Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
shaheed jaswant singh khalra samagam london

ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਸ਼ਹੀਦੀ ਸਮਾਗਮ

ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਸ਼ਹੀਦੀ ਸਮਾਗਮ

ਲੰਡਨ, 3 ਸਤੰਬਰ: ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਸੀ, ਜਿਨ੍ਹਾਂ ਨੂੰ ਪੰਜਾਬ ਅਤੇ ਭਾਰਤ ਸਰਕਾਰ ਦੀ ਸ਼ਹਿ ‘ਤੇ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਅਣਪਛਾਤੀਆਂ ਲਾਸ਼ਾਂ ਕਹਿ ਕੇ ਖੁਰਦ ਬੁਰਦ ਕਰ ਦਿੱਤਾ ਗਿਆ। ਪਰ ਅਫ਼ਸੋਸ ਕਿ ਚਾਰ ਦਹਾਕਿਆਂ ਤੋਂ ਬਾਅਦ ਵੀ ਪੰਜਾਬ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲਿਆ।

shaheed jaswant singh khalra samagam london
ਭਾਈ ਖਾਲੜਾ ਦੇ ਪਰਿਵਾਰ ਦਾ ਸਨਮਾਨ ਕਰਦੇ ਹੋਏ ਸਿੱਖ ਆਗੂ।

ਇਹ ਵਿਚਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪ੍ਰਗਟ ਕੀਤੇ। ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਕਥਾ ਵਿਚਾਰਾਂ ਹੋਈਆਂ ਅਤੇ ਬਾਅਦ ਵਿਚ ਯੂ.ਕੇ. ਭਰ ਤੋਂ ਪਹੁੰਚੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਭਾਈ ਖਾਲੜਾ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਪ੍ਰਸੰਸਾ ਕੀਤੀ।

ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ, ਜਸਵਿੰਦਰ ਸਿੰਘ ਬਾਂਕਾ, ਮਲਕੀਤ ਸਿੰਘ ਤੇਹਿੰਗ, ਹਰਦੀਸ਼ ਸਿੰਘ, ਦਬਿੰਦਰਜੀਤ ਸਿੰਘ, ਕੁਲਵੰਤ ਸਿੰਘ ਮੁਠੱਡਾ ਆਦਿ ਨੇ ਭਾਈ ਖਾਲੜਾ ਦੇ ਭਰਾਵਾਂ ਅਮਰਜੀਤ ਸਿੰਘ ਖਾਲੜਾ ਅਤੇ ਰਾਜਿੰਦਰ ਸਿੰਘ ਖਾਲੜਾ ਦਾ ਸਨਮਾਨ ਕੀਤਾ। ਸ਼ਹੀਦੀ ਸਮਾਗਮ ਨੂੰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੰਘ, ਅਵਤਾਰ ਸਿੰਘ, ਜੱਸ ਸਿੰਘ ਆਦਿ ਨੇ ਸੰਬੋਧਨ ਕੀਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: