Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਸਾਜਨਾ ਦਿਵਸ’ ਦੇ ਸਮਾਗਮਾਂ ਦਾ ਮਹੌਲ ਗੁਰਮਤਿ ਅਨੁਸਾਰੀ ਕੀਤਾ ਜਾਵੇ

ਖਾਲਸਾ ਸਾਜਨਾ ਦਿਵਸ’ ਦੇ ਸਮਾਗਮਾਂ ਦਾ ਮਹੌਲ ਗੁਰਮਤਿ ਅਨੁਸਾਰੀ ਕੀਤਾ ਜਾਵੇ

ਚੰਡੀਗੜ੍ਹ-  ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।

ਮੌਜੂਦ ਜਥਿਆਂ ਅਤੇ ਸਖਸ਼ੀਅਤਾਂ ਨੇ ਕਿਹਾ ਕਿ ਇਹ ਜੋੜ ਮੇਲਾ ਹਰ ਸਾਲ ਬਹੁਤ ਚੜ੍ਹਦੀਕਲਾ ਨਾਲ ਮਨਾਇਆ ਜਾਂਦਾ ਹੈ ਜਿਥੇ ਦੂਰੋਂ ਨੇੜਿਓ ਵੱਡੀ ਗਿਣਤੀ ਵਿੱਚ ਸੰਗਤ ਇਸ ਪਵਿੱਤਰ ਦਿਹਾੜੇ ‘ਤੇ ਹਾਜਰੀ ਭਰਦੀ ਹੈ। ਪਰ ਪਿਛਲੇ ਕੁਝ ਵਰ੍ਹਿਆਂ ਤੋਂ ਸਾਡੇ ਪਵਿੱਤਰ ਜੋੜ ਮੇਲਿਆਂ ਨੂੰ ਆਮ ਮੇਲਿਆਂ ਵਜੋਂ ਜਾਣਿਆ ਜਾਣ ਲੱਗਾ ਹੈ, ਇਕਾਗਰਤਾ ਅਤੇ ਸ਼ਾਂਤੀ ਵਰਤਾਉਣ ਵਾਲੇ ਪਾਸੇ ਇਹਨਾਂ ਜੋੜ ਮੇਲਿਆਂ ਨੂੰ ਲਿਜਾਣ ਦੀ ਬਜਾਏ ਇਹਨਾਂ ਸਮਾਗਮਾਂ ਦੀ ਦਿਸ਼ਾ ਹੁਣ ਚਿੱਤ ਵਿੱਚ ਕਾਹਲ ਵਰਤਾਉਣ, ਮਨ ਨੂੰ ਭਟਕਾਉਣ ਵਾਲੇ, ਦੁਨਿਆਵੀ ਮੌਜ ਮੇਲੇ ਦੇ ਵੱਲ ਮੁੜਦੀ ਜਾ ਰਹੀ ਹੈ। ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਨੂੰ ਜਿਸ ਤਰ੍ਹਾਂ ਯਾਦ ਕਰਨਾ ਚਾਹੀਦਾ ਹੈ ਉਸ ਦਿਸ਼ਾ ਵੱਲ ਲਿਜਾਣ ਲਈ ਉਦਮ ਵਧਾਉਣ ਦੀ ਲੋੜ ਹੁਣ ਕਾਫ਼ੀ ਬਣ ਗਈ ਹੈ। ਜੋੜ ਮੇਲਿਆਂ ਦੇ ਮਹੌਲ ਵਿੱਚ ਲੋੜੀਂਦੀ ਤਬਦੀਲੀ ਲਈ ਮਸਤੂਆਣਾ ਸਾਹਿਬ ਵਿਖੇ ਇਲਾਕੇ ਦੀ ਸੰਗਤ ਅਤੇ ਪ੍ਰਬੰਧਕਾਂ ਦੇ ਸਾਂਝੇ ਉੱਦਮ ਸਦਕਾ ਪਹਿਲਕਦਮੀ ਵੀ ਕੀਤੀ ਗਈ ਜਿਸ ਵਿੱਚ ਗੁਰਮਤਿ ਤੋਂ ਉਲਟ ਦੁਕਾਨਾਂ, ਝੂਲੇ/ਚੰਡੋਲ, ਟ੍ਰੈਕਟਰਾਂ ’ਤੇ ਡੈੱਕ, ਲੰਗਰਾਂ ’ਚ ਸਪੀਕਰ ਆਦਿ ਹੋਰ ਬਹੁਤ ਕੁਝ ਜੋ ਮਨ ਭਟਕਾਉਣ ਅਤੇ ਇਕਾਗਰਤਾ ਭੰਗ ਕਰਨ ਦਾ ਸਬੱਬ ਬਣਦਾ ਸੀ, ਉਹ ਸਭ ਗੁਰਦੁਆਰਾ ਸਾਹਿਬਾਨ ਦੀ ਹਦੂਦ ਅੰਦਰੋਂ ਬੰਦ ਕਰ ਦਿੱਤਾ ਗਿਆ। ਜੋੜ ਮੇਲਿਆਂ ਅਤੇ ਆਮ ਦੁਨਿਆਵੀ ਮੇਲਿਆਂ ਦੇ ਮਹੌਲ ਵਿੱਚ ਹੋਈ ਰਲਗੱਡ ਨੂੰ ਦੂਰ ਕਰਦਿਆਂ ਮਸਤੂਆਣਾ ਸਾਹਿਬ ਨੇੜਲੇ ਪਿੰਡਾਂ ਦੀ ਸੰਗਤ ਅਤੇ ਉਥੋਂ ਦੇ ਪ੍ਰਬੰਧਕਾਂ ਦੀ ਇਹ ਕਾਰਵਾਈ ਮਿਸਾਲੀ ਹੈ।

ਉਨ੍ਹਾਂ ਕਿਹਾ ਕਿ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਵੀ ਅਗਲੇ ਕੁਝ ਦਿਨਾਂ ਵਿੱਚ ਹੋਣ ਜਾ ਰਹੇ ਸਮਾਗਮਾਂ ਦੌਰਾਨ ਸਿਰੀ ਦਮਦਮਾ ਸਾਹਿਬ ਵਿਖੇ ਤਖਤ ਸਾਹਿਬ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਅੰਦਰ ਗੁਰਮਤਿ ਤੋਂ ਉਲਟ ਦੁਕਾਨਾਂ ਨਾ ਲਗਾਈਆਂ ਜਾਣ ਅਤੇ ਇਸ ਦੇ ਨਾਲ ਟਰੈਕਟਰਾਂ ‘ਤੇ ਡੈੱਕ ਅਤੇ ਲੰਗਰਾਂ ਵਿੱਚ ਸਪੀਕਰਾਂ ’ਤੇ ਵੀ ਪਾਬੰਦੀ ਲਗਾਈ ਜਾਵੇ।

ਇਸ ਸਬੰਧੀ ਬੀਤੇ ਸਾਲ ਵੀ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਲਿਖਤੀ ਸੁਝਾਅ ਪੱਤਰ ਦਿੱਤੇ ਗਏ ਸਨ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਸਾਰੀਆਂ ਦੁਕਾਨਾਂ ਜੋ ਗੁਰਮਤਿ ਅਨੁਸਾਰੀ ਨਹੀਂ ਹਨ, ਮੇਲੇ ਵਾਲੇ ਮਹੌਲ ਨਾਲ ਸਬੰਧਤ ਹਨ, ਉਹ ਨਹੀਂ ਹੋਣੀਆਂ ਚਾਹੀਦੀਆਂ ਜਾਂ ਘੱਟੋ-ਘੱਟ ਬਾਹਰ ਕਿਸੇ ਖੇਤ ਵਿੱਚ ਹੋਣ। ਇਸ ਦੇ ਨਾਲ ਹੀ ਇਹ ਵੀ ਸੁਝਾਅ ਦਿੱਤਾ ਗਿਆ ਕਿ ਲੰਗਰਾਂ ਵਿੱਚੋਂ ਸਪੀਕਰਾਂ ਰਾਹੀਂ ਲੰਗਰ ਛਕਣ ਦੀਆਂ ਅਵਾਜਾਂ ਦੇਣ ਅਤੇ ਮਾਇਆ ਭੇਟਾ ਕਰਨ ਵਾਲਿਆਂ ਸਬੰਧੀ ਸਪੀਕਰਾਂ ਵਿੱਚ ਬੋਲਣ ‘ਤੇ ਪੂਰਨ ਪਾਬੰਦੀ ਹੋਵੇ। ਜੇਕਰ ਕੋਈ ਸਪੀਕਰ ਲਾਉਣਾ ਹੈ ਤਾਂ ਸਿਰਫ ਗੁਰਬਾਣੀ ਦੇ ਪ੍ਰਵਾਹ ਹੀ ਚੱਲਣ ਉਹਨਾਂ ਦੀ ਵੀ ਅਵਾਜ ਜਿਆਦਾ ਨਾ ਹੋਵੇ।

ਉਨ੍ਹਾਂ ਕਿਹਾ ਕਿ ਬੀਤੇ ਸਾਲ ਸਾਡੇ ਵੱਲੋਂ ਤਲਵੰਡੀ ਸਾਬੋ ਦੇ ਐਸ.ਡੀ.ਐਮ ਨੂੰ ਵੀ ਇੱਕ ਲਿਖਤੀ ਸੁਝਾਵਾਂ ਦੀ ਕਾਪੀ ਦਿੱਤੀ ਗਈ ਸੀ ਜਿਸ ਵਿੱਚ ਲਿਖਿਆ ਸੀ ਕਿ ਸ਼ਹਿਰ ਵਿੱਚ ਦਾਖਲ ਹੁੰਦਿਆਂ ਹੀ ਟ੍ਰੈਕਟਰਾਂ ਦੇ ਡੈੱਕ ‘ਤੇ ਪੂਰਨ ਪਾਬੰਦੀ ਹੋਵੇ ਅਤੇ ਮੋਟਰਸਾਈਕਲਾਂ ‘ਤੇ ਵੱਡੇ ਹਾਰਨ ਅਤੇ ਬਿਨਾ ਕੰਮ ਤੋਂ ਸ਼ੋਰ ਸ਼ਰਾਬਾ ਪਾਉਣ ਵਾਲਿਆਂ ਨੂੰ ਸਖਤੀ ਨਾਲ ਤਾੜਨਾ ਕੀਤੀ ਜਾਵੇ।

ਮੌਜੂਦ ਜਥਿਆਂ ਅਤੇ ਸਖਸ਼ੀਅਤਾਂ ਨੇ ਕਿਹਾ ਕਿ ਜੇਕਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪਾਸੇ ਕੋਈ ਸਾਰਥਿਕ ਯਤਨ ਕਰਦੀ ਹੈ ਤਾਂ ਸਾਡੇ ਵੱਲੋਂ ਹਰ ਪੱਖ ਤੋਂ ਇਸ ਕਾਰਜ ਲਈ ਓਹਨਾ ਦਾ ਸਹਿਯੋਗ ਕੀਤਾ ਜਾਵੇਗਾ। ਇਸ ਜੋੜ ਮੇਲੇ ਵਿੱਚ ਹਾਜਰੀ ਭਰਦੀ ਸੰਗਤ ਦਾ ਵੀ ਫਰਜ ਹੈ ਕਿ ਅਸੀਂ ਇਸ ਦਿਹਾੜੇ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਯਤਨ ਕਰੀਏ।

ਇਸ ਮੌਕੇ ਬਾਬਾ ਹਰਦੀਪ ਸਿੰਘ, ਭਾਈ ਸਵਰਨ ਸਿੰਘ ਕੋਟਧਰਮੂ, ਭਾਈ ਮਲਕੀਤ ਸਿੰਘ ਭਵਾਨੀਗੜ੍ਹ, ਗੁਰਵਿੰਦਰ ਸਿੰਘ ਬਠਿੰਡਾ, ਗਮਦੂਰ ਸਿੰਘ, ਬਾਬਾ ਸੁਖਪਾਲ ਸਿੰਘ, ਗੁਰਪਾਲ ਸਿੰਘ, ਮੱਖਣ ਸਿੰਘ ਰਾਜੋਮਾਜਰਾ, ਤਰਨਜੀਤ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ ਆਦਿ ਸਿੰਘ ਹਾਜਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ
ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਦੇ ਸਹਿਯੋਗ ਨਾਲ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪਾਤਿਸਾਹੀ ਨੌਵੀਂ ਭਵਾਨੀਗੜ੍ਹ ਵਿਖੇ ਸਮਾਗਮ
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: