Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਣਕ ਦੇ ਖਰੀਦ ਮੁੱਲ ਵਿੱਚ 75 ਰੁਪਏ ਹੋਇਆ ਵਾਧਾ

ਕਣਕ ਦੇ ਖਰੀਦ ਮੁੱਲ ਵਿੱਚ 75 ਰੁਪਏ ਹੋਇਆ ਵਾਧਾ

ਨਵੀਂ ਦਿੱਲੀ (5 ਨਵੰਬਰ, 2015): ਭਾਰਤ ਸਰਕਾਰ ਨੇ ਕਣਕ ਦਾ ਖਰੀਦ ਮੁੱਲ 75 ਰੁਪਏ ਦੇ ਵਾਧੇ ਨਾਲ 1450 ਤੋਂ 1525 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਜੌਾ ਦੀ ਕੀਮਤ 75 ਰੁਪਏ ਦੇ ਵਾਧੇ ਨਾਲ 1150 ਤੋਂ ਵਧਾ ਕੇ 1225 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਹੈ |

ਦਾਲਾਂ ਦੀਆਂ ਵਧੀਆਂ ਕੀਮਤਾਂ ਦੇ ਮੱਦੇਨਜ਼ਰ ਕੇਂਦਰ ਨੇ ਚੱਲ ਰਹੇ ਰੱਬੀ ਮੌਸਮ ਦੌਰਾਨ ਇਨ੍ਹਾਂ ਦਾ ਉਤਪਾਦਨ ਵਧਾਉਣ ਅਤੇ ਦਰਾਮਦ ‘ਤੇ ਨਿਰਭਰਤਾ ਘਟਾਉਣ ਲਈ ਅੱਜ ਮਸਰ ਅਤੇ ਛੋਲਿਆਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ 250 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ |

ਦਾਲਾਂ ਦੇ ਸਮਰਥਨ ਮੁੱਲ ਵਿਚ ਵਾਧਾ ਕਰਨ ਤੋਂ ਇਲਾਵਾ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਛੋਲਿਆਂ ਤੇ ਮਸਰਾਂ ਦੀ ਦਾਲ ‘ਤੇ 75 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਹਾੜ੍ਹੀ ਮੌਸਮ ਦੀ ਮੁੱਖ ਫਸਲ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 2015-16 ਲਈ 75 ਰੁਪਏ ਦਾ ਵਾਧਾ ਕਰਕੇ ਇਸ ਦਾ ਭਾਅ 1525 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ |

ਤੇਲ  ਬੀਜਾਂ ਦੀ ਕੀਮਤ ਵਿਚ ਵੀ 250 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ | ਮੀਟਿੰਗ ਪਿੱਛੋਂ ਬਿਜਲੀ ਮੰਤਰੀ ਪਿਯੂਸ਼ ਗੋਇਲ ਨੇ ਦੱਸਿਆ ਕਿ ਕੈਬਨਿਟ ਕਮੇਟੀ ਨੇ 2015-16 ਲਈ ਹਾੜ੍ਹੀ ਦੀਆਂ ਫ਼ਸਲਾਂ ਦੇ ਖਰੀਦ ਮੁੱਲ ਵਿਚ ਵਾਧਾ ਕੀਤਾ ਹੈ ਜਿਨ੍ਹਾਂ ਦਾ ਮੰਡੀਕਰਨ 2016-17 ਵਿਚ ਹੋਵੇਗਾ | ਉਨ੍ਹਾਂ ਦੱਸਿਆ ਕਿ ਹਾੜ੍ਹੀ ਦੀਆਂ 6 ਫ਼ਸਲਾਂ ਕਣਕ, ਜੌਾ, ਛੋਲੇ, ਮਸਰ, ਸਰੋਂ ਅਤੇ ਸੂਰਜਮੁਖੀ ਦੇ ਖਰੀਦ ਮੁੱਲ ਵਿਚ ਵਾਧਾ ਸਰਕਾਰ ਦੇ ਸਲਾਹਕਾਰ ਸੰਗਠਨ ਖੇਤੀ ਲਾਗਤਾਂ ਅਤੇ ਕੀਮਤਾਂ ਬਾਰੇ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਕੀਤਾ ਗਿਆ ਹੈ |

ਦਾਲਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ 2015-16 ਲਈ ਮਸਰ ਅਤੇ ਛੋਲਿਆਂ ਦੀ ਕੀਮਤ ‘ਚ 250 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਇਨ੍ਹਾਂ ਦੀ ਕੀਮਤ ਕ੍ਰਮਵਾਰ 3325 ਰੁਪਏ ਅਤੇ 3425 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ | ਸ੍ਰੀ ਗੋਇਲ ਨੇ ਦੱਸਿਆ ਕਿ ਮਸਰਾਂ ਤੇ ਛੋਲਿਆਂ ਦੀ ਕੀਮਤ ਵਿਚ 8 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਪਰੋਕਤ ਕੀਮਤ ਵਿਚ ਵਾਧਾ ਕਰਨ ਤੋਂ ਇਲਾਵਾ ਮਸਰ ਅਤੇ ਛੋਲਿਆਂ ਦੀਆਂ ਦਾਲਾਂ ‘ਤੇ 75 ਰੁਪਏ ਪ੍ਰਤੀ ਕੁਇੰਟਲ ਬੋਨਸ ਵੀ ਮਿਲੇਗਾ | ਇਸ ਨਾਲ ਕਿਸਾਨਾਂ ਨੂੰ ਕੁਝ ਜ਼ਿਆਦਾ ਰਾਹਤ ਮਿਲੇਗੀ |

2015-16 ਲਈ ਕਣਕ ਦਾ ਖਰੀਦ ਮੁੱਲ 75 ਰੁਪਏ ਦੇ ਵਾਧੇ ਨਾਲ 1450 ਤੋਂ 1525 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਜੌਾ ਦੀ ਕੀਮਤ 75 ਰੁਪਏ ਦੇ ਵਾਧੇ ਨਾਲ 1150 ਤੋਂ ਵਧਾ ਕੇ 1225 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਹੈ |

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: