Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
guru granth sahib sacrilege case ludhiana

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਗੁਰਿੰਦਰ ਦੀ ਅਪੀਲ ਖ਼ਾਰਜ: ਜੇਲ ਭੇਜਿਆ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਗੁਰਿੰਦਰ ਦੀ ਅਪੀਲ ਖ਼ਾਰਜ: ਜੇਲ ਭੇਜਿਆ

ਲੁਧਿਆਣਾ, ੨੭ ਅਗਸਤ ੨੦੨੫: ਲੁਧਿਆਣਾ ਦੇ ਪਿੰਡ ਦਾਦ ਦੀ ਕਲੋਨੀ ਪਾਲਮ ਵਿਹਾਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ੧੨ ਫਰਵਰੀ ੨੦੧੯ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਲੋਨੀ ਦੇ ਹੀ ਵਾਸੀ ਗੁਰਿੰਦਰ ਪੁੱਤਰ ਸੋਹਣ ਸਿੰਘ ਦੀ ਅਪੀਲ ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਮੈਡਮ ਸਰੂ ਮਹਿਤਾ ਕੌਸ਼ਿਕ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ ਤੇ ਗੁਰਿੰਦਰ ਨੂੰ ਹਿਰਾਸਤ ਵਿੱਚ ਲੈ ਕੇ ਬਾਕੀ ਰਹਿੰਦੀ ਸਜ਼ਾ ਭੁਗਤਣ ਲਈ ਕੇਂਦਰੀ ਜੇਲ ਲੁਧਿਆਣਾ ਭੇਜ ਦਿੱਤਾ ਹੈ। ਇਸ ਸੰਬੰਧੀ ਲੁਧਿਆਣਾ ਦੇ ਥਾਣਾ ਸਦਰ ਵਿੱਚ ਮੁਕੱਦਮਾ ਨੰਬਰ ੧੪/੨੦੧੯ ਅਧੀਨ ਧਾਰਾ ੨੯੫-ਏ ਗੁਰਦਵਾਰਾ ਸਾਹਿਬ ਦੇ ਗ੍ਰੰਥੀ ਭਾਈ ਜਲ ਸਿੰਘ ਵੱਲੋਂ ਦਰਜ਼ ਕਰਵਾਇਆ ਗਿਆ ਸੀ।

guru granth sahib sacrilege case ludhiana
ਉਪਰੋਕਤ ਤਸਵੀਰ ੧੨ ਫਰਵਰੀ ੨੦੧੯ ਦੋਸ਼ੀ ਗੁਰਿੰਦਰ ਦੀ ਗ੍ਰਿਫ਼ਤਾਰੀ ਵੇਲੇ ਦੀ ਹੈ।

ਕੇਸ ਦੀ ਮੁੱਦਈ ਪੱਖ ਤੋਂ ਪੈਰਵਾਈ ਕਰਨ ਵਾਲੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਮੀਡੀਆ ਨੂੰ ਦੱਸਿਆ ਕਿ ਗੁਰਿੰਦਰ ਜੋ ਕਿ ਅੱਡਾ ਜੋਧਾਂ ਵਿਚ ਦੁਕਾਨ ਕਰਦਾ ਸੀ, ਨੂੰ ਬੇਅਦਬੀ ਤੋਂ ਬਾਦ ਸੀਸੀਟੀਵੀ ਕੈਮਰਿਆਂ ਰਾਹੀਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟਰੇਟ ਅਵੱਲ ਦਰਜਾ ਲੁਧਿਆਣਾ ਨੇ ੬ ਫ਼ਰਵਰੀ ੨੦੨੪ ਨੂੰ ਧਾਰਾ ੨੯੫-ਏ ਵਿਚ ੬ ਮਹੀਨੇ ਕੈਦ ਤੇ ੩੦੦੦/- ਜੁਰਮਾਨੇ ਦੀ ਸਜ਼ਾ ਸੁਣਾਈ ਸੀ ਜਿਸ ਦੀ ਮੌਕਾ ਪਰ ਜ਼ਮਾਨਤ ਮਿਲਣ ਤੋਂ ਬਾਦ ਗੁਰਿੰਦਰ ਨੇ ਸੈਸ਼ਨਜ਼ ਅਦਾਲਤ ਵਿਚ ਅਪੀਲ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਕਰਦਿਆ ਅਦਾਲਤ ਨੇ ਗੁਰਿੰਦਰ ਦੀ ਅਪੀਲ ਖਾਰਜ ਕਰਦਿਆਂ ੬ ਮਹੀਨੇ ਦੀ ਸਜ਼ਾ ਬਰਕਰਾਰ ਰੱਖੀ ਹੈ।

ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਗੁਰਿੰਦਰ ਇਕ ਨਾਸਤਿਕ ਬੰਦਾ ਸੀ ਜਿਸ ਨੇ ਮੰਡ ਭਾਵਨਾ ਤਹਿਤ ਇਹ ਕੁਕਰਮ ਕੀਤਾ ਸੀ ਤੇ ਆਪਣੇ ਕੁਕਰਮ ਤੋਂ ਮੁਕਰਨ ਲਈ ਉਸਨੇ ਮਾਨਸਿਕ ਪਰੇਸ਼ਾਨ ਹੋਣ ਦਾ ਬਹਾਨਾ ਲਗਾਇਆ ਸੀ ਪਰ ਅਦਾਲਤ ਨੇ ਉਸ ਦੇ ਇਸ ਬਹਾਨੇ ਨੂੰ ਦਰਕਿਨਾਰ ਕਰਕੇ ਸਜ਼ਾ ਸੁਣਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਤਿੰਨ ਸਿੱਖ ਨੌਜਵਾਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ। ਰਾਹਤ ਪਾਉਣ ਵਾਲੇ
ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: