Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਗੁਜਰਾਤ ਵਿੱਚ ਮੁਸਲਿਮ ਕਤਲੇਆਮ ਨਾ ਹੁੰਦਾ: ਕੇਜਰੀਵਾਲ

ਜੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਗੁਜਰਾਤ ਵਿੱਚ ਮੁਸਲਿਮ ਕਤਲੇਆਮ ਨਾ ਹੁੰਦਾ: ਕੇਜਰੀਵਾਲ

ਨਵੀਂ ਦਿੱਲੀ (1 ਨਵੰਬਰ, 2015): ਜੇਕਰ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਜਾਂਦੀਆਂ ਤਾਂ ਨਾ ਗੁਜਰਾਤ ਵਿੱਚ ਮੁਸਲਿਮ ਕਤਲੇਆਮ ਹੁੰਦਾ ਤੇ ਨਾ ਹੀ ਦਾਦਰੀ ਕਾਂਡ ਵਾਪਰਦੇ। ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡਦਿਆਂ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਿੱਖਾਂ ਦਾ ਨਵੰਬਰ ’84 ਵਿੱਚ ਕਤਲ-ੲੇ-ਆਮ ਭਾਰਤ ’ਤੇ ਇੱਕ ਧੱਬਾ ਹੈ। 31 ਸਾਲ ਬੀਤਣ ’ਤੇ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਤੇ ਪੀੜਤ ਪਰਿਵਾਰ ਇਨਸਾਫ਼ ਲੲੀ ਹਾਲੇ ਵੀ ਠੋਕਰਾਂ ਖਾ ਰਹੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵੰਬਰ ’84 ਦੀਆਂ ਵਿਧਵਾਵਾਂ ਨੂੰ ਤਿਲਕ ਵਿਹਾਰ ਵਿੱਚ ਚੈੱਕ ਦਿੰਦੇ ਹੋਏ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵੰਬਰ ’84 ਦੀਆਂ ਵਿਧਵਾਵਾਂ ਨੂੰ ਤਿਲਕ ਵਿਹਾਰ ਵਿੱਚ ਚੈੱਕ ਦਿੰਦੇ ਹੋਏ

ਕੇਜਰੀਵਾਲ ਨੇ ਅੱਜ ਤਿਲਕ ਵਿਹਾਰ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖ ਵਿਧਾਇਕਾਂ ਅਵਤਾਰ ਸਿੰਘ ਕਾਲਕਾ, ਜਰਨੈਲ ਸਿੰਘ ਤੇ ਜਗਦੀਪ ਸਿੰਘ ਨਾਲ ਮਿਲ ਕੇ 1332 ਪੀੜਤ ਪਰਿਵਾਰਾਂ ਦੀਆਂ ਵਿਧਵਾਵਾਂ ਨੂੰ ਪੰਜ-ਪੰਜ ਲੱਖ ਰੁਪੲੇ ਦੇ ਚੈੱਕ ਵੰਡੇ ਅਤੇ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਇਹ ਚੈੱਕ ਛੇਤੀ ਹੀ ਕਾਗਜ਼ੀ ਕਾਰਵਾਈ ਪੂਰੀ ਕਰਨ ਬਾਅਦ ਦਿੱਤੇ ਜਾਣਗੇ। ਇਹ ਚੈੱਕ ਕੁੱਲ 2600 ਪਰਿਵਾਰਾਂ ਨੂੰ ਦਿੱਤੇ ਜਾਣੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਮੌਜੂਦਾ ਮਾਹੌਲ ਬਾਰੇ ਕਿਹਾ ਕਿ ਫ਼ਿਰਕੂ ਭਾਵਨਾਵਾਂ ਭੜਕਾਉਣ ਦੀਅਾਂ ਕੋਸ਼ਿਸ਼ਾਂ ਹੋ ਰਹੀਅਾਂ ਹਨ ਤੇ ਸਮਾਜ ਇਸ ਤੋਂ ਚਿੰਤਤ ਹੈ।

ਇਸ ਸਮੇ ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਨਵੰਬਰ ’84 ਦੇ ਸਿੱਖ ਕਤਲ-ੲੇ-ਆਮ ਦਾ ਦਾਗ਼ ਭਾਰਤ ਦੇ ਮੱਥੇ ਤੋਂ ਲਾਹਿਆ ਨਹੀਂ ਜਾ ਸਕਦਾ ਪਰ ਹੁਣ ਸੋਚਣਾ ਹੋਵੇਗਾ ਕਿ ਅਜਿਹੇ ਘਿਨਾਉਣੇ ਅਪਰਾਧ ਮੁੜ ਨਾ ਹੋਣ। ਆਜ਼ਾਦੀ ਤੋਂ ਪਹਿਲਾਂ ਜੱਲ੍ਹਿਆਂਵਾਲਾ ਬਾਗ਼ ਕਾਂਡ ਤੇ ਆਜ਼ਾਦੀ ਪਿੱਛੋਂ ਨਵੰਬਰ ’84 ਦੇ ਕਾਂਡ ਨਾਲ ਦੇਸ਼ ਨੂੰ ਧੁਰ ਤੱਕ ਹਿੱਲ ਗਿਅਾ ਸੀ।

ਦਿੱਲੀ ਦੇ ਮੁੱਖ ਸਕੱਤਰ ਕੇਕੇ ਸ਼ਰਮਾ ਨੇ ਕਿਹਾ ਕਿ ਸਾਰੇ ਨੌ ਜ਼ਿਲ੍ਹਿਆਂ ਦੇ ਡਵਿਜ਼ਨਲ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਪ੍ਰਬੰਧ ਕਰਕੇ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਪੰਜ-ਪੰਜ ਲੱਖ ਰੁਪਏ ਦੀ ਰਕਮ ਦੇ ਦਿੱਤੀ ਜਾਵੇ। ਇਹ ਚੈੱਕ ਉਨ੍ਹਾਂ ਪਰਿਵਾਰਾਂ ਨੂੰ ਦਿੱਤੇ ਗਏ ਹਨ, ਜਿਨ੍ਹਾਂ ਦੀ ਪਛਾਣ ਅਧਿਕਾਰੀਆਂ ਨੇ ਕਰ ਲਈ ਸੀ ਤੇ ਪਿਛਲੇ ਇੱਕ ਹਫ਼ਤੇ ਤੋਂ ਅੱਠ ਕਾਊਂਟਰ ਬਣਾ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਇਸ ਮੌਕੇ ਨਵੰਬਰ ’84 ਦੇ ਕੇਸ ਲੜ ਰਹੇ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਕਤਲ-ੲੇ-ਆਮ ਬਾਰੇ ਦਿੱਲੀ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਅਧਿਕਾਰ ਹਨ। ਪਹਿਲਾਂ ਵੀ ਦਿੱਲੀ ਸਰਕਾਰ ਨੇ ਐਸਆਈਟੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ ਹੈ, ਜਿਸ ਦੇ ਕਾਰਜਕਾਲ ਵਿੱਚ ਛੇ ਮਹੀਨੇ ਦਾ ਹੋਰ ਵਾਧਾ ਪਿਛਲੇ ਦਿਨੀਂ ਕੀਤਾ ਗਿਆ ਸੀ।

ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੈੱਕ ਜਾਰੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ। ਦਿੱਲੀ ਸਰਕਾਰ ਨੇ ਇਸ ਸਾਲ ਅਗਸਤ ਵਿੱਚ ਸਿੱਖ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਇਹ ਰਕਮ ਬਾਅਦ ਵਿੱਚ ਕੇਂਦਰ ਸਰਕਾਰ ਤੋਂ ਲੈ ਲਈ ਜਾਵੇਗੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਮੌਕੇ ਕੀਤਾ ਇਕਰਾਰਨਾਮਾ ਕਿ ਜੇਕਰ ਉਹਨਾਂ ਦੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਗ੍ਰੰਥੀਆਂ ਅਤੇ ਪੁਜਾਰੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: