Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਮੰਗਿਆ ਸਮਾਂ

ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੇ ਮੰਗਿਆ ਸਮਾਂ

 ਹਰਚਰਨ ਸਿੰਘ
ਹਰਚਰਨ ਸਿੰਘ

ਚੰਡੀਗੜ੍ਹ (5 ਨਵੰਬਰ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਵਾਦਤ ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਪਾਈ ਪਟੀਸ਼ਨ ‘ਤੇ  ਆਪਣਾ ਜਵਾਬ ਦਾਇਰ ਕਰਨ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੁੱਝ ਹੋਰ ਸਮੇਂ ਦੀ ਮੰਗ ਕੀਤੀ |

ਹਾਈਕੋਰਟ ਦੇ ਜਸਟਿਸ ਐਸ. ਕੇ. ਮਿੱਤਲ ਅਤੇ ਜਸਟਿਸ ਐਮ. ਐਸ. ਚੌਹਾਨ ਦੇ ਸਾਂਝੇ ਬੈਂਚ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਸਮੇਤ ਸਾਰੀਆਂ ਧਿਰਾਂ ਨੂੰ ਸਮਾਂ ਦਿੰਦੇ ਹੋਏ ਪਟੀਸ਼ਨ ‘ਤੇ ਸੁਣਵਾਈ 8 ਜਨਵਰੀ ‘ਤੇ ਪਾ ਦਿੱਤੀ ਹੈ |

ਚੇਤੇ ਰਹੇ ਕਿ ਇਸ ਅਸਾਮੀ ਨੂੰ ਲੈ ਕੇ ਹਾਈਕੋਰਟ ਦੇ ਦੋਹਰੇ ਬੈਂਚ ਨੇ ਲੰਘੀ 5 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ, ਹਰਚਰਨ ਸਿੰਘ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਤਲਬ ਕੀਤਾ ਸੀ ਕਿ ਕਿਉਂ ਨਾ ਹਰਚਰਨ ਸਿੰਘ ਦੀ ਮੁੱਖ ਸਕੱਤਰ ਦੇ ਅਹੁਦੇ ‘ਤੇ ਕੀਤੀ ਗਈ ਨਿਯੁਕਤੀ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਜਾਵੇ |

ਹਾਈਕੋਰਟ ਨੇ ਇਹ ਹੁਕਮ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਬਲਵਿੰਦਰ ਸਿੰਘ ਵੱਲੋਂ ਇਸ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਸਨ | ਦਾਇਰ ਪਟੀਸ਼ਨ ‘ਚ ਦੱਸਿਆ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਨੇ ਇਸ ਅਸਾਮੀ ਦੀ ਸਿਰਜਣਾ ਅਤੇ ਇਸ ‘ਤੇ ਨਿਯੁਕਤੀ ਕੀਤੀ, ਜਦਕਿ ਸਿੱਖ ਗੁਰਦੁਆਰਾ ਐਕਟ-1925 ਵਿਚ ਇਸ ਅਸਾਮੀ ਦਾ ਕਿਧਰੇ ਜ਼ਿਕਰ ਹੀ ਨਹੀਂ |

ਸ਼੍ਰੋਮਣੀ ਕਮੇਟੀ ਇਸ ਅਹੁਦੇ ਲਈ ਹਰਚਰਨ ਸਿੰਘ ਨੂੰ ਤਿੰਨ ਲੱਖ ਰੁਪਏ ਮਹੀਨਾ ਤਨਖਾਹ ਦੇ ਰਹੀ ਹੈ, ਜੋ ਕਮੇਟੀ ਵਿੱਚ ਕਿਸੇ ਮੁਲਾਜ਼ਮ ਨੂੰ ਦਿੱਤੀ ਜਾਣ ਵਾਲੀ ਸਭ ਤੋਂ ਜਿਆਦਾ ਤਨਖਾਹ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: