Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਦੇ ਰੋਡ ਸ਼ੋ ਦੌਰਾਨ ਲੱਗੇ ਜਾਮ ਵਿੱਚ ਐਂਬੂਲੈਂਸ ਫਸਣ ਕਾਰਨ ਮਰੀਜ ਦੀ ਮੌਤ

ਸੁਖਬੀਰ ਬਾਦਲ ਦੇ ਰੋਡ ਸ਼ੋ ਦੌਰਾਨ ਲੱਗੇ ਜਾਮ ਵਿੱਚ ਐਂਬੂਲੈਂਸ ਫਸਣ ਕਾਰਨ ਮਰੀਜ ਦੀ ਮੌਤ

ਪਟਿਆਲਾ: ਪਟਿਆਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਰੋਡ ਸ਼ੋ ਦੇ ਰੂਪ ਵਿੱਚ ਜਾ ਰਹੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਕਾਰਨ ਲੱਗੇ ਜਾਮ ਵਿੱਚ ਫਸੀ ਐਂਬੂਲੈਂਸ ਵਿੱਚ ਇੱਕ ਮਰੀਜ ਦੀ ਮੌਤ ਹੋ ਗਈ ਹੈ।

ਜਾਮ ਵਿੱਚ ਫਸੀ ਹੋਈ ਐਂਬੂਲੈਂਸ
ਜਾਮ ਵਿੱਚ ਫਸੀ ਹੋਈ ਐਂਬੂਲੈਂਸ

ਜਿਕਰਯੋਗ ਹੈ ਕਿ ਰੈਲੀ ਵਾਲੇ ਸਥਾਨ ਤੇ ਪਹੁੰਚਣ ਲਈ ਸੁਖਬੀਰ ਸਿੰਘ ਬਾਦਲ ਦਾ ਗੱਡੀਆਂ ਦੇ ਰੂਪ ਵਿੱਚ ਕਾਫਲਾ ਪੰਜਾਬੀ ਯੂਨੀਵਰਸਿਟੀ ਤੋਂ ਚੱਲਿਆ ਸੀ ਜੋ ਕਿ ਰੈਲੀ ਵਾਲੀ ਜਗ੍ਹਾ ਤੋਂ ਕਰੀਬ 10 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਗੱਡੀਆਂ ਦੇ ਕਾਫਲੇ ਕਾਰਨ ਸੜਕ ਤੇ ਵੱਡਾ ਜਾਮ ਲੱਗ ਗਿਆ ਸੀ ਜਿਸ ਵਿੱਚ ਐਂਬੂਲੈਂਸ ਵੀ ਫਸ ਗਈ। ਐਂਬੂਲੈਂਸ ਵਿੱਚ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਨਾਲ ਸੰਬੰਧਿਤ ਇੱਕ 55 ਸਾਲਾ ਮਰੀਜ ਸੀ ਜਿਸ ਦੀ ਦਿਲ ਦੀ ਬੀਮਾਰੀ ਦਾ ਇਲਾਜ ਰਾਜਿੰਦਰਾ ਹਸਪਤਾਲ ਵਿੱਚ ਚਲ ਰਿਹਾ ਸੀ।

ਅੱਜ ਉਸ ਦੀ ਸਿਹਤ ਖਰਾਬ ਹੋਣ ਕਾਰਨ ਡਾਕਟਰਾਂ ਵੱਲੋਂ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ ਪਰ ਐਂਬੂੰਲੈਂਸ ਜਾਮ ਵਿੱਚ ਫਸਣ ਕਾਰਨ ਉਸ ਦੀ ਉੱਥੇ ਹੀ ਮੌਤ ਹੋ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸੇ ਤੇਜਧਾਰ ਹਥਿਆਰ ਨਾਲ ਸੁਖਬੀਰ ਬਾਦਲ ’ਤੇ ਹਮਲਾ ਕੀਤਾ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਜਥੇਦਾਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉਚਤਾ ਨੂੰ ਦ੍ਰਿੜਤਾ ਨਾਲ ਧਾਰ ਕੇ ਤੇ ਆਪਣੇ ਆਪ ਸਮਪ੍ਰਤ ਕਰਕੇ ਸੇਵਾ ਕਰਦਿਆ ਕੌਮ ਲਈ ਸੁਚੱਜੇ ਫ਼ੈਸਲੇ ਲੈਣ ਨਾ ਕਿ ਬਾਦਲਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: