Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਥੇਦਾਰਾਂ ਨੇ ਸੌਦਾ ਸਾਧ ਨੂੰ ਦਿੱਤਾ ਮਾਫੀਨਾਮਾ ਕੀਤਾ ਰੱਦ

ਜੱਥੇਦਾਰਾਂ ਨੇ ਸੌਦਾ ਸਾਧ ਨੂੰ ਦਿੱਤਾ ਮਾਫੀਨਾਮਾ ਕੀਤਾ ਰੱਦ

ਅੰਮ੍ਰਿਤਸਰ (16 ਅਕਤੂਬਰ, 2015): ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਦੀ ਹੋਈ ਇਕੱਤਰਤਾ ਵਿੱਚ ਪਿਛਲੇ ਦਿਨੀ ਸਰਸੇ ਦੇ ਅਖੌਤੀ ਸਾਧ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮਾਫੀ ਨੂੰ ਰੱਦ ਕਰ ਦਿੱਤਾ ਹੈ।

ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ਇਕ ਪੁਰਾਣੀ ਤਸਵੀਰ
ਜੱਥੇਦਾਰਾਂ ਦੀ ਇਕੱਤਰਤਾ ਦੀ ਇਕ ਪੁਰਾਣੀ ਤਸਵੀਰ

ਸਿੱਖ ਸਿਆਸਤ ਨੂੰ ਸ਼੍ਰੀ ਅਕਾਲ ਤਖਤ ਸਹਿਬ ਦੇ ਸਕੱਤਰੇਤ ਤੋਂ ਪ੍ਰਾਪਤ ਪ੍ਰੈਸ ਨੋਟ ਵਿੱਚ ਲਿਖਿਆ ਗਿਆ ਹੈ ਕਿ “ ਡੇਰਾ ਮੁਖੀ ਸੌਦਾ ਅਸਾਧ ਦੇ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਭੇਜੇ ਖਿਮਾ ਜਾਚਨਾਂ ਸਪੱਸ਼ਟੀਕਰਨ ‘ਤੇ ਵੀਚਾਰ ਕਰਕੇ ਜੋ ਗੁਰਮਤਾ 8 ਅੱਸੂ ਸੰਮਤ ਨਾਨਕਸ਼ਾਹੀ 547 ਮੁਤਾਬਿਕ 24 ਸਤੰਬਰ 2015 ਨੂੰ ਕੀਤਾ ਗਿਆ ਸੀ, ਉਸ ਗੁਰਮਤੇ ਨੂੰ ਗੁਰੂ ਪੰਥ ਵਿੱਚ ਪ੍ਰਵਾਨ ਨਹੀਂ ਕੀਤਾ ਗਿਆ।ਸਮ੍ਹੂ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਬੜੀ ਬਰੀਕੀ ਨਾਲ ਵਿਚਾਰਦਿਆਂ ਅੱਜ ਮਿਤੀ 30 ਅੱਸੂ ਸੰਮਤ ਨਾਨਕਸ਼ਾਹੀ 547 ਮੁਤਾਬਿਕ 16 ਅਕਤੂਬਰ 2015, ਦਿਨ ਸ਼ੁੱਕਰਵਾਰ ਨੂੰ ਰੱਦ ਕੀਤਾ ਜਾਂਦਾ ਹੈ।

ਇਸ ਹੰਗਾਮੀ ਮੀਟਿੰਗ ਵਿੱਚ ਤਖਤ ਸ਼੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਸ਼ਾਮਲ ਨਹੀਂ ਹੋ ਸਕੇ। ਉਨ੍ਹਾਂ ਨਾਲ ਫੈਸਲੇ ਸਬੰਧੀ ਬਾਕੀ ਜੱਥੇਦਾਰਾਂ ਵੱਲੋਂ ਫੋਨ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਦੀ ਜਗਾਂ ‘ਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਕਿ ਲੰਘੀ 24 ਸਤੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਤਖਤਾਂ ਦੇ ਜੱਥੇਦਾਰਾਂ ਨੇ ਸੌਦਾ ਸਾਧ ਵੱਲੌਂ 2007 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦੇ ਮਾਮਲੇ ਵਿੱਚ ਮਾਫੀ ਦੇ ਦਿੱਤੀ ਗਈ ਸੀ।ਸੰਸਾਰ ਭਰ ਦੇ ਸਿੱਖਾਂ ਵੱਲੌਂ ਜੱਥੇਦਾਰਾਂ ਦੇ ਇਸ ਫੈਸਲੇ ਖਿਲਾਫ ਤਿੱਖਾਂ ਰੋਹ ਪ੍ਰਗਟਾਇਆ ਜਾ ਰਿਹਾ ਸੀ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਪ੍ਰੈੱਸ ਨੋਟ ਦੀ ਕਾਪੀ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈਬਸਾਈਟ ‘ਤੇ ਜਾਓੁ, ਵੇਖੋ:

Jathedars withdraw pardon to controversial Dera Sirsa Chief Gurmeet Ram Rahim

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਾਲ 2007 ਵਿਚ ਡੇਰਾ ਸਲਾਬਤਪੁਰਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਅੰਮ੍ਰਿਤ ਸੰਸਕਾਰ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ
ਗੁਰੂ ਸਾਹਿਬ ਦੀ ਬੇਅਦਬੀ ਸਿੱਖ ਲਈ ਅਸਹਿ ਪੀੜ ਹੈ। ਇਸ ਪੀੜ ਨਾਲ ਵਲੂੰਧਰਿਆ ਸਿੱਖ ਮਨ ਲਾਵੇ ਦੇ ਉਝਾਲ ਵਾਙ ਪਰਗਟ ਹੁੰਦਾ ਹੈ। ਇਸ ਸਮੁੱਚੀ ਹਾਲਤ ਨੂੰ ਸਿੱਖਾਂ ਦੀ ਅੰਦਰੂਨੀ ਅਤੇ
‘ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਵੱਲੋਂ ਬਰਗਾੜੀ ਬੇਅਦਬੀ ਮਾਮਲੇ, ਮੌੜ ਬੰਬ ਧਮਾਕੇ ਮਾਮਲੇ, ਅਤੇ ਮਈ 2007 ਦੇ ਸੌਦਾ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲਿਆਂ ਵਿਚ ਕੋਈ
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: