Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਿਛਲੇ ਵੀਹ ਸਾਲਾਂ ਤੋਂ ਜੇਲ ਵਿੱਚ ਬੰਦ ਭਾਈ ਬਾਜ਼ ਸਿੰਘ ਹੋਏ ਰਿਹਾਅ

ਪਿਛਲੇ ਵੀਹ ਸਾਲਾਂ ਤੋਂ ਜੇਲ ਵਿੱਚ ਬੰਦ ਭਾਈ ਬਾਜ਼ ਸਿੰਘ ਹੋਏ ਰਿਹਾਅ

ਅੰਮ੍ਰਿਤਸਰ ( 4 ਜਨਵਰੀ, 2016): ਪਿੱਛਲੇ ਵੀਹ ਸਾਲਾਂ ਤੋਂ ਜ਼ਿਅਦਾ ਸਮੇਂ ਤੋਂ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਬਾਜ਼ ਸਿੰਘ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਤੋਂ ਰਿਹਾਅ ਹੋ ਗਏ ਹਨ। ਉਨ੍ਹਾਂ ਨੂੰ ਰਿਹਾਅ ਕਰਨ ਦੇ ਹੁਕਮ ਭਾਰਤ ਦੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਰ ਦਿੱਤੇ ਸਨ।

ਉਨ੍ਹਾਂ ਦੀ ਸੁਖ ਭਰੀ ਜ਼ਿੰਦਗੀ ‘ਤੇ ਦੁਖਾਂ ਦੇ ਪ੍ਰਛਾਵੇਂ ਉਸ ਵਕਤ ਪੈਣੇ ਸ਼ੁਰੂ ਹੋਏ ਜਦੋਂ 1993 ਵਿੱਚ ਪੰਜਾਬ ਪੁਲਿਸ ਨੇ ਉਨ੍ਹਾਂ ‘ਤੇ ਕਈ ਝੂਠੇ ਮੁਕੱਦਮੇ ਦਰਜ਼ ਕਰਕੇ ਕੇਂਦਰੀ ਜੇਲ ਅੰਮ੍ਰਿਤਸਰ ਬੰਦ ਕਰ ਦਿੱਤਾ। ਇਸ ਤੋਂ ਕੁਝ ਮਹੀਨਿਆਂ ਬਾਅਦ ਹੀ ਰੋਪੜ ਜਿਲੇ ਦੀ ਪੁਲਿਸ ਭਾਈ ਬਾਜ਼ ਸਿੰਘ ਨੂੰ ਅੰਮ੍ਰਿਤਸਰ ਦੀ ਜੇਲ ਤੋਂ ਰਿਮਾਂਡ ‘ਤੇ ਲੈ ਆਈ ਅਤੇ ਉਨ੍ਹਾਂ ਖਿਲਾਫ ਇੱਕ ਹੋਰ ਝੂਠਾ ਮੁਕੱਦਮਾ ਦਰਜ਼ ਕਰ ਦਿੱਤਾ।

ਪਿਛਲੇ ਵੀਹ ਸਾਲਾਂ ਤੋਂ ਜੇਲ ਵਿੱਚ ਬੰਦ ਭਾਈ ਬਾਜ਼ ਸਿੰਘ ਹੋਏ ਰਿਹਾਅ
ਪਿਛਲੇ ਵੀਹ ਸਾਲਾਂ ਤੋਂ ਜੇਲ ਵਿੱਚ ਬੰਦ ਭਾਈ ਬਾਜ਼ ਸਿੰਘ ਹੋਏ ਰਿਹਾਅ

ਭਾਈ ਬਾਜ਼ ਸਿੰਘ ਨੂੰ ਸੰਨ 2000 ਵਿੱਚ ਫਰੀਦਕੋਰਟ ਦੀ ਇੱਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ। ਭਾਈ ਬਾਜ਼ ਸਿਂਘ ਦੀ ਰਿਹਾਈ ਦਾ ਸਿਹਰਾ ਲੈਣ ਲਈ ਬਹੁਤ ਸਾਰੀਆਂ ਧਿਰਾਂ ਅੱਗੇ ਆ ਰਹੀਆਂ ਹਨ। ਜਦਕਿ ਅਸਲੀਅਤ ਇਹ ਹੈ ਕਿ ਭਾਈ ਬਾਜ਼ ਸਿੰਘ ਦੀ ਰਿਹਾਈ ਸੁਪਰੀਮ ਕੋਰਟ ਰਾਹੀਂ ਭਾਰਤ ਦੀ ਕੇਂਦਰੀ ਸਰਕਾਰ ਵੱਲੋਂ ਕੀਤੀ ਗਈ ਹੈ।

ਭਾਰਤੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਦਿੱਤੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਟਾਡਾ ਕਾਨੂੰਨ ਅਧੀਨ ਜਾਂ ਕਿਸੇ ਸੀਬੀਆਈ ਵਰਗੀ ਕੇਂਦਰੀ ਜਾਂਚ ਏਜ਼ੰਸੀ ਵਾਲੇ ਕੇਸਾਂ ਵਿੱਚ ਕੈਦੀਆਂ ਦੀ ਰਿਹਾਈ ਸੂਬਾ ਸਰਕਾਰਾਂ ਨਹੀਂ ਕਰ ਸਕਦੀਆਂ। ਇਸ ਕਰਕੇ ਉਮਰ ਕੈਦ ਦੀ ਸਜ਼ਾ ਭੁਗਤ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਸੂਬਾ (ਪੰਜਾਬ) ਸਰਕਾਰ ਨਹੀਂ ਕਰ ਸਕਦੀ।

ਭਾਈ ਬਾਜ਼ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੁੱਲਰਾਂ, ਜਿਲਾ ਅੰਮ੍ਰਿਤਸਰ ਨੂੰ ਮੁਕੱਦਮਾ ਨੰ. 182, ਮਿਤੀ 27/09/1990 ਅਧੀਨ ਧਾਰਾਵਾਂ 302, ਟਾਡਾ ਐਕਟ 3,4 ਪੁਲਿਸ ਥਾਣਾ ਸਦਰ ਮਲੋਟ, ਜਿਲਾ ਮੁਕਤਸਰ ਸਾਹਿਬ, ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: