Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੱਕੜ ਪਹਿਲਾਂ ਸੌਦਾ ਸਾਧ ਦੀ ਮੁਆਫੀ ਮਸਲੇ ਤੇ ਦਿੱਤੇ ਇਸ਼ਤਿਹਾਰਾਂ ਦਾ ਹਿਸਾਬ ਦੇਣ: ਮੋਹਕਮ ਸਿੰਘ

ਮੱਕੜ ਪਹਿਲਾਂ ਸੌਦਾ ਸਾਧ ਦੀ ਮੁਆਫੀ ਮਸਲੇ ਤੇ ਦਿੱਤੇ ਇਸ਼ਤਿਹਾਰਾਂ ਦਾ ਹਿਸਾਬ ਦੇਣ: ਮੋਹਕਮ ਸਿੰਘ

ਸ੍ਰੋਮਣੀ ਕਮੇਟੀ ਵੱਲੋਂ ਇਸ਼ਤਿਹਾਰੀ ਜੰਗ ਸ਼ੁਰੂ; ਐਗਜ਼ੈਕਟਿਵ ਕਮੇਟੀ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੀ ਦਿੱਤੇ ਜਾ ਰਹੇ ਹਨ ਇਸ਼ਤਿਹਾਰ
ਅੰਮ੍ਰਿਤਸਰ ਸਾਹਿਬ: ਸੌਦਾ ਸਾਧ ਨੂੰ ਮੁਆਫੀ ਦੇ ਫੈਂਸਲੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਣੇ ਮਾਹੌਲ ਦਰਮਿਆਨ ਸਰਬੱਤ ਖਾਲਸਾ ਦਾ ਮਸਲਾ ਇਸ ਸਮੇਂ ਪ੍ਰਮੁੱਖ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਜਿੱਥੇ ਇਹ ਖਾਲਸਾ ਪੰਥ ਦੇ ਧਾਰਮਿਲ ਮਸਲਿਆਂ ‘ਤੇ ਅਸਰ ਪਾਵੇਗਾ ਉਸ ਦੇ ਨਾਲ ਹੀੌ ਮੰਨਿਆ ਜਾ ਰਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ ਉੱਤੇ ਵੀ ਪਵੇਗਾ।ਪੰਜਾਬ ਦੀ ਸੱਤਾ ਤੇ ਕਾਬਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਐਸ.ਜੀ.ਪੀ.ਸੀ ਵੱਲੋਂ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਕਿ ਖਾਲਸਾ ਪੰਥ ਵਿੱਚ ਉਨ੍ਹਾਂ ਖਿਲਾਫ ਉੱਠੇ ਰੋਹ ਨੂੰ ਕਿਸੇ ਤਰ੍ਹਾਂ ਠੱਲਿਆ ਜਾਵੇ।ਇਨ੍ਹਾਂ ਯਤਨਾਂ ਦੇ ਚਲਦਿਆਂ ਹੀ ਐਸ.ਜੀ.ਪੀ.ਸੀ ਵੱਲੋਂ ਇੱਕ ਵਾਰ ਫੇਰ ਇਸ਼ਤਿਹਾਰਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਵਾਰ ਇਹ ਇਸ਼ਤਿਹਾਰ ਕੁਝ ਪੰਥਕ ਜਥੇਬੰਦੀਆਂ ਵੱਲੋਂ ਬੁਲਾਏ ਜਾ ਰਹੇ ਸਰਬੱਤ ਖਾਲਸਾ ਬਾਰੇ ਟਿੱਪਣੀ ਕਰਦਿਆਂ ਦਿੱਤੇ ਜਾ ਰਹੇ ਹਨ।

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਇਸ਼ਤਿਹਾਰ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਇਸ਼ਤਿਹਾਰ

ਅੱਜ ਦੀਆਂ ਅਖਬਾਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾ ‘ਤੇ ਜਾਰੀ ਕੀਤੇ ਗਏ ਇਸ਼ਤਿਹਾਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਤੇ ਪਰੰਪਰਾਵਾਂ ਨੂੰ ਢਹਿ ਢੇਰੀ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰੂਪ ਨੂੰ ਢਹਿ ਢੇਰੀ ਕਰਨ ਦੇ ਬਰਾਬਰ ਹੀ ਹੈ।
ਜਦੋਂ ਸਿੱਖ ਸਿਆਸਤ ਵੱਲੋਂ ਇਸ ਇਸ਼ਤਿਹਾਰ ਸੰਬੰਧੀ ਸਰਬ ੱਤ ਖਾਲਸਾ ਬੁਲਾ ਰਹੀਆਂ ਧਿਰਾਂ ਵਿੱਚੋਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਬੁਲਾ ਰਹੀਆਂ ਧਿਰਾਂ ਉੱਤੇ ਸਵਾਲ ਚੁੱਕਣ ਤੋਂ ਪਹਿਲਾਂ ਅਵਤਾਰ ਸਿੰਘ ਮੱਕੜ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਦੇ ਗਲਤ ਫੈਂਸਲੇ ਨੂੰ ਸਹੀ ਸਾਬਿਤ ਕਰਨ ਲਈ ਗੁਰੂ ਕੀ ਗੋਲਕ ਵਿੱਚੋਂ ਵਰਤੇ ਗਏ ਪੈਸੇ ਦਾ ਹਿਸਾਬ ਖਾਲਸਾ ਪੰਥ ਨੂੰ ਦੇਣ ਤੇ ਉਸ ਪੈਸੇ ਨੂੰ ਆਪਣੇ ਕੋਲੋਂ ਗੁਰੂ ਦੀ ਗੋਲਕ ਵਿੱਚ ਜਮਾ ਕਰਵਾਉਣ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਰੂਪ ਢਾਹਿਆ ਸੀ ਤੇ ਹੁਣ ਪ੍ਰਕਾਸ਼ ਸਿੰਘ ਬਾਦਲ, ਅਵਤਾਰ ਸਿੰਘ ਮੱਕੜ ਅਤੇ ਜਥੇਦਾਰਾਂ ਨੇ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਨੂੰ ਢਹਿ ਢੇਰੀ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਸਮੇਂ ਐਸ.ਜੀ.ਪੀ.ਸੀ ਦਾ ਮੌਜੂਦਾ ਨਿਜ਼ਾਮ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ ਕਿਉਂਕਿ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਇਸ ਦੀ ਚੋਣ ਨੂੰ ਰੱਦ ਕਰਦੇ ਹੋਏ 15 ਵਿਅਕਤੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਿਰਫ ਪ੍ਰਬੰਧ ਲਈ ਨਿਯੁਕਤ ਕੀਤਾ ਗਿਆ ਹੈ।
ਭਾਈ ਮੋਹਕਮ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਦੇ ਬਿਆਨ ਕਿ “ਇਹ ਸਰਬੱਤ ਖਾਲਸਾ ਮਰਿਯਾਦਾ ਦੇ ਖਿਲਾਫ ਹੈ” ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਗਲਤ ਫੈਂਸਲਿਆਂ ਨਾਲ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਸੱਟ ਵੱਜੀ ਹੈ ਤੇ ਉਨ੍ਹਾਂ ਨੂੰ ਖਾਲਸਾ ਪੰਥ ਤੋਂ ਖਿਮਾ ਮੰਗਦੇ ਹੋਏ ਆਪਣਾ ਅਹੁਦਾ ਛੱਡ ਕੇ ਘਰ ਚਲੇ ਜਾਣਾ ਚਾਹੀਦਾ ਹੈ।
ਇਸ ਇਸ਼ਤਿਹਾਰਬਾਜੀ ਸੰਬੰਧੀ ਜਦੋਂ ਸਿੱਖ ਸਿਆਸਤ ਵੱਲੋਂ ਸ੍ਰੋਮਣੀ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਅਤੇ ਕਰਨੈਲ ਸਿੰਘ ਪੰਜੋਲੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਇਸ਼ਤਿਹਾਰ ਅਤੇ ਸੌਦਾ ਸਾਧ ਦੀ ਮੁਆਫੀ ਵਾਲੇ ਮਸਲੇ ਤੇ ਦਿੱਤੇ ਇਸ਼ਤਿਹਾਰ ਐਸ.ਜੀ.ਪੀ.ਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਨਿੱਜੀ ਫੈਂਸਲਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ ਦੀ ਐਗਜੈਕਟਿਵ ਕਮੇਟੀ ਵਿੱਚ ਕੋਈ ਪ੍ਰਵਾਨਗੀ ਨਹੀਂ ਲਈ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: