Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੋਟਕਪੂਰਾ ਘਟਨਾ: ਪੰਜਾਬ ਸਰਕਾਰ ਨੇ ਸਿੰਘਾਂ ‘ਤੇ ਦਰਜ਼ ਪਰਚੇ ਰੱਦ ਕਰਨ ਦੇ ਦਿੱਤੇ ਹੁਕਮ

ਕੋਟਕਪੂਰਾ ਘਟਨਾ: ਪੰਜਾਬ ਸਰਕਾਰ ਨੇ ਸਿੰਘਾਂ ‘ਤੇ ਦਰਜ਼ ਪਰਚੇ ਰੱਦ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ (16 ਅਕਤੂਬਰ, 2015): ਜਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸਿੱਖ ਸੰਗਤ ‘ਤੇ ਵੱਖ-ਵੱਖ ਥਾਂਈ ਪੰਜਾਬ ਪੁਲਿਸ ਵੱਲੋਂ ਪਰਚੇ ਦਰਜ਼ ਕੀਤੇ ਗਏ ਪਰਚਿਆਂ ਨੂੰ ਪੰਜਾਬ ਸਰਕਾਰ ਨੇ  ਵਾਪਸ ਲੈਣ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ।

ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇਹੁਕਮ ਜਾਰੀ ਕਰਦਿਆਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਸਾਰੇ ਮਾਮਲੇ ਵਾਪਸ ਲਏ ਜਾਣ।

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ, ਭਾਈ ਪੰਥਪ੍ਰੀਤ ਸਿੰਘ ਅਤੇ ਹੋਰਾਂ ਖਿਲਾਫ ਦਰਜ਼ ਪਰਚੇ ਦੀ ਨਕਲ
ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ, ਭਾਈ ਪੰਥਪ੍ਰੀਤ ਸਿੰਘ ਅਤੇ ਹੋਰਾਂ ਖਿਲਾਫ ਦਰਜ਼ ਪਰਚੇ ਦੀ ਨਕਲ

ਜ਼ਿਕਰਯੋਗ ਹੈ ਕਿ ਕੋਟਕਪੂਰਾ ਪੁਲਿਸ ਨੇ ਮਿਤੀ 14/10/2015 ਨੂੰ ਪਰਚਾ ਨੰਬਰ 192 ਦਰਜ਼ ਕਰਕੇ ਉੱਘੇ ਸਿੱਖ ਪ੍ਰਚਾਰਕਾਂ ਅਤੇ ਮੋਢੀ ਸਿੱਖ ਆਗੂਆਂ ਖਿਲਾਫ ਅਧੀ ਧਾਰਾ 307 (ਇਰਾਦਾ ਕਤਲ ) ਦਾ ਦੋਸ਼ ਲਾਇਆ ਹੈ।

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ, ਭਾਈ ਪੰਥਪ੍ਰੀਤ ਸਿੰਘ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਹਰਜਿੰਦਰ ਸਿੰਘ ਮਾਂਝੀ, ਭਾਈ ਸਰਬਜੀਤ ਸਿੰਘ ਧੁੰਦਾ, ਗਿਆਨੀ ਕੇਵਲ ਸਿੰਘ, ਭਾਈ ਸਤਨਾਮ ਸਿੰਘ ਚੰਦੜ, ਭਾਈ ਦਲੇਰ ਸਿੰਘ ਖੇੜੀ, ਭਾਈ ਇੰਦਰਜੀਤ ਸਿੰਘ, ਭਾਈ ਸੁਰਜੀਤ ਸਿੰਘ ਖੋਸਾ, ਭਾਈ ਹਰਜੀਤ ਸਿੰਘ ਢਪਾਲੀ, ਭਾਈ ਸੁਖਵਿੰਦਰ ਸਿੰਘ ਮੌਜੂਖੇੜਾ, ਭਾਈ ਗੁਰਸੇਵਕ ਸਿੰਘ ਰਾਮਗੜ੍ਹ, ਭਾਈ ਗੁਰਪ੍ਰੀਤ ਸਿੰਘ ਢੱਡਰੀਆਂ, ਭਾਈ ਅਵਤਾਰ ਸਿੰਘ ਸਾਧਾਂਵਾਲੀ ਆਦਿ 15 ਸਿੱਖ ਆਗੂਆਂ ਸਮੇਤ ਕਰੀਬ 500 ਵਿਅਕਤੀਆਂ ‘ਤੇ ਆਈ.ਪੀ.ਸੀ. ਦੀ ਧਾਰਾ 307, 435, 353, 332, 333, 283/186, 148, 149 ਅਸਲ੍ਹਾ ਐਕਟ ਤੇ ਜਨਤਕ ਜਾਇਦਾਦ ਨੁਕਸਾਨ ਰੋਕੂ-1984 ਤਹਿਤ ਪਰਚੇ ਦਰਜ ਕੀਤੇ ਹਨ।

ਇਸਤੋਂ ਇਲਾਵਾ ਹੋਰ ਵੀ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਪਿਛਲੇ ਇਕ ਹਫਤੇ ਤੋਂ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਸ਼ਨਕਾਰੀਆਂ ਖਿਲਾਫ ਪੁਲਿਸ ਨੇ ਮਾਮਲੇ ਦਰਜ਼ ਕੀਤੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: