ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦਾ ਸ਼ਹੀਦੀ ਸਮਾਗਮ ਪਿੰਡ ਬਰਗਾੜੀ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਗਿਆ ਜਿਸ ਵਿੱਚ ਵੱਖੋ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ,ਸਿੱਖ ਪ੍ਰਚਾਰਕਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ 40000 ਦੇ ਕਰੀਬ ਸਿੱਖ ਸੰਗਤਾਂ ਦਾ ਵੱਡਾ ਇਕੱਠ ਹੋਇਆ ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਅੱਗੇ ਤੋਰਨ ਲਈ ਨੌ ਨੁਕਾਤੀ ਪ੍ਰੋਗਰਾਮ ਨੂੰ ਪ੍ਰਵਾਨਗੀ ਦਿੱਤੀ ਗਈ।ਸਮਾਗਮ ਦੀ ਵਿਸਥਾਰਤ ਰਿਪੋਰਟ ਦੀ ਵੀਡੀਓ ਵੇਖੋ: