Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਸਟਿਸ ਮਾਰਕੰਡੇ ਕਾਟਜੂ ਵੱਲੋਂ ਮਨੁੱਖੀ ਅਧਿਕਾਰ ਦਿਹਾੜੇ ‘ਤੇ ਦਿੱਤਾ ਗਿਆ ਭਾਸ਼ਣ (ਵੇਖੋ ਵੀਡੀਓੁ)

ਜਸਟਿਸ ਮਾਰਕੰਡੇ ਕਾਟਜੂ ਵੱਲੋਂ ਮਨੁੱਖੀ ਅਧਿਕਾਰ ਦਿਹਾੜੇ ‘ਤੇ ਦਿੱਤਾ ਗਿਆ ਭਾਸ਼ਣ (ਵੇਖੋ ਵੀਡੀਓੁ)

ਇਹ ਵੀਡੀਓੁ ਜਸਟਿਸ ਮਾਰਕੰਡੇ ਕਾਟਜੂ ਵੱਲੋਂ ਮਨੁੱਖੀ ਅਧਿਕਾਰ ਦਿਹਾੜੇ ‘ਤੇ ਦਿੱਤੇ ਭਾਸ਼ਣ ਦੀ ਪੂਰੀ ਰਿਕਾਰਡਿੰਗ ਹੈ

ਚੰਡੀਗੜ੍ਹ ( 12 ਦਸੰਬਰ, 2015): ਭਾਰਤੀ  ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਾਰਕੰਡੇ ਕਾਟਜੂ ਨੇ ਪੰਜਾਬ, ਕਸ਼ਮੀਰ ਅਤੇ ਸਮੁੱਚੇ ਭਾਰਤ ਵਿੱਚ ਵਧ ਰਹੀ ਅਸਹਿਣਸ਼ੀਲਤਾ ਦੇ ਮੁੱਦੇ ‘ਤੇ ਸਿੱਖ ਫਾਰ ਲਾਇਰਜ਼ ਵਾਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ 1988-90ਵਿਆਂ ਦੌਰਾਨ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸਿੱਖਾਂ ਨੂੰ ਮਾਰਨ, ਜਬਰੀ ਚੁੱਕ ਕੇ ਲਾਪਤਾ ਕਰਨ ਅਤੇ ਹੋਰ ਗੈਰਕਾਨੂੰਨੀ ਢੰਗ ਨਾਲ ਕੀਤੇ ਕਤਲਾਂ ਦੇ ਜਿਮੇਵਾਰ ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਖਿਲਾਫ ਮੁਕੱਦਮੇ ਦਰਜ਼ ਕੀਤੇ ਜਾਣੇ ਚਾਹੀਦੇ ਹਨ।

ਜਸਟਿਸ ਕਾਟਜੂ ਨੇ ਉਕਤ ਵਿਚਾਰ ਹੁਣੇ ਹੀ ਪੰਜਾਬ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੋਂ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਵੱਡੇ ਪੱਧਰ ‘ਤੇ ਮਾਰੇ ਗਏ ਸਿੱਖ ਨੌਜਵਾਨਾਂ ਦੇ ਕੀਤੇ ਪਰਦੇਫਾਸ਼ ਦੇ ਸੰਦਰਭ ਵਿੱਚ ਕਹੇ।

ਉਨ੍ਹਾਂ ਨੇ ਭਾਰਤੀ ਸੁਪਰੀਮ ਕੋਰਟ ਦੇ ਜੱਜ ਹੁੰਦਿਆਂ ਦਿੱਤੇ ਫੈਸਲ਼ਿਆਂ ਚੋਂ ਹਵਾਲਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਝੂਠੇ ਪਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਅਫਸਰਾਂ ਨੂੰ ਫਾਂਸੀ ਦੀ ਸਜ਼ਾ ਦੇਣ  ਬਾਰੇ ਸਲਾਹ ਦਿੱਤੀ ਸੀ।

ਜਸਟਿਸ ਕਾਟਜੂ ਨੇ ਕਿਹਾ ਕਿ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਪੁਲਿਸ ਵਾਲਿਆਂ ‘ਤੇ ਕਾਨੂੰਨ ਅਨੁਸਾਰ ਮੁਕੱਦਮੇ ਚੱਲਣੇ ਚਾਹੀ ਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: