Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੋਕਾਂ ਨਾਲ ਵਿਚਾਰ ਕਰਕੇ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ: ਆਮ ਆਦਮੀ ਪਾਰਟੀ

ਲੋਕਾਂ ਨਾਲ ਵਿਚਾਰ ਕਰਕੇ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ: ਆਮ ਆਦਮੀ ਪਾਰਟੀ

ਚੰਡੀਗੜ੍ਹ (9 ਫਰਵਰੀ, 2016): ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 2017 ਦੀਆਂ ਆ ਰਹੀਆਂ ਚੋਣਾਂ ਲਈ ਪੂਰੀ ਸਰਗਰਮੀ ਨਾਲ ਤਿਆਰੀਆਂ ਆਰੰਭੀਆਂ ਹੋਈਆਂ ਹਨ। ਇਸ ਬਾਰੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਚੋਣ ਮਨੋਰਥ ਪੱਤਰ ਤਿਆਰ ਕਰੇਗੀ।

ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਆਪ ਆਗੂ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਆਪ ਆਗੂ

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਸੂਬੇ ਦੇ 10 ਭਖਦੇ ਮੁੱਦਿਆਾ ‘ਤੇ 15 ਮਾਰਚ ਨੂੰ ਚਰਚਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤੋਂ ਬਾਅਦ ਪਾਰਟੀ ਇਕ ਖਰੜਾ ਤਿਆਰ ਕਰੇਗੀ, ਜਿਸ ਨੂੰ 15 ਅਗਸਤ ਨੂੰ ਜਨਤਕ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ 2017 ਦੀ ਵਿਧਾਨ ਸਭਾ ਚੋਣ ‘ਚ ਆਮ ਆਦਮੀ ਪਾਰਟੀ ਦਾ ਮਨੋਰਥ ਪੱਤਰ ਪੰਜਾਬ ਦੀ ਜਨਤਾ ਨਾਲ ਇਕ ਅਹਿਦ ਹੋਵੇਗਾ, ਜਿਸ ਨੂੰ ਲੋਕ ਖ਼ੁਦ ਤਿਆਰ ਕਰਵਾਉਣਗੇ ਤੇ ਮਨੋਰਥ ਪੱਤਰ ਨੂੰ ਤਿਆਰ ਕਰਨ ਲਈ ਪੰਜਾਬ ਦੇ 10 ਮੁੱਖ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਲਕਿਆਂ ‘ਚ ਜਾ ਕੇ ਜਨਤਾ ਦੀ ਰਾਏ ਲਈ ਜਾਵੇਗੀ।

ਇਸ ਸਬੰਧੀ ਵਿਉਂਤਬੰਦੀ ਕਰਨ ਵਾਲੇ ਆਸੀਸ਼ ਖੈਤਾਨ ਨੇ ਕਿਹਾ ਕਿ ਇਨ੍ਹਾਂ 10 ਮਸਲਿਆਂ ‘ਚ ਮੁੱਖ ਤੌਰ ‘ਤੇ ਕਿਸਾਨਾਂ ਵੱਲੋਂ ਆਤਮ ਹੱਤਿਆ, ਨੌਜਵਾਨਾਂ ‘ਚ ਬੇਰੁਜ਼ਗਾਰੀ, ਮਹਿਲਾਵਾਂ ਸਬੰਧੀ ਅਪਰਾਧ, ਦਲਿਤਾਂ ‘ਤੇ ਹੋ ਰਹੇ ਅੱਤਿਆਚਾਰਾਂ, ਵਪਾਰੀ ਤੇ ਹੋਰ ਵਰਗ, ਭੂ-ਮਾਫੀਆ, ਸ਼ਰਾਬ, ਟਰਾਂਸਪੋਰਟ ਤੇ ਡਰੱਗ ਮਾਫ਼ੀਆ, ਭਿ੍ਸ਼ਟਾਚਾਰ, ਕਾਨੂੰਨ ਵਿਵਸਥਾ, ਸਿਹਤ ਤੇ ਸਿੱਖਿਆ ਤੇ ਹਾਊਸਿੰਗ ਦੇ ਮਸਲਿਆਂ ‘ਤੇ ਲੋਕਾਂ ਦੀ ਰਾਏ ਲਈ ਜਾਵੇਗੀ ।

ਇਸ ਮੌਕੇ ਦੁਰਗੇਸ਼ ਪਾਠਕ, ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਹਿੰਮਤ ਸਿੰਘ ਸ਼ੇਰਗਿੱਲ, ਪ੍ਰੋ. ਬਲਜਿੰਦਰ ਕੌਰ, ਹਰਜੋਤ ਸਿੰਘ ਬੈਂਸ, ਆਰ.ਆਰ. ਭਾਰਦਵਾਜ, ਜੀ.ਐਸ. ਕੰਗ ਤੇ ਕੁਲਤਾਰ ਸਿੰਘ ਵੀ ਮੌਜੂਦ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: