Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਮੀਤ ਪਿੰਕੀ ਅਤੇ ਕੰਵਰ ਸੰਧੂ ਵੱਲੋਂ ਸਰਕਾਰੀ ਇਸ਼ਾਰੇ ਤੇ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਸਾਜਿਸ਼-ਭਾਈ ਰਾਜੋਆਣਾ

ਗੁਰਮੀਤ ਪਿੰਕੀ ਅਤੇ ਕੰਵਰ ਸੰਧੂ ਵੱਲੋਂ ਸਰਕਾਰੀ ਇਸ਼ਾਰੇ ਤੇ ਮੈਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਹੈ ਸਾਜਿਸ਼-ਭਾਈ ਰਾਜੋਆਣਾ

ਪਟਿਆਲਾ: ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੱਲੋਂ ਭਾਈ ਰਾਜੋਆਣਾ ਦੀ ਇੱਕ ਹੱਥਲਿਖਤ ਚਿੱਠੀ ਜਾਰੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਗੁਰਮੀਤ ਪਿੰਕੀ ਅਤੇ ਕੰਵਰ ਸੰਧੂ ਵੱਲੋਂ ਸਰਕਾਰੀ ਇਸ਼ਾਰੇ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਲਿੱਖੀ ਗਈ ਚਿੱਠੀ
ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਲਿੱਖੀ ਗਈ ਚਿੱਠੀ

ਜਿਕਰਯੋਗ ਹੈ ਕਿ ਗੁਰਮੀਤ ਪਿੰਕੀ ਵੱਲੋਂ ਪੱਤਰਕਾਰ ਕੰਵਰ ਸੰਧੂ ਨੂੰ ਦਿੱਤੀ ਗਈ ਇੰਟਰਵਿਊ ਵਿੱਚ ਕਿਹਾ ਗਿਆ ਸੀ ਕਿ ਭਾਈ ਰਾਜੋਆਣਾ ਨੇ ਭਾਈ ਜਗਤਾਰ ਸਿੰਘ ਹਵਾਰਾ ਅਤੇ ਸਾਥੀਆਂ ਵੱਲੋਂ ਜੇਲ ਤੋੜਨ ਦੀ ਬਣਾਈ ਯੋਜਨਾ ਦੀ ਸੂਹ ਉਸ ਨੂੰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਉਹ ਯੋਜਨਾ ਕਾਮਯਾਬ ਨਹੀਂ ਹੋ ਸਕੀ ਸੀ।

ਪਰ ਭਾਈ ਰਾਜੋਆਣਾ ਨੇ ਪਿੰਕੀ ਵੱਲੋਂ ਕੀਤੇ ਇਸ ਦਾਅਵੇ ਨੂੰ ਝੂਠ ਦੱਸਦਿਆਂ ਕਿਹਾ ਹੈ ਕਿ ਜੇ ਪਿੰਕੀ ਉਨ੍ਹਾਂ ਨੂੰ ਕਦੇ ਜੇਲ ਵਿੱਚ ਮਿਲਣ ਆਇਆ ਹੈ ਤਾਂ ਉਹ ਉਸ ਦਾ ਰਿਕਾਰਡ ਪੇਸ਼ ਕਰੇ ਅਤੇ ਜਿਹੜੀਆਂ ਚਿੱਠੀਆਂ ਉਹ ਉਨ੍ਹਾਂ ਵੱਲੋਂ ਲਿਖੇ ਜਾਣ ਦੀ ਗੱਲ ਕਰਦਾ ਹੈ ਉਨ੍ਹਾਂ ਚਿੱਠੀਆਂ ਨੂੰ ਪੇਸ਼ ਕਰੇ।

ਜਿਕਰਯੋਗ ਹੈ ਕਿ ਅੱਜ ਪੱਤਰਕਾਰ ਕੰਵਰ ਸੰਧੂ ਜਦੋਂ ਭਾਈ ਰਾਜੋਆਣਾ ਦੀ ਇੰਟਰਵਿਊ ਕਰਨ ਜੇਲ ਵਿੱਚ ਗਏ ਤਾਂ ਭਾਈ ਰਾਜੋਆਣਾ ਨੇਂ ਕੰਵਰ ਸੰਧੂ ਨਾਲ ਮਾਰ ਕੁੱਟ ਕੀਤੀ। ਉਸ ਸਮੇਂ ਮੌਕੇ ਤੇ ਗੁਰਮੀਤ ਪਿੰਕੀ ਵੀ ਮੋਜੂਦ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: