Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਿਆਂ ਦੀ ਯਾਦ ਨੂੰ ਤਾਜ਼ਾ ਕਰਦੀ ਨਵੀਂ ਬੋਲਦੀ ਕਿਤਾਬ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਸਿੱਖ ਸਿਆਸਤ ਐਪ ਤੇ ਜਾਰੀ

ਘੱਲੂਘਾਰਿਆਂ ਦੀ ਯਾਦ ਨੂੰ ਤਾਜ਼ਾ ਕਰਦੀ ਨਵੀਂ ਬੋਲਦੀ ਕਿਤਾਬ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਸਿੱਖ ਸਿਆਸਤ ਐਪ ਤੇ ਜਾਰੀ

ਚੰਡੀਗੜ੍ਹ – ਜੇਕਰ 20ਵੀਂ ਸਦੀ ਦੇ ਇਤਿਹਾਸ ਦੀ ਗੱਲ ਕਰਨੀ ਹੋਵੇ ਤਾਂ ਜੂਨ 1984 ਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੋਏ ਹਮਲੇ ਨੂੰ ਖਾਲਸਾ ਪੰਥ ਘੱਲੂਘਾਰੇ ਨਾਲ ਯਾਦ ਕਰਦਾ ਹੈ ਤੇ ਨਵੰਬਰ 1984 ਵਿੱਚ ਇੰਡੀਆ ਦੇ ਵੱਖ-ਵੱਖ ਸੂਬਿਆਂ ਚ ਹੋਏ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।

“ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ ਕਿਤਾਬ” ਇੰਡੀਆ ਦੇ ਵੱਖ-ਵੱਖ ਸੂਬਿਆਂ ਵਿੱਚ ਸਿੱਖਾਂ ਦੀ ਹੋਈ ਨਸਲਕੁਸ਼ੀ ਦੇ ਸਬੂਤਾਂ ਨੂੰ ਚਸ਼ਮਦੀਦਾਂ ਦੀ ਗਵਾਹੀ ਸਮੇਤ ਸਾਡੇ ਸਾਹਮਣੇ ਲੈ ਕੇ ਆਉਂਦੀ ਹੈ। ਜਿੱਥੇ ਇਹ ਕਿਤਾਬ ਸਾਡੇ ਸਾਹਮਣੇ ਘੱਲੂਘਾਰਿਆਂ ਦੀ ਯਾਦ ਨੂੰ ਤਾਜ਼ਾ ਕਰਦੀ ਹੈ ਉੱਥੇ ਨਾਲ ਹੀ ਸਿੱਖਾਂ ਦੁਆਰਾ ਬਿਪਰਵਾਦੀ ਸੋਚ ਨਾਲ ਜ਼ਾਲਮਾਂ ਦਾ ਮੁਕਾਬਲਾ ਕਰਨ ਵਾਲੇ ਸਿੰਘਾਂ ਦੇ ਬਹਾਦਰੀ ਦੇ ਇਤਿਹਾਸ ਨੂੰ ਵੀ ਪੇਸ਼ ਕਰਦੀ ਹੈ।

ਇਹ ਕਿਤਾਬ ਨੌਜਵਾਨ ਸਿੱਖ ਖੋਜੀਆਂ ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਦੀ ਮਿਹਨਤ ਦਾ ਸਿੱਟਾ ਹੈ। ਇਹ ਕਿਤਾਬ ਪੂਰੇ ਇੰਡੀਆ ਵਿਚ ਜਿੱਥੇ ਵੀ ਸਿੱਖਾਂ ਨਾਲ ਨਵੰਬਰ 1984 ਦੌਰਾਨ ਹਿੰਸਾ ਕੀਤੀ ਗਈ ਸੀ ਉਹਨਾ ਥਾਵਾਂ ਉੱਤੇ ਜਾ ਕੇ ਨਸਲਕੁਸ਼ੀ ਵਿਚੋਂ ਜਿੰਦਾ ਬਚੇ ਸਿੱਖਾਂ, ਚਸ਼ਮਦੀਦ ਗਵਾਹਾਂ ਅਤੇ ਦਸਤਾਵੇਜ਼ੀ ਸਬੂਤਾਂ ਦੇ ਅਧਾਰ ਉੱਤੇ ਲਿਖੀ ਗਈ ਹੈ। ਅਦਾਰਾ ਸਿੱਖ ਸਿਆਸਤ ਨੇ ਇਸ ਕਿਤਾਬ ਨੂੰ ਬੋਲਦਾ ਰੂਪ ਦਿੱਤਾ ਹੈ। ਸਰੋਤੇ ਇਸ ਕਿਤਾਬ ਦੇ ਕੁੱਝ ਹਿੱਸੇ ਬਿਨਾਂ ਕਿਸੇ ਭੇਟਾ ਤਾਰੇ ਸੁਣ ਸਕਦੇ ਹਨ। ਅਜਿਹੀਆਂ ਹੋਰਨਾਂ ਬੋਲਦੀਆਂ ਕਿਤਾਬਾਂ ਸੁਣਨ ਦੇ ਲਈ ਸਿੱਖ ਸਿਆਸਤ ਦੀਆਂ ਖਾਸ ਸੇਵਾਵਾਂ ਸ਼ੁਰੂ ਕਰਵਾ ਕੇ ਹੋਰਨਾਂ ਕਿਤਾਬਾਂ ਸੁਣ ਸਕਦੇ ਹਨ।

ਸਿੱਖ ਸਿਆਸਤ ਐਪ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਹਾਸਿਲ ਕੀਤੀ ਜਾ ਸਕਦੀ ਹੈ। ਸਿੱਖ ਸਿਆਸਤ ਐਪ ਹਾਸਲ ਕਰੋ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਫੋਂਟ ਕਨਵਰਟਰ ਵਿੱਚ ‘ਗੋਲਡ’ ਅਤੇ ‘ਨੂਰ’ ਫੋਂਟ ਸ਼ਾਮਲ ਕੀਤੇ ਗਏ ਹਨ। ਇਹ ਮੁਫ਼ਤ ਤੇ ਨਿੱਜਤਾ-ਪੱਖੀ ਸੇਵਾ ਪੁਰਾਣੇ ਪੰਜਾਬੀ ਫੋਂਟਾਂ ਨੂੰ ਯੂਨੀਕੋਡ ਸਮੇਤ ਹੋਰਨਾਂ ਫੋਂਟਾਂ ਵਿੱਚ ਬਦਲਣ ਦੀ ਸਹੂਲਤ ਦਿੰਦੀ
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਅਦਾਰਾ ਸਿੱਖ ਸਿਆਸਤ ਵੱਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀ ਪ੍ਰਸਿੱਧ ਰਚਨਾ "ਗੁਰ ਬਾਲਮ ਸਾਖੀਆਂ ਸ੍ਰੀ ਗੁਰੂ ਨਾਨਕ ਦੇਵ ਜੀ" ਨੂੰ ਬੋਲਦੀ ਕਿਤਾਬ (ਆਡੀਓਬੁੱਕ) ਦੇ ਰੂਪ ਵਿੱਚ ਸਿੱਖ ਸਿਆਸਤ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: