Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਰਦਾਸ ਦਿਵਸ ਵਿੱਚ ਪੰਚ ਪ੍ਰਧਾਨੀ ਵੀ ਸ਼ਾਮਿਲ ਹੋਵੇਗੀ

ਅਰਦਾਸ ਦਿਵਸ ਵਿੱਚ ਪੰਚ ਪ੍ਰਧਾਨੀ ਵੀ ਸ਼ਾਮਿਲ ਹੋਵੇਗੀ

ਫ਼ਤਿਹਗੜ੍ਹ ਸਾਹਿਬ (28 ਫਰਵਰੀ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਉਹ ਵੀ ਹੋਂਦ ਚਿੱਲੜ ਦੇ ਸ਼ਹੀਦਾਂ ਦੀ ਯਾਦ ਵਿਚ 6 ਮਾਰਚ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਸਾਮਿਲ ਹੋਣਗੇ। ਉਕਤ ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਸਿੱਖਾਂ ਦਾ ਸਥਿਤੀ ਇਸ ਗੱਲ ਤੋਂ ਹੀ ਸ਼ਪੱਸਟ ਹੁੰਦੀ ਹੈ ਕਿ ਪਿੰਡ ਹੋਂਦ ਚਿੱਲੜ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਤਾਂ ਕਿਸ ਨੇ ਦਿਵਾਉਣਾ ਸੀ ਸਗੋਂ 26 ਸਾਲ ਤੱਕ ਇਸ ਘਟਨਾ ਨੂੰ ਦਬਾ ਕੇ ਰੱਖਿਆ ਗਿਆ। ਰਾਜ ਕਰ ਰਹੇ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਾਬਜ਼ ਅਕਾਲੀ ਦਲ ਬਾਦਲ ਨੇ ਵੀ ਇਸ ਕਾਂਡ ਨੂੰ ਅਣਗੌਲਿਆ ਕਰੀਂ ਰੱਖਿਆ। ਸਿੱਖ ਹਿਤਾਂ ਦੀ ਰਾਖੀ ਲਈ ਸਥਾਪਿਤ ਕੀਤੀ ਗਈ ਤੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਅਖਵਾਉਂਦੀ ਸ਼੍ਰੋਮਣੀ ਕਮੇਟੀ ਨੇ ਵੀ ਇਸ ਪਾਸੇ ਧਿਆਨ ਦੇਣ ਦੀ ਕਦੇ ਕੋਸ਼ਿਸ਼ ਨਹੀਂ ਕੀਤੀ। ਉਕਤ ਆਗੂਆਂ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਜ਼ਾ ਦਿਵਾਈ ਜਾਵੇ ਤੇ ਸ਼੍ਰੋਮਣੀ ਕਮੇਟੀ ਅਪਣੇ ਐਲਾਨ ਮੁਤਾਬਿਕ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀਆਂ ਦੇਣ ਦਾ ਵਾਅਦਾ ਛੇਤੀ ਕਰੇ। ਉਨ੍ਹਾਂ ਪੀੜਤਾਂ ਨੂੰ ੳਚਿੱਤ ਮੁਆਵਜ਼ਾ ਦਿੱਤੇ ਜਾਣ ਦੀ ਵੀ ਮੰਗ ਕੀਤੀ। ਇਸ ਸਮੇਂ ਉਨ੍ਹਾਂ ਨਾਲ ਜਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਡਡਹੇੜੀ, ਦਰਸ਼ਨ ਸਿੰਘ ਬੈਣੀ, ਕਿਹਰ ਸਿੰਘ ਮਾਰਵਾ, ਮਿਹਰ ਸਿੰਘ ਬਸੀ, ਹਰਪਾਲ ਸਿੰਘ ਸ਼ਹੀਦਗੜ੍ਹ, ਭਗਵੰਤ ਸਿੰਘ ਮਹੱਦੀਆਂ ਤੇ ਹਰਪ੍ਰੀਤ ਸਿੰਘ ਹੈਪੀ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁੜਗਾਉਂ, ਹਰਿਆਣਾ (6 ਨਵੰਬਰ, 2013): ਨਵੰਬਰ 1984 ਨੂੰ ਹੋਦ ਚਿੱਲੜ, ਗੁੜਗਾਉਂ, ਪਟੌਦੀ ਦੇ ਸਿੱਖ ਕਤਲੇਆਮ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ, ਹੋਂਦ ਤਾਲਮੇਲ ਕਮੇਟੀ, ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਗੁੜਗਾਓਂ ਦੀ
ਹਿਸਾਰ (02 ਜੁਲਾਈ 2012): ਨਵੰਬਰ 1984 ਵਿਚ ਸਿੱਖਾਂ ’ਤੇ ਹੋਏ ਨਸਲਘਾਤੀ ਹਮਲਿਆਂ ਸਬੰਧੀ ਸਬੂਤ ਪੇਸ਼ ਕਰਨ ਲਈ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿਚ ਹੋਂਦ,
ਚੰਡੀਗੜ੍ਹ (18 ਅਪ੍ਰੈਲ, 2012): ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਦੇ ਗਵਾਹ ਹਰਿਆਣਾ ਦੇ ਪਿੰਡ ‘ਹੋਂਦ-ਚਿੱਲੜ’ ਦੇ ਖੰਡਰਾਂ ਨੂੰ ਕਾਇਮ ਰੱਖਣ ਅਤੇ ਪਿੰਡ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦਗਾਰ ਬਣਾਉਣ
ਸ਼੍ਰੀ ਅੰਮ੍ਰਿਤਸਰ, ਪੰਜਾਬ (29 ਅਪ੍ਰੈਲ, 2012): 29 ਅਪ੍ਰੈਲ, 1986 ਨੂੰ ਕੀਤੇ ਗਏ ਸਿੱਖ ਰਾਜ ਖਾਲਸਤਾਨ ਦੇ ਐਲਾਨ ਦੀ ਵਰ੍ਹੇਗੰਢ ਮੌਕੇ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: