Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵੇਂ ਸਾਲ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਨਿਗਰਾਨੀ ਕੈਮਰੇ ਲਾਉਣ ਦਾ ਕੰਮ ਹੋਵੇਗਾ ਸ਼ੁਰੂ

ਨਵੇਂ ਸਾਲ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਨਿਗਰਾਨੀ ਕੈਮਰੇ ਲਾਉਣ ਦਾ ਕੰਮ ਹੋਵੇਗਾ ਸ਼ੁਰੂ

ਅੰਮ੍ਰਿਤਸਰ (28 ਦਸੰਬਰ, 2015): ਸਿੱਖ ਸਟੂਡੈਂਟਸ ਫੈੱਡਰੇਸ਼ਨ ਪੀਰ ਮੁਹੰਮਦ ਅਤੇ ‘ਸਿੱਖਸ ਫਾਰ ਜਸਟਿਸ’ ਵਲੋਂ ਵੀ ਸੂਬੇ ਦੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਾਉਣ ਅਤੇ ਪੰਥਕ ਪਹਿਰੇਦਾਰ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਇਨ੍ਹਾਂ ਸਿੱਖ ਜਥੇਬੰਦੀਆਂ ਵਲੋਂ ਨਵੇਂ ਸਾਲ (1 ਜਨਵਰੀ) ਤੋਂ ਫਰੀਦਕੋਟ ਦੇ ਪੰਜ ਪਿੰਡਾਂ ਦੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਿਗਰਾਨੀ ਵਾਸਤੇ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਸਥਾਪਤ ਕਰਨ ਦੀ ਯੋਜਨਾ ’ਤੇ ਸ਼੍ਰੋਮਣੀ ਕਮੇਟੀ ਨੇ ਅਮਲੀ ਰੂਪ ਵਿਚ ਕੰਮ ਸ਼ੁਰੂ ਕਰ ਦਿਤਾ ਹੈ, ਜਿਸ ਤਹਿਤ ਕੈਮਰਿਆਂ ਦੀ ਕੁਆਲਿਟੀ ਦੀ ਚੋਣ ਕੀਤੀ ਜਾ ਰਹੀ ਹੈ।

ਗੁਰਦੁਅਾਰੇ ਵਿੱਚ ਲੱਗਿਆ ਹੋਇਆ ਕੈਮਰਾ।
ਗੁਰਦੁਅਾਰੇ ਵਿੱਚ ਲੱਗਿਆ ਹੋਇਆ ਕੈਮਰਾ।

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਇਸ ਵੇਲੇ ਇਤਿਹਾਸਕ ਗੁਰਦੁਆਰਿਆਂ ਦੀ ਗਿਣਤੀ ਲਗਪਗ 80 ਹੈ ਜਦੋਂਕਿ ਸਥਾਨਕ ਕਮੇਟੀਆਂ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਦੀ ਗਿਣਤੀ ਲਗਪਗ 600 ਹੈ। ਸ਼੍ਰੋਮਣੀ ਕਮੇਟੀ ਵਲੋਂ ਇਨ੍ਹਾਂ ਸਾਰੇ ਗੁਰਦੁਆਰਿਆਂ ਵਿਚ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਾਉਣ ਦੀ ਯੋਜਨਾ ਹੈ ਜਿਸ ਤਹਿਤ ਵਿੱਤੀ ਪਖੋਂ ਮਜ਼ਬੂਤ ਗੁਰਦੁਆਰਿਆਂ ਵਿਚ ਉਨ੍ਹਾਂ ਦੀਆਂ ਪ੍ਰਬੰਧਕ ਕਮੇਟੀਆਂ ਹੀ ਆਪਣੇ ਪੱਧਰ ’ਤੇ ਸੀਸੀਟੀਵੀ ਕੈਮਰੇ ਲਾਉਣਗੀਆਂ ਜਦੋਂਕਿ ਵਿੱਤੀ ਪੱਖੋਂ ਕਮਜ਼ੋਰ ਗੁਰਦੁਆਰਾ ਕਮੇਟੀਆਂ ਨੂੰ ਸ਼੍ਰੋਮਣੀ ਕਮੇਟੀ ਵਿੱਤੀ ਮੱਦਦ ਮੁਹੱਈਆ ਕਰਵਾਏਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਲਾਉਣ ਦੇ ਫੈਸਲੇ ਤਹਿਤ ਅਮਲੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਸਬੰਧਿਤ ਵਿਭਾਗ ਵਲੋਂ ਇਸ ਸਬੰਧੀ ਲੋੜੀਂਦਾ ਸਰਵੇਖਣ ਵੀ ਕੀਤਾ ਗਿਆ ਹੈ, ਜਿਸ ਵਿਚ ਪ੍ਰਸ਼ਾਸਨ ਦੀ ਵੀ ਮੱਦਦ ਲਈ ਗਈ ਹੈ ਅਤੇ ਇਹ ਕੰਮ ਜਾਰੀ ਵੀ ਹੈ। ਇਸੇ ਦੌਰਾਨ ਖਰੀਦ ਵਿਭਾਗ ਵਲੋਂ ਸੀਸੀਟੀਵੀ ਕੈਮਰਿਆਂ ਦੀ ਖਰੀਦ ਵਾਸਤੇ ਵੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਲਦੀ ਹੀ ਖਰੀਦੇ ਜਾਣ ਵਾਲੇ ਕੈਮਰਿਆਂ ਬਾਰੇ ਫੈਸਲਾ ਲੈ ਲਿਆ ਜਾਵੇਗਾ ਅਤੇ ਮਗਰੋਂ ਲਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨਿਰਧਾਰਿਤ ਕੀਤੇ ਸੀਸੀਟੀਵੀ ਕੈਮਰਿਆਂ ਬਾਰੇ ਸਬੰਧਿਤ ਗੁਰਦੁਆਰਿਆਂ ਦੀਆਂ ਕਮੇਟੀਆ ਨੂੰ ਜਾਣੂ ਕਰਵਾ ਦੇਵੇਗੀ। ਜਿਹੜੀਆਂ ਪ੍ਰਬੰਧਕ ਕਮੇਟੀਆਂ ਵਿੱਤੀ ਪਖੋਂ ਕਮਜ਼ੋਰ ਹਨ, ਉਨ੍ਹਾਂ ਨੂੰ ਵਿੱਤੀ ਮਦਦ ਦੇ ਕੇ ਗੁਰਦੁਆਰਾ ਕੰਪਲੈਕਸ ਵਿਚ 3 ਸੀਸੀਟੀਵੀ ਕੈਮਰੇ ਲਾਏ ਜਾਣਗੇ, ਜਿਨ੍ਹਾਂ ਵਿੱਚੋਂ ਇਕ ਪ੍ਰਕਾਸ਼ ਕਰਨ ਵਾਲੇ ਸਥਾਨ ’ਤੇ, ਇਕ ਸੁਖ ਆਸਨ ਵਾਲੇ ਸਥਾਨ ਅਤੇ ਤੀਜਾ ਕੈਮਰਾ ਗੁਰਦੁਆਰੇ ਦੇ ਪ੍ਰਵੇਸ਼ ਦੁਆਰ ’ਤੇ ਹੋਵੇਗਾ।

ਇਥੇ ਦੱਸਣਯੋਗ ਹੈ ਕਿ ਇਸ ਵੇਲੇ ਪੰਜਾਬ ਵਿਚ 12,700 ਪਿੰਡ ਹਨ ਅਤੇ ਹਰੇਕ ਪਿੰਡ ਵਿਚ ਘੱਟੋ ਘੱਟ ਇਕ ਗੁਰਦੁਆਰਾ ਜ਼ਰੂਰ ਹੈ। ਇਨ੍ਹਾਂ ਵਿਚੋਂ ਲਗਪਗ 2 ਹਜ਼ਾਰ ਗੁਰਦੁਆਰਿਆਂ ਵਿਚ ਸੀਸੀਟੀਵੀ ਕੈਮਰੇ ਲੱਗ ਚੁਕੇ ਹਨ ਪਰ ਇਹ ਗੁਰਦੁਆਰੇ ਵਧੇਰੇ ਸ਼ਹਿਰੀ ਅਤੇ ਕਸਬਿਆਂ ਦੀ ਹਦੂਦ ਹੇਠ ਆਉਂਦੇ ਹਨ। ਸ਼੍ਰੋਮਣੀ ਕਮੇਟੀ ਵਲੋਂ ਕੁਝ ਵਰ੍ਹੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਲਗਪਗ 150 ਸੀਸੀਟੀਵੀ ਕੈਮਰੇ ਲਾਏ ਗਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: