Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਹੁਣ ਬੇਅਸੂਲੇ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ: ਖਾਲਸਾ

ਆਪ ਹੁਣ ਬੇਅਸੂਲੇ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ: ਖਾਲਸਾ

ਹਰਿੰਦਰ ਸਿੰਘ ਖ਼ਾਲਸਾ
ਹਰਿੰਦਰ ਸਿੰਘ ਖ਼ਾਲਸਾ

ਚੰਡੀਗੜ੍ਹ (16 ਜਨਵਰੀ, 2016): ਆਮ ਆਦਮੀ ਪਾਰਟੀ ਆਪਣੇ ਅਸੂਲੀ ਰਾਹ ਤੋਂ ਉੱਖੜ ਗਈ ਹੈ ਅਤੇ ਪਾਰਟੀ ਵੱਲੋਂ ਪਾਰਟੀ ਅਸੂਲ਼ਾਂ ਦੇ ਬਿਲਕੁਲ ਉਲਟ ਜਾਕੇ ਤਾਨਾਸ਼ਾਹੀ ਰਵੱਈਆ ਅਪਨਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰ. ਹਰਿੰਦਰ ਸਿੰਘ ਖਾਲਸਾ ਨੇ ਕੀਤਾ।

ਉਨ੍ਹਾਂ ਕਿਹਾ ਕਿ “ਮੈਂ ਤੇ ਪਟਿਆਲਾ ਤੋਂ ਲੋਕ ਸਭਾ ਦੇ (ਆਪ) ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਤਾਨਾਸ਼ਾਹੀ ਵਿਰੁੱਧ ਜੋ ਸਟੈਂਡ ਲਿਆ ਹੈ, ਉਹ ਬਿਲਕੁਲ ਠੀਕ ਹੈ ਤੇ ਅਸੀਂ ਉਸ ‘ਤੇ ਕਾਇਮ ਹਾਂ” ।

ਸ. ਖ਼ਾਲਸਾ ਨੇ ਕਿਹਾ ਕਿ ‘ਆਪ’ ਹੁਣ ਬੇਅਸੂਲੇ ਲੋਕਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ ਙ ਉਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਦੀ ਸੱਜੀ ਬਾਂਹ ਸਮਝੇ ਜਾਂਦੇ ਸ੍ਰੀ ਸੰਜੇ ਸਿੰਘ ਜੇ ‘ਆਪ’ ਦੇ ਸਿਧਾਂਤਾਂ ‘ਤੇ ਕਾਇਮ ਹਨ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।

ਸ. ਖ਼ਾਲਸਾ ਨੇ ਕਿਹਾ ਕਿ ਮੈਂ ਤੇ ਡਾਕਟਰ ਗਾਂਧੀ 13 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ ਹਲਕਾ ਖਡੂਰ ਸਾਹਿਬ ਦੀ ਉਪ-ਚੋਣ ‘ਚ ਭਾਈ ਬਲਦੀਪ ਸਿੰਘ ਦੀ ਡਟ ਕੇ ਹਮਾਇਤ ਕਰਾਂਗੇ, ਜਿਨ੍ਹਾਂ ਅਕਾਲੀ ਤੇ ਕਾਂਗਰਸੀ ਉਮੀਦਵਾਰਾਂ ਵਿਰੁੱਧ ਚੋਣ ਮੈਦਾਨ ‘ਚ ਕੁੱਦਣ ਦਾ ਫ਼ੈਸਲਾ ਕੀਤਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: