Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਗਤ ਦੇ ਪਹਿਰੇ ਦਾ ਹੋਇਆ ਅਸਰ – ਲੌਂਗੋਵਾਲ ਵਿਖੇ ਹੋਣ ਵਾਲਾ ‘ਜਫਰਨਾਮਾ’ ਨਾਟਕ ਰੱਦ

ਸੰਗਤ ਦੇ ਪਹਿਰੇ ਦਾ ਹੋਇਆ ਅਸਰ – ਲੌਂਗੋਵਾਲ ਵਿਖੇ ਹੋਣ ਵਾਲਾ ‘ਜਫਰਨਾਮਾ’ ਨਾਟਕ ਰੱਦ

ਚੰਡੀਗੜ੍ਹ –  ਭਲਕੇ ਲੌਂਗੋਵਾਲ ਦੇ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਜੀ ਵਿਖੇ ਹੋਣ ਜਾ ਰਹੇ ‘ਜਫਰਨਾਮਾ’ ਨਾਟਕ ਬਾਰੇ ਪਤਾ ਚੱਲਦਿਆਂ ਇਲਾਕੇ ਦੇ ਸਿੱਖ ਜਥਿਆਂ ਨੇ ਪ੍ਰਬੰਧਕਾਂ ਨੂੰ ਸਿੱਖ ਸਿਧਾਤਾਂ ਤੋਂ ਜਾਣੂ ਕਰਵਾਉਂਦਿਆਂ ਇਤਿਹਾਸ ਦੀ ਨਾਟਕੀ ਪੇਸ਼ਕਾਰੀ ਰੋਕਣ ਲਈ ਕਿਹਾ। ਵੱਖ ਵੱਖ ਜਥਿਆਂ ਜਿੰਨ੍ਹਾਂ ਵਿੱਚ ਸਿੱਖ ਜਥਾ ਮਾਲਵਾ, ਲੱਖੀ ਜੰਗਲ ਖਾਲਸਾ ਜਥਾ, ਸਿੱਖ ਜਥਾ ਝੰਡੂਕੇ, ਸਿੱਖ ਸੰਗਤ ਪਿੰਡ ਕੋਟ ਫੱਤਾ, ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਦਿ ਦੇ ਸਾਂਝੇ ਉੱਦਮ ਸਦਕਾ ਪ੍ਰਬੰਧਕਾਂ ਵੱਲੋਂ ਭਲਕੇ ਹੋਣ ਵਾਲਾ ਨਾਟਕ ਰੱਦ ਕਰ ਦਿੱਤਾ ਗਿਆ ਹੈ।

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਕਲਚਰਲ ਕਲੱਬ ਲੋਂਗੋਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੋ ਪ੍ਰੋਗਰਾਮ ਸ਼ਹੀਦ ਭਾਈ ਮਨੀ ਸਿੰਘ ਜੀ ਗੁਰਦਵਾਰਾ ਸਾਹਿਬ ਲੋਂਗੋਵਾਲ ਵਿਖੇ ਮਿਤੀ 29/12/2024 ਦੀ ਸ਼ਾਮ ਨੂੰ ਹੋਣਾ ਸੀ ਉਹ ਕੁੱਝ ਕਾਰਨਾਂ ਕਰਕੇ ਕੱਲ੍ਹ ਨੂੰ ਨਹੀਂ ਕੀਤਾ ਜਾ ਰਿਹਾ।

ਜਿਕਰਯੋਗ ਹੈ ਕਿ ‘ਜਫਰਨਾਮਾ’ ਨਾਟਕ ਪੰਜਾਬ ਅਤੇ ਹੋਰ ਅਨੇਕਾਂ ਥਾਵਾਂ ‘ਤੇ ਲਗਾਤਾਰ ਵਿਖਾਇਆ ਜਾ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਦੇ ਨੇੜਲੇ ਮਹਾਨ ਸਿੱਖਾਂ ਦੀਆਂ ਨਕਲਾਂ ਲਾਹੀਆਂ ਗਈਆਂ ਹਨ। ਲੰਘੇ ਸਮੇਂ ਜਦੋਂ ਜੰਮੂ ਵਿਖੇ ਇਹ ਨਾਟਕ ਕੀਤਾ ਗਿਆ ਤਾਂ ਉਥੋਂ ਦੇ ਸੁਹਿਰਦ ਸਿੱਖਾਂ ਨੇ ਇਸ ਦਾ ਵਿਰੋਧ ਕੀਤਾ ਸੀ ਪਰ ਪ੍ਰਬੰਧਕਾਂ ਨੇ ਵਿਰੋਧ ਦੇ ਬਾਵਜੂਦ ਨਾਟਕ ਵਿਖਾਇਆ ਸੀ। ਹੁਣ ਮਾਲਵੇ ਇਲਾਕੇ ਦੇ ਜਥਿਆਂ ਦੀ ਪਹਿਲਕਦਮੀ ਸਦਕਾ ਇਹ ਨਾਟਕ ਨੂੰ ਬੰਦ ਕਰਵਾਇਆ ਗਿਆ ਹੈ।

ਇਹ ਵੀ ਜਿਕਰਯੋਗ ਹੈ ਕਿ ਮਾਲਵੇ ਦੇ ਇਹਨਾਂ ਜਥਿਆਂ ਨੇ ਪਿਛਲੇ ਸਮੇਂ ਪਹਿਲਕਦਮੀ ਕਰਦਿਆਂ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਨਕਲ ਲਾਹੁੰਦੀਆਂ ਫਿਲਮਾਂ ਨੂੰ ਬੰਦ ਕਰਵਾਉਣ ਵਿਚ ਵੀ ਮੋਹਰੀ ਭੂਮਿਕਾ ਨਿਭਾਈ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: