਗਈ ਹੈ।

ਪਿਛਲੇ ਸਾਲਾਂ ਵਿੱਚ ਕਾਂਗਰਸ ਛੱਡ ਕੇ ਬਾਦਲ ਦਲ ਵਿੱਚ ਗਏ ਦੀਪਇੰਦਰ ਸਿੰਘ ਢਿੱਲੋਂ ਅਤੇ ਹਰਿੰਦਰਪਾਲ ਸਿੰਘ ਹੈਰੀ ਮਾਨ ਅੱਜ ਮੁੜ ਕਾਂਗਰਸ ‘ਚ ਮੁੜ ਸ਼ਾਮਲ ਹੋ ਗਏ ਹਨ।

ਦੀਪਇੰਦਰ ਸਿੰਘ ਢਿੱਲੋਂ ਅਤੇ ਹਰਿੰਦਰਪਾਲ ਸਿੰਘ ਹੈਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਸਮੇਂ ਕੈਪਟਨ ਅਮਰਿੰਦਰ ਸਿੰਘ, ਪਰਨੀਤ ਕੌਰ ਅਤੇ ਹੋਰਾਂ ਨਾਲ
ਦੀਪਇੰਦਰ ਸਿੰਘ ਢਿੱਲੋਂ ਅਤੇ ਹਰਿੰਦਰਪਾਲ ਸਿੰਘ ਹੈਰੀ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਸਮੇਂ ਕੈਪਟਨ ਅਮਰਿੰਦਰ ਸਿੰਘ, ਪਰਨੀਤ ਕੌਰ ਅਤੇ ਹੋਰਾਂ ਨਾਲ

ਅੱਜ ਚੰਡੀਗੜ੍ਹ ‘ਚ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਹਾਜ਼ਰੀ ‘ਚ ਇਨ੍ਹਾਂ ਦੋਵਾਂ ਨੇਤਾਵਾਂ ਨੇ ਆਪਣੇ ਸਮਰਥਕਾਂ ਸਮੇਤ ਕਾਂਗਰਸ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਇਸ ਦੌਰਾਨ ਦੋਵੇਂ ਨੇਤਾਵਾਂ ਨੇ ਕਿਹਾ ਕਿ ਬਾਦਲ ਦਲ ਦੀਆਂ ਨੀਤੀਆਂ ਲੋਕ ਹਤੈਸ਼ੀ ਨਾ ਹੋਣ ਕਾਰਨ ਉਨ੍ਹਾਂ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ, ਕਿਉਂਕਿ ਉਨ੍ਹਾਂ ਨੂੰ ਜਾਪਦਾ ਹੈ ਕਿ ਪੰਜਾਬ ਦੇ ਹਿੱਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਹੀ ਸੁਰੱਖਿਅਤ ਹੋ ਸਕਦੇ ਹਨ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਬਿਨਾਂ ਕਿਸੇ ਸ਼ਰਤ ਤੋਂ ਪਾਰਟੀ ‘ਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਇਹ ਸੰਕੇਤ ਵੀ ਦਿੱਤੇ ਕਿ ਦੋਵਾਂ ਨੂੰ ਹੀ ਉਨ੍ਹਾਂ ਦੇ ਹਲਕਿਆਂ ਤੋਂ ਟਿਕਟ ਦਿੱਤੀ ਜਾ ਸਕਦੀ ਹੈ ਪਰ ਨਾਲ ਹੀ ਕਿਹਾ ਕਿ ਟਿਕਟਾਂ ਦੇਣ ਦਾ ਕੰਮ ਹਾਈਕਮਾਨ ਦਾ ਹੈ, ਉਨ੍ਹਾਂ ਵੱਲੋਂ ਕੇਵਲ ਸਿਫ਼ਾਰਿਸ਼ ਹੀ ਭੇਜੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੇਤਾਵਾਂ ਦੀ ਆਮਦ ਨਾਲ ਸੂਬੇ ‘ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਦੋ ਸੀਨੀਅਰ ਆਗੂਆਂ ਦਾ ਬਾਦਲ ਦਲ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋਣਾ ਨਾ ਸਿਰਫ ਸੂਬੇ ‘ਚ ਅਕਾਲੀ ਵਿਰੋਧੀ ਲਹਿਰ ਨੂੰ ਦਰਸਾਉਂਦਾ ਹੈ, ਬਲਕਿ ਇਹ ਵੀ ਦਰਸਾਉਂਦਾ ਹੈ ਕਿ ਲੋਕ ਅਗਲੀ ਸਰਕਾਰ ਕਾਂਗਰਸ ਦੀ ਚਾਹੁੰਦੇ ਹਨ।

ਆਮ ਆਦਮੀ ਪਾਰਟੀ ‘ਤੇ ਅਰਾਜਕਤਾਵਾਦੀ ਹੋਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਆਪ ਨੇਤਾਵਾਂ ਨੂੰ ਨਸੀਹਤ ਦਿੱਤੀ ਕਿ ਯੂ.ਪੀ. ਅਤੇ ਬਿਹਾਰ ਤੋਂ ਆਉਣ ਵਾਲੇ ਆਪ ਨੇਤਾ ਆਪਣਾ ਵਤੀਰਾ ਅਰਾਜਕਤਾ ਵਾਲਾ ਰੱਖਣ ਦੀ ਥਾਂ ਲੋਕਤੰਤਰੀ ਰੱਖਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: