
ਚੰਡੀਗੜ੍ਹ (8 ਜਨਵਰੀ, 2015): ਸਰਬੱਤ ਖਾਲਸਾ (2015) ਦੇ ਸਮਾਗਮ ਕਰਵਾਉਣ ਵਾਲੇ ਮੁੱਖ ਆਗੂਆਂ ਵਿੱਚੋਂ ਭਾਈ ਮੋਹਕਮ ਸਿੰਘ ਦੀ ਜ਼ਮਨਾਤ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਅਕਾਲ ਤਖਤ ਸਾਹਿਬ ਤੋਂ ਵਿਵਾਦਤ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਰਕਨ ਅਤੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਖਿਲਾਫ ਉੱਠੇ ਸਿੱਖ ਰੋਹ ਦੌਰਾਨ ਕੁਝ ਸਿੱਖ ਜੱਥੇਬੰਦੀਆਂ ਨੇ 10 ਨਵੰਬਰ 2015 ਨੂੰ ਅੰਮ੍ਰਿਤਸਰ ਦੇ ਨੇੜਲ਼ੇ ਪਿੰਡ ਚੱਬਾ ਵਿਖੇ ਸਰਬੱਤ ਖਾਲਸਾ ਦਾ ਸਮਾਗਮ ਬਾਲਇਆ ਸੀ। ਪੰਜਾਬ ਦੀ ਬਾਦਲ ਸਰਕਾਰ ਨੇ ਇਸ ਸਮਾਗਮ ਦਾ ਪ੍ਰਬੰਧ ਕਰਨ ਵਾਲੇ ਅਤੇ ਇਸ ਵਿੱਚ ਸ਼ਾਮਲ ਸਿੱਖ ਆਗੂਆਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਕੇ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ।
ਜਿਲਾ ਸ਼ੈਸ਼ਨ ਅਦਾਲਤ ਤੋਂ ਬਾਅਦ ਭਾਈ ਮੋਹਕਮ ਸਿਮਘ ਨੇ ਹਾਈਕੋਰਟ ਵਿੱਚ ਜ਼ਮਾਨਤ ਲਈ ਪਹੁੰਚ ਕੀਤੀ ਸੀ। ਅੱਜ ਹੋਈ ਸੁਣਵਾਈ ਦੌਰਾਨ ਜਿੱਥੇ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ, ਉੱਥੈ ਉਨ੍ਹਾਂ ਖਿਲਾਫ ਦਰਜ਼ ਕੀਤੇ ਪਰਚੇ ਸਬੰਧੀ ਪੰਜਾਬ ਪੁਲਿਸ ਦੀ ਕਾਫੀ ਝਾੜ ਝੰਬ ਕੀਤੀ।
ਸਰਬੱਤ ਖਾਲਸਾ ਨਾਲ ਸਬੰਧਿਤ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਜ਼ਮਾਨਤ ਦੀ ਅਰਜ਼ੀ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ ਅਤੇ ਆਸ ਖੀਤੀ ਜਾਂਦੀ ਹੈ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ।
ਵੀਡੀਓ ਰਿਪੋਰਟ ਵੇਖੋ: ਭਾਈ ਮੋਹਕਮ ਸਿੰਘ ਨੰੂ ਮਿਲੀ ਜਮਾਨਤ (ਵੀਡੀਓ)