Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
gurmat samagam in the memmory of bhai surinderpal singh tharua 2025

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ੫ ਅਕਤੂਬਰ ਨੂੰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਗੁਰਮਤਿ ਸਮਾਗਮ ੫ ਅਕਤੂਬਰ ਨੂੰ

ਚੰਡੀਗੜ੍ਹ – ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਵੱਲੋਂ ਆਪਣੀ ਸ਼ਹਾਦਤ ਦੇ ਬਲ ਨਾਲ ਸ਼ੁਰੂ ਕੀਤੇ ਗਏ ਖਾੜਕੂ ਸੰਘਰਸ਼ ਦੇ ਅਖੀਰਲੇ ਦਿਨਾਂ ਵਿੱਚ ਗੁਰੂ ਖਾਲਸਾ ਪੰਥ ਦੀ ਰਿਵਾਇਤ ਅਤੇ ਜੁਝਾਰੂਆਂ ਦੀ ਅਸਲ ਪ੍ਰੇਰਨਾ ਸ਼ਕਤੀ ਨੂੰ ਨਵੀਂ ਪੀੜ੍ਹੀ ਦੇ ਨੌਜਵਾਨਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਰਹੇ ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਮਿਤੀ ੫ ਅਕਤੂਬਰ ੨੦੨੫ ਨੂੰ ਸਵੇਰੇ ੧੦ ਵਜੇ ਤੋਂ ੧ ਵਜੇ ਤੱਕ, ਗੁਰਦੁਆਰਾ ਕਲਗੀਧਰ ਸਾਹਿਬ (ਅਰਬਨ ਅਸਟੇਟ,ਫੇਜ਼ ੩) ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਪਰਿਵਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

Bhai Surinderpal Singh
ਭਾਈ ਸੁਰਿੰਦਰਪਾਲ ਸਿੰਘ ਠਰੂਆ

ਭਾਈ ਸੁਰਿੰਦਰਪਾਲ ਸਿੰਘ ਸਿੱਖ ਸੰਘਰਸ਼ ਦੇ ਇਕ ਅਣਥੱਕ ਜੁਝਾਰੂ ਸਨ। ਜਿਹਨਾ ਖਾੜਕੂ ਸੰਘਰਸ਼ ਦੇ ਚੋਟੀ ਦੇ ਆਗੂਆਂ ਦਾ ਸਾਥ ਮਾਣਿਆ ਤੇ ਸੰਘਰਸ਼ ਵਿੱਚ ਯੋਗਦਾਨ ਪਾਇਆ। ਉਹ ਸੰਘਰਸ਼ ਵਿੱਚ ਸੇਵਾ ਹਿੱਤ ਅਮਰੀਕਾ ਤੋਂ ਵਾਪਿਸ ਪੰਜਾਬ ਪਰਤੇ ਸਨ ਅਤੇ ਉਹਨਾ ਦੀ ਗ੍ਰਿਫਤਾਰੀ ਤੋਂ ਬਾਅਦ ਉਹਨਾ ਉੱਤੇ ਭਾਰੀ ਤਸ਼ੱਦਦ ਢਾਹਿਆ ਗਿਆ ਸੀ। ਪਰ ਇਹ ਜ਼ਬਰ ਉਹਨਾ ਦੇ ਬੁਲੰਦ ਹੌਸਲਿਆਂ ਨੂੰ ਢਾਹ ਨਾ ਸਕਿਆ।

gurmat samagam in the memmory of bhai surinderpal singh tharua

ਆਪਣੀ ਰਿਹਾਈ ਤੋਂ ਬਾਅਦ ਉਹਨਾ ਸਿੱਖ ਸੰਘਰਸ਼ ਦੇ ਬ੍ਰਿਤਾਂਤ ਦੀ ਪੇਸ਼ਕਾਰੀ ਹਿੱਤ ਪੰਥਕ ਮਾਸਿਕ ਰਸਾਲੇ ਸਿੱਖ ਸ਼ਹਾਦਤ ਨੂੰ ਸ਼ੁਰੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਸਿੱਖ ਵਿਦਿਆਰਥੀਆਂ ਦੀ ਜਥੇਬੰਦੀ ਸਿੱਖ ਸਟੂਡੈਂਟਸ ਫੈਰਡੇਸ਼ਨ ਦੀ ਵਾਗਡੋਰ ਮੁੜ ਨੌਜਵਾਨ ਵਿਦਿਆਰਥੀਆਂ ਹੱਥ ਸੌਂਪਣ ਲਈ ਕਾਮਯਾਬੀ ਨਾਲ ਘਾਲਣਾ ਘਾਲੀ। ਉਹਨਾ ਬੰਦੀ ਸਿੰਘਾਂ ਦੇ ਮਾਮਲਿਆਂ ਦੀ ਪੈਰਵੀ ਕਰਦਿਆਂ ਪਹਿਲੀ ਵਾਰ ਬੰਦੀ ਸਿੰਘ ਦੀ ਸੂਚੀ ਤਿਆਰ ਕਰਵਾਈ ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਡਿਫੈਂਸ ਕਮੇਟੀ ਦੇ ਗਠਨ ਵਿੱਚ ਅਹਿਮ ਯੋਗਦਾਨ ਪਾਇਆ।

ਉਹਨਾ ਪੰਥਕ ਖੇਤਰ ਵਿੱਚ ਹੋਰ ਵੀ ਅਣਗਿਣਤ ਸੇਵਾਵਾਂ ਨਿਸ਼ਕਾਮ ਰੂਪ ਵਿੱਚ ਨਿਭਾਈਆਂ ਜਿਹਨਾ ਕਰਕੇ ਇਤਿਹਾਸ ਉਹਨਾ ਨੂੰ ਸਦਾ ਯਾਦ ਰੱਖੇਗਾ। ਉਹ ੧੭ ਅਗਸਤ ੨੦੧੦ ਨੂੰ ਅਕਾਲ ਪੁਰਖ ਵੱਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਕੇ ਚਲਾਣਾ ਕਰ ਗਏ ਸਨ।


ਇਹ ਵੀ ਪੜ੍ਹੋ 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ
“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਕੈਲੀਫੋਰਨੀਆ ਦੇ ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਆਫ ਅਮਰੀਕਾ ਵੱਲੋਂ ਸਿੱਖ ਸੰਘਰਸ਼ ਦੇ ਫਰਵਰੀ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: