Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਪ੍ਰਧਾਨ ਗਲਤ ਫੈਂਸਲੇ ਵਾਪਿਸ ਲਵੇ, ਨਹੀਂ ਮੈਨੂੰ ਸਖਤ ਕਦਮ ਪੁੱਟਣਾ ਪਵੇਗਾ-ਕਰਨੈਲ ਸਿੰਘ ਪੰਜੋਲੀ

ਸ਼੍ਰੋਮਣੀ ਕਮੇਟੀ ਪ੍ਰਧਾਨ ਗਲਤ ਫੈਂਸਲੇ ਵਾਪਿਸ ਲਵੇ, ਨਹੀਂ ਮੈਨੂੰ ਸਖਤ ਕਦਮ ਪੁੱਟਣਾ ਪਵੇਗਾ-ਕਰਨੈਲ ਸਿੰਘ ਪੰਜੋਲੀ

ਫਤਿਹਗੜ੍ਹ ਸਾਹਿਬ: ਐਸ.ਜੀ.ਪੀ.ਸੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਲਏ ਜਾ ਰਹੇ ਫੈਂਸਲਿਆਂ ਤੇ ਰੋਸ ਪ੍ਰਗਟ ਕਰਦਿਆਂ, ਫੈਂਸਲੇ ਵਾਪਿਸ ਨਾ ਲਏ ਜਾਣ ਦੀ ਸੂਰਤ ਵਿੱਚ ਚਿਤਾਵਨੀ ਭਰੇ ਲਹਿਜੇ ਵਿੱਚ ਸਖਤ ਕਦਮ ਪੁੱਟਣ ਦੀ ਗੱਲ ਕਹੀ ਗਈ ਹੈ।

 ਕਰਨੈਲ ਸਿੰਘ ਪੰਜੋਲੀ (ਫਾਈਲ ਫੋਟੋ)
ਕਰਨੈਲ ਸਿੰਘ ਪੰਜੋਲੀ (ਫਾਈਲ ਫੋਟੋ)

ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ , ਮੰਜੀ ਸਾਹਿਬ ਦੀਵਾਨ ਹਾਲ ਵਿੱਚ ਭਾਈ ਪਿੰਦਰਪਾਲ ਸਿੰਘ ਨੂੰ ਕਥਾ ਕਰਨ ਤੋਂ ਇਸ ਕਾਰਨ ਰੋਕਣਾ ਕਿ ਉਹ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ, ਇਹ ਸਰਾਸਰ ਗਲਤ ਫੈਂਸਲਾ ਹੈ।ਉਨ੍ਹਾਂ ਕਿਹਾ ਕਿ ਤੁਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਇਹ ਫੈਂਸਲਾ ਵਾਪਿਸ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਕਿਸੇ ਇੱਕ ਮਨੁੱਖ ਦੀ ਮਲਕੀਅਤ ਨਹੀਂ ਹੈ।

ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸਿੱਖ ਦਾ ਫਰਜ ਹੈ ਕਿ ਉਹ ਗਲਤ ਨੂੰ ਗਲਤ ਅਤੇ ਸਹੀ ਨੂੰ ਸਹੀ ਕਹੇ।ਪਰ ਅੱਜ ਜਿਹੜੇ ਸਿੱਖ ਇਹ ਫਰਜ ਨਿਭਾ ਰਹੇ ਨੇ ਉਨ੍ਹਾਂ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਭਾਈ ਬਲਦੇਵ ਸਿੰਘ ਵਡਾਲਾ ਦੀ ਬਦਲੀ ਦਾ ਫੈਂਸਲਾ ਵੀ ਬਿਲਕੁਲ ਗਲਤ ਸੀ ਤੇ ਉਨ੍ਹਾਂ ਦੀ ਵੀ ਦੁਬਾਰਾ ਨਿਯੁਕਤੀ ਦਰਬਾਰ ਸਾਹਿਬ ਵਿਖੇ ਕਰਨੀ ਚਾਹੀਦੀ ਹੈ।

ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਕੌਮ ਦੇ ਰੋਹ ਦੇ ਚਲਦਿਆਂ ਬਹਾਲ ਕਰਕੇ ਉਨ੍ਹਾਂ ਦੀ ਬਦਲੀ ਧਰਮ ਪ੍ਰਚਾਰ ਕਮੇਟੀ ਵਿੱਚ ਕਰਨ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਫੈਂਸਲੇ ਕੌਮ ਨੂੰ ਸਮੱਸਿਆ ਵਿੱਚੋਂ ਕੱਢਣ ਦੀ ਬਜਾਏ ਹੋਰ ਸਮੱਸਿਆਵਾਂ ਪੈਦਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜ ਪਿਆਰਿਆਂ ਨੂੰ ਦੁਬਾਰਾ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਹਾਲ ਕੀਤਾ ਜਾਵੇ।

ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਜੇ ਪ੍ਰਧਾਨ ਸ਼੍ਰੋਮਣੀ ਕਮੇਟੀ ਆਪਣੇ ਗਲਤ ਫੈਂਸਲੇ ਵਾਪਿਸ ਨਹੀਂ ਲੈਂਦੇ ਤਾਂ ਉਹ ਅਵਤਾਰ ਸਿੰਘ ਮੱਕੜ ਦੇ ਬੂਹੇ ਅੱਗੇ ਬੈਠਣ ਲਈ ਮਜਬੂਰ ਹੋ ਜਾਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਗਲਤ ਫੈਂਸਲਿਆਂ ਦੇ ਚਲਦੇ ਸਿੱਖ ਕੌਮ ਵਿੱਚ ਗੁੱਸਾ ਵੱਧਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਬਣੇ ਕੌਮੀ ਹਾਲਾਤਾਂ ਪਿੱਛੇ ਸਿੰਘ ਸਾਹਿਬਾਨ ਦੇ ਗਲਤ ਫੈਂਸਲੇ ਵੀ ਕਸੂਰਵਾਰ ਹਨ।ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਛੱਡ ਕੇ ਤਖ਼ਤ ਸਾਹਿਬਾਨਾਂ ਤੇ ਪਛਚਾਤਾਪ ਕਰਨ ਲਈ ਪਾਠ ਕਰਵਾਉਣੇ ਚਾਹੀਦੇ ਹਨ ਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਕੇ ਆਪਣੀਆਂ ਗਲਤੀਆਂ ਲਈ ਖਿਮਾ ਯਾਚਨਾ ਕਰਨੀ ਚਾਹੀਦੀ ਹੈ।

ਕਰਨੈਲ ਸਿੰਘ ਪੰਜੋਲੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿੱਖ ਸੰਗਤਾਂ ਤੇ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਜਲਦ ਕਾਰਵਾਈ ਕੀਤੀ ਜਾਵੇ ਅਤੇ ਪਿਡ ਪੰਜਗਰਾਈਆਂ ਤੋਂ ਬੇਅਦਬੀ ਦੇ ਕੇਸ ਵਿੱਚ ਫੜੇ ਗਏ ਦੋ ਸਿੱਖ ਭਰਾਵਾਂ ਨੂੰ ਕੇਸ ਖਾਰਜ ਕਰਕੇ ਤੁਰੰਤ ਰਿਹਾ ਕੀਤਾ ਜਾਵੇ ਕਿਉਂਕਿ ਪੁਲਿਸ ਉਨ੍ਹਾਂ ਖਿਲਾਫ ਕੋਈ ਵੀ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: