Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਂ ਪਿਆਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਨੂੰ ਹਟਾਉਣ ਲਈ 1ਜਨਵਰੀ ਤੱਕ ਦਾ ਦਿੱਤਾ ਸਮਾ

ਪੰਜਾਂ ਪਿਆਰਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਨੂੰ ਹਟਾਉਣ ਲਈ 1ਜਨਵਰੀ ਤੱਕ ਦਾ ਦਿੱਤਾ ਸਮਾ

ਅੰਮਿ੍ਤਸਰ (28 ਦਸੰਬਰ, 2015): ਸੌਦਾ ਸਾਧ ਨੂੰ ਮਾਫੀ ਦੇਣ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵੱਲੋਂ ਗਿਆਨੀ ਗੁਰਬਚਨ ਸਿੰਘ ਸਮੇਤ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਸੇਵਾ ਮੁਕਤ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ 1 ਜਨਵਰੀ ਦਾ ਸਮਾ ਦਿੱਤਾ ਹੈ।ਪੰਜਾਂ ਪਿਆਰਿਆਂ ਨੇ ਕਿਹਾ ਕਿ ਫੈਸਲਾ ਲਾਗੂ ਨਾ ਹੋਣ ਦੀ ਸੂਰਤ ‘ਚ ਅਗਾਮੀ 2 ਜਨਵਰੀ ਨੂੰ ਮੁੜ ਅਗਲਾ ਪ੍ਰੋਗਰਾਮ ਦੇਣ ਦਾ ਐਲਾਨ ਕੀਤਾ ਹੈ ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਸ਼੍ਰੋਮਣੀ ਕਮੇਟੀ ਵੱਲੋਂ ਉਕਤ ਫੈਸਲਾ ਲੈਣ ਕਾਰਨ ਪਹਿਲਾਂ ਮੁਅੱਤਲ ਕਰਨ ਉਪਰੰਤ ਮੁੜ ਬਹਾਲ ਕਰਕੇ ਵੱਖ-ਵੱਖ ਥਾਵਾਂ ‘ਤੇ ਤਬਦੀਲ ਕਰ ਦਿੱਤੇ ਗਏ ਉਕਤ ਪੰਜ ਪਿਆਰਿਆਂ ਨੇ ਅੱਜ ਬਕਾਇਦਾ ਸਾਂਝਾ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ‘ਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾਏ । ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵੱਲੋਂ ਪੰਜ ਪਿਆਰਿਆਂ ਦਾ ਅਹੁਦਾ ਹੀ ਖਤਮ ਕਰ ਦੇਣ ਦੀ ਧਮਕੀ ਦਿੱਤੀ ਗਈ ਹੈ, ਜਿਸਨੂੰ ਉਹ ਸਿੱਖ ਸਿਧਾਂਤਾਂ ਲਈ ਸਿੱਧੀ ਚਣੌਤੀ ਮੰਨਦਿਆਂ ਇਸਦਾ ਵਿਰੋਧ ਕਰਨਗੇ ।

ਇਸ ਸਬੰਧੀ ਮੁੱਖ ਸਕੱਤਰ ਹਰਚਰਨ ਸਿੰਘ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਅਜਿਹੇ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਕਿਹਾ ਕਿ ਅਜਿਹੀ ਕੋਈ ਵੀ ਗੱਲ ਉਨ੍ਹਾਂ ਕਦੀ ਨਹੀਂ ਕੀਤੀ । ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕੀਤੀ ਪੰਜ ਪਿਆਰਿਆਂ ਵੱਲੋਂ ਅੱਜ ਦੀ ਇਕੱਤਰਤਾ ਬਾਰੇ ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦਾ ਮਨੋਰਥ ਸਿੱਖ ਸਿਧਾਂਤਾਂ ਦੀ ਪਾਲਣਾ ਕਰਨਾ ਤੇ ਕਰਵਾਉਣਾ ਹੋਣਾ ਚਾਹੀਦਾ ਹੈ ਪਰ ਸ਼੍ਰੋਮਣੀ ਕਮੇਟੀ ਹੁਣ ਤੱਕ ਇਸ ‘ਚ ਅਸਫਲ ਰਹੀ ਹੈ ।

ਉਨ੍ਹਾਂ ਕਿਹਾ ਕਿ ਤਖਤ ਸਾਹਿਬਾਨ ਦੇ ਮੁੱਖ ਸੇਵਾਦਾਰ ਬੇਅਸੂਲੀ ਹੁਕਮਨਾਮੇ ਜਾਰੀ ਕਰ ਰਹੇ ਹਨ, ਜਿੰਨ੍ਹਾਂ ਨੂੰ ਸੇਵਾ ਮੁਕਤ ਕੀਤਾ ਜਾਣਾ ਕੌਮ ਦੀ ਮੰਗ ਹੈ । ਇਕੱਤਰਤਾ ਉਪਰੰਤ ਜਾਰੀ ਬਿਆਨ ‘ਤੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਤਰਲੋਕ ਸਿੰਘ ਦੇ ਹਸਤਾਖਰ ਦਰਜ਼ ਹਨ ।

ਜ਼ਿਕਰਯੋਗ ਹੈ ਕਿ ਸਰਸਾ ਦੇ ਸੌਦਾ ਸਾਧ ਨੂੰ ਦਸਮੇਧ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦੇ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸਿਆਸੀ ਇਸ਼ਾਰੇ ‘ਤੇ ਮਾਫੀ ਨਾਮਾ ਜਾਰੀ ਕੀਤਾ ਸੀ, ਜਿਸ ਖਿਲਾਫ ਸਮੁੱਚੀ ਸਿੱਖ ਸੰਗਤ ਵਿੱਚ ਰੋਹ ਪੈਦਾ ਹੋ ਗਿਆ ਸੀ।ਬਾਅਦ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਪੰਥਕ ਦਬਾਅ ਦੇ ਚਲਦਿਆਂ ਮਾਫੀ ਨਾਮਾ ਵਾਪਸ ਲੈ ਲਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: