Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਵਤਾਰ ਸਿੰਘ ਮੱਕੜ ਨੇ ਸ਼੍ਰੋਮਣੀ ਕਮੇਟੀ ਦੀ 1 ਜਨਵਰੀ ਨੂੰ ਹੰਗਾਮੀ ਮੀਟਿੰਗ ਸੱਦੀ

ਅਵਤਾਰ ਸਿੰਘ ਮੱਕੜ ਨੇ ਸ਼੍ਰੋਮਣੀ ਕਮੇਟੀ ਦੀ 1 ਜਨਵਰੀ ਨੂੰ ਹੰਗਾਮੀ ਮੀਟਿੰਗ ਸੱਦੀ

ਅੰਮ੍ਰਿਤਸਰ (30 ਦਸੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਅੰਮ੍ਰਿਤਸਰ ਵਿਖੇ 1 ਜਨਵਰੀ ਨੂੰ ਐਸ.ਜੀ.ਪੀ.ਸੀ. ਦੀ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਕਿਸ ਏਜ਼ੰਡੇ ‘ਤੇ ਸੱਦੀ ਗਈ ਹੈ, ਇਹ ਤਾਂ ਅਜੇ ਪਤਾ ਨਹੀਂ ਲੱਗਿਆ। ਪਰ ਜਾਣਕਾਰਾਂ ਦੀ ਮੰਨੀਏ ਤਾਂ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵੱਲੋਂ  ਗਿਆਨੀ ਗੁਰਬਚਨ ਸਿੰਘ ਸਮੇਤ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ 1 ਜਨਵਰੀ ਤੱਕ ਦਾ ਸਮਾ ਦਿੱਤਾ ਹੋਇਆ ਹੈ।

ਅਵਤਾਰ ਸਿੰਘ ਮੱਕੜ(ਫਾਈਲ ਫੋਟੋ)
ਅਵਤਾਰ ਸਿੰਘ ਮੱਕੜ(ਫਾਈਲ ਫੋਟੋ)

ਪੰਜਾਂਪਿਆਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 1 ਜਨਵਰੀ ਤੱਕ ਦੇ ਦਿੱਤੇ ਸਮੇਂ ਦੇ ਮਾਮਲੇ ‘ਤੇ ਵਿਚਾਰ ਕਰਨ ਲਈ ਇਹ ਮੀਟਿੰਗ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨੇ ਦਸ਼ਮੇਸ਼ ਪਿਤਾ ਗੁਰੁ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਵਾਲੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫੀਨਾਮਾ ਜਾਰੀ ਕਰਨ ਕਰਕੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਵਾਸਤੇ ਤਲਬ ਕਰ ਲਿਆ ਸੀ।

ਗਿਆਨੀ ਗੁਰਬਚਨ ਸਿੰਘ ਅਤੇ ਦੂਜੇ ਸਬੰਧਿਤ ਜੱਥੇਦਾਰ ਮਿੱਥੇ ਸਮੇਂ ‘ਤੇ ਅਕਾਲ ਤਖਤ ਸਾਹਿਬ ‘ਤੇ ਪੰਜਾਂ ਪਿਆਰਿਆਂ ਦੇ ਸਨਮੁੱਖ ਹਾਜ਼ਰ ਨਹੀਂ ਸਨ ਹੋਏ। ਜਿਸ ਕਰਕੇ ਪੰਜਾਂ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੰਜਾਂ ਪਿਆਰਿਆਂ ਦੇ ਹੁਕਮ ਅਨੁਸਾਰ ਜੱਥੇਦਾਰਾਂ ਦੀ ਸੇਵਾਵਾਂ ਤਾਂ ਕੀ ਖਤਮ ਕਰਨੀਆਂ ਸਨ, ਸਗੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਪੰਜਾਂ ਪਿਆਰਿਆਂ ਨੂੰ ਹੀ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।ਪਰ ਪੰਜ ਪਿਆਰੇ ਆਪਣੇ ਫੈਸਲੇ ‘ਤੇ ਦ੍ਰਿੜ ਰਹੇ।

ਪ੍ਰਧਾਨ ਦੀ ਇਸ ਕਾਰਵਾਈ ਦੀ ਸਿੱਖ ਜਗਤ ਵਿੱਚ ਚਾਰ ਚੁਫੇਰਿਓੁ ਕਰੜੀ ਆਲੋਚਨਾ ਹੋਈ ਅਤੇ ਪੰਥਕ ਦਬਾਅ ਦੇ ਚੱਲਦਿਆਂ ਪ੍ਰਧਾਨ ਨੂੰ ਪੰਜਾਂ ਪਿਆਰਿਆਂ ਦੀ ਮੁਅੱਤਲੀ ਦੇ ਹੁਕਮ ਵਾਪਸ ਲੈਣੇ ਪਏ। ਪਰ ਪੰਜਾਂ ਪਿਆਰਿਆਂ ਦੇ ਜੱਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ‘ਤੇ ਕੋਈ ਕਾਰਵਾਈ ਨਾ ਕੀਤੀ।

ਜਿਕਰਯੋਗ ਹੈ ਕਿ ਬੀਤੇ ਦਿਨੀਂ ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਨੂੰ ਹੁਕਮ ਕੀਤੇ ਗਏ ਸਨ , ਕਿ ਜੇਕਰ ਕਮੇਟੀ ਜਥੇਦਾਰਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਤਾਂ ਉਹ 2 ਜਨਵਰੀ ਨੂੰ ਹੋਰ ਸਖ਼ਤ ਫੈਂਸਲਾ ਲੈ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: