Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikhs protest outside Indian High Commission in Frankfurt Germany on 26 January 2025

ਜਰਮਨੀ ਰਹਿੰਦੇ ਸਿੱਖਾਂ ਨੇ ਫਰੈਂਕਫਰਟ ਵਿਚ ਪ੍ਰਦਰਸ਼ਨ ਕੀਤਾ; ਪੀਲੀਭੀਤ ਮੁਕਾਬਲੇ ਤੇ ਯੁਆਪਾ ਕਾਨੂੰਨ ਦੀ ਵਰਤੋਂ ਦੇ ਮਸਲੇ ਚੁੱਕੇ

ਜਰਮਨੀ ਰਹਿੰਦੇ ਸਿੱਖਾਂ ਨੇ ਫਰੈਂਕਫਰਟ ਵਿਚ ਪ੍ਰਦਰਸ਼ਨ ਕੀਤਾ; ਪੀਲੀਭੀਤ ਮੁਕਾਬਲੇ ਤੇ ਯੁਆਪਾ ਕਾਨੂੰਨ ਦੀ ਵਰਤੋਂ ਦੇ ਮਸਲੇ ਚੁੱਕੇ

ਫਰੈਂਕਫੋਰਟ: 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੀ 75ਵੀ ਵਰ੍ਹੇਗੰਢ ਤੇ ਜਰਮਨੀ ਦੇ ਸੰਘਰਸ਼ਸ਼ੀਲ ਸਿੱਖਾਂ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਕਾਲਾ ਦਿਵਸ ਮਨਾਇਆ ਜਿਸ ਵਿੱਚ ਵਰਲਡ ਸਿੱਖ ਪਾਰਲੀਮੈਂਟ , ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ , ਬੱਬਰ ਖਾਲਸਾ ਇੰਟਰਨੈਸ਼ਨਲ ਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਮਰਥਿਕ ਨੌਜਵਾਨਾਂ ਨੇ ਸ਼ਾਮਲ ਹੋਏ। ਮੁਜਾਹਰੇ ਦੇ ਪ੍ਰਬੰਧਕਾਂ ਅਨੁਸਾਰ ਮੁਹਾਜਰਾਕਾਰੀਆਂ ਨੇ ਭਾਰਤ ਦੇ ਜਬਰਤੰਤਰ ਦੇ ਖ਼ਿਲਾਫ਼ ਆਪਣੀ ਅਵਾਜ ਬਲੰਦ ਕਰਦਿਆਂ ਹੋਇਆਂ ਤੇ ਸਿੱਖ ਕੌਮ ਦੇ ਵਤਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ। ਉਹਨਾ ਦੇਸ਼-ਵਿਦੇਸ਼ ਵਿੱਚ ਸਿੱਖ ਕਾਰਕੁਨਾਂ ਦੇ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਤਲਾਂ, ਪੀਲੀਭੀਤ ਵਿਖੇ ਵਾਪਰੇ ਝੂਠੇ ਪੁਲਿਸ ਮੁਕਾਬਲੇ, ਯੂ.ਏ.ਪੀ.ਏ. ਅਤੇ ਐਨ.ਐਸ.ਏ. ਵਰਗੇ ਕਾਲੇ ਕਨੂੰਨਾਂ ਰਾਹੀ ਕੀਤੀਆਂ ਨਜ਼ਾਇਜ਼ ਗ੍ਰਿਫਤਾਰੀਆਂ ਤੇ ਨਜ਼ਰਬੰਦੀਆਂ ਦਾ ਵਿਰੋਧ ਕੀਤਾ। ਮੁਜਾਹਰਾਕਾਰੀਆਂ ਨੇ ਭਾਰਤ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ-ਵਿਰੋਧੀ ਅਤੇ ਕਾਰਪੋਰੇਟ-ਪੱਖੀ ਦੱਸਦਿਆਂ ਇਹਨਾ ਦਾ ਵਿਰੋਧ ਕੀਤੇ ਤੇ ਭਾਰਤੀ ਹਕੂਮਤ ਵੱਲੋਂ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲ਼ੰਘਣਾ ਦੇ ਖਿਲਾਫ ਆਵਾਜ਼ ਚੁੱਕੀ।

ਜਰਮਨੀ ਰਹਿੰਦੇ ਸਿੱਖ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਰੋਹ ਮੁਜ਼ਾਹਰਾ ਕਰਦੇ ਹੋਏ

ਰੋਹ ਮੁਜ਼ਾਹਰੇ ਵਿੱਚ ਭਾਈ ਗੁਰਚਰਨ ਸਿੰਘ ਗੁਰਾਇਆ ਕੋ-ਕੋਅਰਡੀਨੇਟਰ ਵਰਲਡ ਸਿੱਖ ਪਾਰਲੀਮੈਂਟ, ਭਾਈ ਲਖਵਿੰਦਰ ਸਿੰਘ ਮੱਲੀ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਹਰਮੀਤ ਸਿੰਘ ਦਲ ਖਾਲਸਾ ਭਾਈ ਗੁਰਪਾਲ ਸਿੰਘ ਪਾਲਾ ਬੱਬਰ ਖਾਲਸਾ ਇੰਟਰਨੈਸ਼ਨਲ ,ਭਾਈ ਜਤਿੰਦਰ ਸਿੰਘ, ਵਾਰਿਸ ਪੰਜਾਬ ਦੇ ਭਾਈ ਜਗਰਾਜ ਸਿੰਘ ਭਾਈ ਅੰਗਰੇਜ਼ ਸਿੰਘ ਰਾਮਪਾਲ ਸਿੰਘ ਭਾਈ ਕੁਲਦੀਪ ਸਿੰਘ ਤੇ ਕਸ਼ਮੀਰੀ ਆਗੂ ਅਨਸਰ ਬੱਟ ਕਸ਼ਮੀਰ ਕੌਸਲ ਦੇ ਸਦਰ ਅਕਰਮ ਅਲੀ ਨੇ ਸ਼ਮੂਲੀਅਤ ਕੀਤੀ ਤੇ ਵਿਚਾਰਾਂ ਦੀ ਸਾਂਝ ਪਾਈ। ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਰੋਹ ਮੁਜ਼ਾਹਰੇ ਵਿੱਚ ਪੰਹੁਚਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: