Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਿਸਤਾਨ ਦੇ ਮੁੱਦੇ ਤੇ ਖੁੱਲ ਕੇ ਬਹਿਸ ਹੋਵੇ: ਡਾ. ਧਰਮਵੀਰ ਗਾਂਧੀ

ਖਾਲਿਸਤਾਨ ਦੇ ਮੁੱਦੇ ਤੇ ਖੁੱਲ ਕੇ ਬਹਿਸ ਹੋਵੇ: ਡਾ. ਧਰਮਵੀਰ ਗਾਂਧੀ

ਪਟਿਆਲਾ: ਆਮ ਆਦਮੀ ਪਾਰਟੀ ਤੋਂ ਬਰਖਾਸਤ ਕੀਤੇ ਗਏ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਤੇ ਬਿਨਾਂ ਕਿਸੇ ਦਬਾਅ ਦੇ ਖੁੱਲ ਕੇ ਬਹਿਸ ਹੋਣੀ ਚਾਹੀਦੀ ਹੈ ਕਿਉਂਕਿ ਇਹ ਮੁੱਦਾ ਸਮਾਜ ਦੇ ਇੱਕ ਵੱਡੇ ਹਿੱਸੇ ਨਾਲ ਜੁੜਿਆ ਹੋਇਆ  ਹੈ।

ਡਾ. ਧਰਮਵੀਰ ਗਾਂਧੀ
ਡਾ. ਧਰਮਵੀਰ ਗਾਂਧੀ

ਡਾ. ਗਾਂਧੀ ਨੇ ਕਿਹਾ ਕਿ ਖਾਲਿਸਤਾਨ ਦੇ ਵਿਚਾਰ ਨਾਲ ਨਜਿੱਠਣਾ ਭਾਵੇਂ ਹੁਣ ਔਖਾ ਹੋ ਚੁਕਿਆ ਹੈ ਪਰ ਹੁਣ ਇਸ ਵੀਚਾਰ ਬਾਰੇ ਗੱਲ ਕਰਨੀ ਚਾਹੀਦੀ   ਹੈ ਕਿਉਂਕਿ ਇਸ ਵੀਚਾਰ ਨੂੰ ਤਾਕਤ ਦੀ ਵਰਤੋਂ ਨਾਲ ਦਬਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਖਾਲਸਿਤਾਨ ਦਾ ਸਵਾਲ ਮੋਜੂਦਾ ਦਿਨਾਂ ਵਿੱਚ ਇਸ ਦੇ ਸਮਰਥਕਾਂ ਅਤੇ ਵਿਰੋਧੀਆਂ ਦਰਮਿਆਨ ਇੱਕ ਵਾਰ ਫੇਰ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਇਹ ਸਵਾਲ ਕਈ ਲੋਕਾਂ ਅਤੇ ਭਾਰਤੀ ਸਟੇਟ ਨੂੰ ਪਚਦਾ ਨਹੀਂ, ਪਰ ਮੇਰੇ ਅਨੁਸਾਰ ਸਭ ਜੁਮੇਵਾਰ ਧਿਰਾਂ ਅਤੇ ਵਿਅਕਤੀਆਂ ਨੂੰ ਇਸ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ।

ਲੋਕਤੰਤਰ ਵਿੱਚ ਵੀਚਾਰਾਂ ਦੀ ਆਜ਼ਾਦੀ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇ ਕੋਈ ਵੀਚਾਰ ਸਮਾਜ ਵਿੱਚ ਆਪਣੀ ਹੌਂਦ ਰੱਖਦਾ ਹੈ ਤਾਂ ਉਸ ਨੂੰ ਜਿਆਦਾ ਸਮੇਂ ਤੱਕ ਤਾਕਤ ਦੇ ਜੋਰ ਨਾਲ ਦਬਾ ਕੇ ਨਹੀਂ ਰੱਖਿਆ ਜਾ ਸਕਦਾ।

ਡਾ.ਗਾਂਧੀ ਨੇ ਸਾਫ ਕੀਤਾ ਕਿ ਉਹ ਨਿਜੀ ਤੌਰ ਤੇ ਧਰਮ ਅਧਾਰਿਤ ਰਾਜ ਦੇ ਖਿਲਾਫ ਹਨ ਪਰ ਸਿਰਫ ਖਾਲਿਸਤਾਨ ਬਾਰੇ ਗੱਲ ਕਰਨ ਕਾਰਨ ਦੇਸ਼ ਧਰੋਹ ਦੇ ਦੋਸ਼ ਲਗਾ ਕੇ ਜੇਲ ਵਿੱਚ ਕੈਦ ਕੀਤੇ ਸਿੱਖ ਆਗੂਆਂ ਦੀ ਰਿਹਾਈ ਦੀ ਉਹ ਮੰਗ ਕਰਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਹੋਏ ਰੋਸ ਪ੍ਰਦਰਸ਼ਨ 'ਚ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ
ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਘਰ ਦੇਣ ਦੀ ਸਕੀਮ ਦਾ ਇਸ਼ਤਿਹਾਰ ਦੇ ਕੇ ਗਰੀਬ ਵਰਗ ਨਾਲ ਧੋਖਾ ਕਰਦੇ ਹੋਏ ਗੁੰਮਰਾਹ ਕਰਕੇ ਸਰਮਾਏਦਾਰਾਂ, ਬਿਲਡਰਾਂ ਅਤੇ ਆਪਣੇ ਚਹੇਤਿਆਂ ਨੂੰ
ਜਮਹੂਰੀਅਤ ਵਿੱਚ ਹਰ ਸ਼ਖ਼ਸ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ ਅਤੇ ਜੇਕਰ ਕੋਈ ਖ਼ਾਲਿਸਤਾਨ ਦਾ ਮੁੱਦਾ ਉਠਾਉਂਦਾ ਹੈ ਤਾਂ ਸੰਵਿਧਾਨਕ ਦਾਇਰੇ ਵਿੱਚ ਉਸ ’ਤੇ ਚਰਚਾ ਕੀਤੀ ਜਾਣੀ ਬਣਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: