Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਕੂਮਤ ਨੇ ਸਿੱਖ ਧਰਮ ਦੇ ਵਿਲੱਖਣ ਸਿਧਾਤਾਂ ਨੂੰ ਨਿਗਲਣ ਲਈ ਪ੍ਰਕਿਰਿਆਵਾਂ ਤੇਜ਼ ਕੀਤੀਆਂ – ਪੰਥਕ ਸਖ਼ਸੀਅਤਾਂ

ਹਕੂਮਤ ਨੇ ਸਿੱਖ ਧਰਮ ਦੇ ਵਿਲੱਖਣ ਸਿਧਾਤਾਂ ਨੂੰ ਨਿਗਲਣ ਲਈ ਪ੍ਰਕਿਰਿਆਵਾਂ ਤੇਜ਼ ਕੀਤੀਆਂ – ਪੰਥਕ ਸਖ਼ਸੀਅਤਾਂ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ’ਤੇ ਮਹਾਂਰਾਸਟਰ ਵਲੋਂ ਕਬਜਾ ਕਰਨ ਦਾ ਪੰਥਕ ਸਖ਼ਸੀਅਤਾਂ ਨੇ ਨੋਟਿਸ ਲੈਂਦਿਆ ਕਿਹਾ ਚਾਹੇ ਇਹ ਮਾਰੂ ਨੀਤੀਆਂ ਸਦੀਆਂ ਤੋਂ ਚਲਦੀਆਂ ਆ ਰਹੀਆਂ ਹਨ ਪਰ ਮੌਜੂਦਾ ਬਿਪਰਵਾਦੀ ਹਕੂਮਤ ਨੇ ਸਿੱਖ ਧਰਮ ’ਚ ਸਿੱਧੀ ਦਖਲਅੰਦਾਜੀ ਕਰਦਿਆ ਹੁਣ ਤਖ਼ਤ ਸਾਹਿਬਾਨ ਨਾਲ ਸਬੰਧਤ ਸੰਸਥਾ ਨੂੰ ਵੀ ਵਲੇਵੇ/ਲਪੇਟੇ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ।

ਪੰਥਕ ਸਖ਼ਸੀਅਤਾਂ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਕਿ ਵੀਹਵੀਂ ਸਦੀ ’ਚ ਸ੍ਰੀ ਹਰਮਿੰਦਰ ਸਾਹਿਬ ’ਤੇ ਮਾਰੂ ਹਮਲਾ ਇਕ ਹਿੰਸਕ ਹੱਲਾ ਸੀ ਪਰ ਹੁਣ ਚਾਣਕੀਆਂ ਨੀਤੀ ਤਹਿਤ ਕਾਨੂੰਨ ਦੀ ਆੜ ਵਿਚ ਉਹੀ ਦੁਹਰਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਫਿਰਕੂ ਸਟੇਟ ਦਾ ਐਨਾ ਤੰਗ ਤੇ ਕੱਟੜਪੰਥੀ ਨਜਰੀਆ ਹੈ ਕਿ ਸਾਡੇ ਆਪਣੇ ਮਹਾਨ ਗੁਰੂਆਂ ਦੇ ਗੁਰਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਸਰਕਾਰੀ ਅਦਾਰਿਆਂ ’ਚ ਨਾਨਕਸ਼ਾਹੀ ਕੈਲੰਡਰ ਮੁਤਾਬਕ ਛੁੱਟੀ ਤਕ ਨਹੀਂ ਕੀਤੀ ਜਾਂਦੀ। ਦੂਜੇ ਪਾਸੇ ਸਿੱਖ ਚਾਹੇ ਗੁਲਾਮ ਹਨ ਤੇ ਭਾਵੇਂ ਉਹਨਾਂ ਦਾ ਖਾਲਸਾ ਰਾਜ ਰਿਹਾ ਹੋਵੇ, ਉਹਨਾਂ ਨੇ ਕਦੇ ਕਿਸੇ ਧਰਮ, ਧਾਰਮਿਕ ਸੰਸਥਾ, ਧਾਰਮਿਕ ਸੰਕਲਪ ਵਿਚ ਦਲਖ ਅੰਦਾਜੀ ਨਹੀਂ ਸੀ ਕੀਤੀ ਤੇ ਨਾ ਕਦੇ ਕਰਨਗੇ।

ਇਸ ਮੌਕੇ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਤੇ ਭਾਈ ਸੁਖਦੇਵ ਸਿੰਘ ਡੋਡ ਵੀ ਹਾਜ਼ਰ ਸਨ।

ਉਹਨਾਂ ਕਿਹਾ ਕਿ ਭਾਰਤੀ ਦਰਸ਼ਨ ’ਚ ਬ੍ਰਹਮ ਦੇ ਨਿਰਗੁਣ ਤੇ ਸਰਗੁਣ ਦੋਹਾਂ ਪੱਖਾਂ ਦੀ ਵਿਆਖਿਆ ਕੀਤੀ ਗਈ ਹੈ ਜਦੋਂ ਕਿ ਸਿੱਖ ਧਰਮ ਵਿਚ ਅਵਤਾਰਵਾਦ ਨੂੰ ਮਾਨਤਾ ਨਾ ਦੇ ਇਕਲੇ ਅਕਾਲ ਪੁਰਖ ਦੀ ਹੋਂਦ ਨੂੰ ਹੀ ਮੰਨਿਆ ਜੋ ਕਿ ਇਕ ਨਾ ਕੇਵਲ ਵੱਖਰਾਪਣ ਸਗੋਂ ਵੱਡਾ ਨਿਖੇੜਾ ਹੈ ਤੇ ਅਮਲੀ ਰੂਪ ਵਿਚ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਜਨੇਊ ਪਹਿਨਣ ਤੋਂ ਇਨਕਾਰ ਕਰਨਾ ਹੈ ਤੇ ਇਹੀ ਨਿਵੇਕਲਾਪਣ ਬਿਪਰਵਾਦੀ ਸਟੇਟ ਤੇ ਇਸ ਦੀ ਮਸੀਨਰੀ ਨੂੰ ਚੁਭਦਾ ਆ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਉਹ ਸਿੱਖ ਧਰਮ, ਸਿੱਖ ਸੰਸਥਾਵਾਂ ’ਚ ਦਖਲ ਅੰਦਾਜੀ ਵਧਾ ਰਹੀ ਹੈ, ਜਿਸ ਤੋਂ ਸਿੱਖ ਸੰਗਤ ਨੂੰ ਸੁਚੇਤ ਹੋ ਕੇ ਆਪਣੀ ਕਰਨੀ ਦੇ ਆਪ ਮਾਲਕ ਬਣਨ ਬਾਰੇ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਹਾਂਰਾਸਟਰ ਸਰਕਾਰ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਬੋਰਡ ਤੋਂ ਮੁਕੰਮਲ ਤੌਰ ’ਤੇ ਆਪਣਾ ਕਬਜਾ ਅਧਿਕਾਰ ਵਾਪਸ ਲਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ
ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: