Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਵੱਲੋਂ ਅਕਾਲੀਆਂ ਨੂੰ ਗੁਲਾਮ ਮਾਨਸਿਕਤਾ ਵਿੱਚੋਂ ਬਾਹਰ ਨਿਕਲਣ ਦਾ ਸੱਦਾ

ਦਲ ਖਾਲਸਾ ਵੱਲੋਂ ਅਕਾਲੀਆਂ ਨੂੰ ਗੁਲਾਮ ਮਾਨਸਿਕਤਾ ਵਿੱਚੋਂ ਬਾਹਰ ਨਿਕਲਣ ਦਾ ਸੱਦਾ

ਅੰਮ੍ਰਿਤਸਰ ਸਾਹਿਬ: ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਰੈਜਮੈਂਟ ਨੂੰ ਰਾਸ਼ਟਰੀ ਪਰੇਡ ਵਿੱਚ ਸ਼ਾਮਿਲ ਨਾ ਕਰਨ ਕਾਰਨ ਉਠੇ ਵਿਵਾਦਾਂ ਦੇ ਚਲਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਮੇ ਦੀ ਅਕਾਲੀ ਲੀਡਰਸ਼ਿਪ ਨੂੰ ਸੋਗ ਕਰਨ ਦੀ ਥਾਂ “ਦੇਸ਼ਭਗਤੀ” ਦੇ ਭਰਮ-ਜਾਲ ਅਤੇ ਗੁਲਾਮ ਮਾਨਸਿਕਤਾ ਵਿਚੋਂ ਬਾਹਰ ਨਿਕਲਣ ਦਾ ਸੱਦਾ ਦਿੱਤਾ ਹੈ।

ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਜਥੇਬੰਦੀਆਂ ਦੇ ਆਗੂਆਂ ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਮੁਖਧਾਰਾ ਵਿੱਚ ਵਿਸ਼ਵਾਸ ਰੱਖਣ ਵਾਲੇ ਸਿੱਖਾਂ ਨੂੰ ਹਿੰਦੂ-ਭਾਰਤ ਅੰਦਰ ਉਹਨਾਂ ਦੇ ਰੁਤਬੇ ਨੂੰ ਚੇਤੇ ਕਰਵਾਉਣ ਲਈ ਕਾਫੀ ਹੈ।

ਉਹਨਾਂ ਕਿਹਾ ਕਿ ਭਾਰਤੀ ਹਕੂਮਤ ਨੇ ਕਦੇ ਵੀ ਕੋਈ ਮੌਕਾ ਖੁੰਝਾਇਆ ਨਹੀਂ ਜਦੋਂ ਸਿੱਖ ਕੌਮ ਨੂੰ ਅਪਮਾਨਿਤ ਨਾ ਕੀਤਾ ਗਿਆ ਹੋਵੇ ਅਤੇ ਉਹਨਾਂ ਦੇ ਸਵੈਮਾਨ ਨੂੰ ਸੱਟ ਨਾ ਮਾਰੀ ਗਈ ਹੋਵੇ।

ਉਹਨਾਂ ਸਪਸ਼ਟ ਕੀਤਾ ਕਿ ਸਿੱਖ ਕੌਮ ਦਾ ਇੱਕ ਹਿੱਸਾ ਹਿੰਦੁਸਤਾਨੀ ਹਾਕਮਾਂ ਦੇ ਸਿੱਖ-ਵਿਰੋਧੀ ਮਨਸੂਬਿਆਂ ਤੋਂ ਸੁਚੇਤ ਹੈ ਅਤੇ ਆਜ਼ਾਦੀ ਦੇ ਰਾਹ ਪਿਆ ਹੋਇਆ ਹੈ ਪਰ ਅਫਸੋਸ ਕਿ ਅਕਾਲੀਆਂ ਨਾਲ ਜੁੜੇ ਰਾਸ਼ਟਰਵਾਦੀ ਸਿੱਖ “ਹਿੰਦੂ-ਭਾਰਤ” ਨੂੰ ਆਪਣਾ ਸਮਝਣ ਦਾ ਭਰਮ ਪਾਲੀ ਬੈਠੇ ਹਨ।

ਉਹਨਾਂ ਸਿੱਖ ਪੰਥ ਦੇ ਰੌਸ਼ਨ ਦਿਮਾਗ ਸਿਰਦਾਰ ਕਪੂਰ ਸਿੰਘ ਦੇ ਸ਼ਬਦਾਂ ਨੂੰ ਦੁਹਰਾਉਦਿਆਂ ਦਸਿਆ ਕਿ “ਭਾਰਤੀ ਸਟੇਟ ਦੀਆਂ ਨਜ਼ਰਾਂ ਵਿੱਚ ਸਿੱਖ ਦੀ ਹੈਸੀਅਤ “ਜੰਗ ਦੇ ਬਾਲਣ” ਦੇ ਤੁੱਲ ਹੈ”। ਉਹਨਾਂ ਕਿਹਾ ਕਿ ੨੬ ਜਨਵਰੀ ਨੂੰ ਜੋ ਹੋਇਆ ਹੈ ਉਹ ਕੇਵਲ ਬੇਇਨਸਾਫੀ ਨਹੀਂ ਸਗੋਂ ਇਹ ਦਰਸਾਉਂਦਾ ਹੈ ਕਿ ਇਸ ਦੇਸ਼ ਦੇ ਸ਼ਾਸਕ ਸਿੱਖਾਂ ਨਾਲ ਕਿਵੇ ਬੁਰੇ ਅਤੇ ਬੇਗਾਨੇ ਤਰੀਕੇ ਨਾਲ ਵਿਵਹਾਰ ਕਰਦੇ ਆ ਰਹੇ ਹਨ।

ਉਹਨਾਂ ਅਕਾਲੀ ਦਲ ਬਾਦਲ ਦੇ ਕਬਜੇ ਵਾਲੀ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵਲੋਂ ਸਿੱਖ ਰੈਜਮੈਂਟ ਨੂੰ ਰਾਸ਼ਟਰੀ ਪਰੇਡ ਵਿੱਚ ਸ਼ਾਮਿਲ ਨਾ ਕਰਨ ਦੇ ਰੋਸ ਵਜੋਂ ਉਠੀਆਂ ਸੁਰਾਂ ਅਤੇ ਆਵਾਜ਼ਾਂ ਉਤੇ ਟਿਪਣੀ ਕਰਦਿਆ ਕਿਹਾ ਕਿ ਇਹ ਗੁਲਾਮ ਮਾਨਸਿਕਤਾ ਦਾ ਝਲਕਾਰਾ ਦੇਂਦੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਕਮਜ਼ੋਰੀ ਦਿਖਾਉਣ ਦੀ ਥਾਂ ਵੱਖ-ਵੱਖ ਖੇਤਰਾਂ ਵਿੱਚ ਸਰਗਰਮ ਸਿੱਖ ਲੀਡਰਸ਼ਿਪ ਨੂੰ ਪੰਜਾਬ ਦੀ ਪ੍ਰਭੂਸੱਤਾ ਅਤੇ ਆਜ਼ਾਦੀ ਲਈ ਕੰਮ ਕਰਨਾ ਚਾਹੀਦਾ ਹੈ।

ਉਹਨਾਂ ਅਕਾਲੀ ਲੀਡਰਸ਼ਿਪ ਨੂੰ ਕਿਹਾ ਕਿ ਉਹ ਸਿੱਖ ਪੰਥ ਦੀ ਵਿਲੱਖਣ ਹਸਤੀ ਨੂੰ ਬਹਾਲ ਰੱਖਣ ਲਈ ਸੁਹਿਰਦਤਾ ਨਾਲ ਵਿਚਰਨ ਨਾ ਕਿ ਜਬਾਨੀ ਜਮਾ-ਖਰਚ ਕਰਨ ਵਾਲੇ ਪੈਂਤੜੇ ਅਪਨਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: