Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ(2015) ਵੱਲੋਂ ਧਾਪੇ ਜੱਥੇਦਾਰਾਂ ਦੀ ਰਿਹਾਈ ਲਈ ਜੇਲਾਂ ਬਾਹਰ ਧਰਨੇ ਦਿੱਤੇ ਜਾਣਗੇ: ਮਾਨ

ਸਰਬੱਤ ਖਾਲਸਾ(2015) ਵੱਲੋਂ ਧਾਪੇ ਜੱਥੇਦਾਰਾਂ ਦੀ ਰਿਹਾਈ ਲਈ ਜੇਲਾਂ ਬਾਹਰ ਧਰਨੇ ਦਿੱਤੇ ਜਾਣਗੇ: ਮਾਨ

ਫਰੀਦਕੋਟ (16 ਦਸੰਬਰ, 2015): ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਿਰੁੱਧ ਰੋਸ ਪ੍ਰਗਟਾ ਰਹੀ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਮਾਰ ਕੇ ਪਿੰਡ ਬਹਿਬਲ ਕਲਾਂ ਵਿਖੇ ਸ਼ਹੀਦ ਕੀਤੇ ਦੋ ਸਿੰਘਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਸਮੇਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਨੇ ਐਲਾਨ ਕੀਤਾ ਕਿ ਸਰਬੱਤ ਖਾਲਸਾ(2015) ਵੱਲੋ ਥਾਪੇ ਜੱਥੇਦਾਰਾਂ ਨੂੰ ਰਿਹਾਅ ਕਰਵਾਉਣ ਅਤੇ ਹੋਰ ਮੰਗਾਂ ਲਈ ਜੇਲਾਂ ਬਾਹਰ ਧਰਨੇ ਦਿੱਤੇ ਜਾਣਗੇ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ
ਇਕੱਠ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਰੋਕਣ, ਪੰਥਕ ਮੰਗਾਂ ਨੂੰ ਪੂਰਾ ਕਰਨ ਅਤੇ ਸਰਬੱਤ ਖਾਲਸਾ (2015) ਵੱਲੋਂ ਥਾਪੇ ਜੱਥੇਦਾਰਾਂ ਨੂੰ ਰਿਹਾਅ ਕਰਵਾਉਣ ਲਈ 15 ਤਰੀਕ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ, ਪਰ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਸਨ ਕਿ ਸਰਕਾਰ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਵਾਲੇ ਅਤੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ, ਪਿੰਡ ਬਹਿਬਲ ਕਲਾਂ ਵਿਖੇ ਧਰਨੇ ਦੌਰਾਨ ਪੁਲਿਸ ਵੱਲੋਂ ਸ਼ਹੀਦ ਕੀਤੇ ਗਏ ਦੋ ਸਿੱਖ ਨੌਜਵਾਨਾਂ ਦੇ ਕਤਲ ਕੇਸ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕੀਤੀ ਜਾਵੇ ਅਤੇ ਸਰਬੱਤ ਖਾਲਸਾ ਸਮਾਗਮ ਵੱਲੋਂ ਥਾਪੇ ਗਏ ਜਥੇਦਾਰਾਂ ਨੂੰ ਜੇਲਾਂ ਵਿੱਚੋਂ ਰਿਹਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਨਾ ਹੀ ਜਥੇਦਾਰਾਂ ਨੂੰ ਰਿਹਾਅ ਕੀਤਾ ਗਿਆ ਜਿਸ ਕਾਰਨ ਹੁਣ 17 ਦਸੰਬਰ ਤੋਂ 25 ਦਸੰਬਰ ਤੱਕ ਜਿਨ੍ਹਾਂ ਤਿੰਨ ਜੇਲਾਂ ਵਿੱਚ ਜਥੇਦਾਰ ਨਜਰਬੰਦ ਹਨ ਉਨ੍ਹਾਂ ਜੇਲਾਂ ਬਾਹਰ 11 ਵਜੇ ਤੋਂ 4 ਵਜੇ ਤੱਕ ਘੱਟੋ ਘੱਟ 25 ਬੰਦਿਆਂ ਵੱਲੋਂ ਧਰਨੇ ਦਿੱਤੇ ਜਾਣਗੇ, ਅਤੇ ਜੇ ਸਰਕਾਰ ਫੇਰ ਵੀ ਜਥੇਦਾਰਾਂ ਨੂ ਰਿਹਾਅ ਨਹੀਂ ਕਰਦੀ ਤਾਂ 27 ਤਰੀਕ ਨੂੰ ਫਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ਦੀ ਕਾਨਫਰੰਸ ਤੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: