Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Stop Animation Movies on Sikh Gurus

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਐਸ.ਜੀ.ਪੀ.ਸੀ

ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਐਸ.ਜੀ.ਪੀ.ਸੀ

ਚੰਡੀਗੜ੍ਹ: ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਨੂੰ ਜਾਰੀ ਨਾ ਕੀਤਾ ਜਾਵੇ। ਸ. ਮੰਨਣ ਨੇ ਕਿਹਾ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਿ: ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ, ਜਿਸ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ 2025 ਨੂੰ ਇਸ ਫਿਲਮ ਨੂੰ ਰੀਲੀਜ਼ ਨਾ ਕਰਨ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਰੌਸ਼ਨੀ ਵਿਚ ਫਿਲਮ ਚਲਾਉਣ ਦਾ ਫੈਸਲਾ ਵਾਪਿਸ ਲਿਆ ਜਾਵੇ।

Sardar Kulwant Singh Manann
ਸ. ਕੁਲਵੰਤ ਸਿੰਘ ਮੰਨਣ

ਉਨ੍ਹਾਂ ਕਿਹਾ ਕਿ ਫਿਲਮ ਘੋਖ ਕਮੇਟੀ ਵੱਲੋਂ ਇਸ ਫਿਲਮ ਨੂੰ ਵੇਖਣ ਬਾਅਦ ਰੀਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਗਈ ਸੀ, ਜਿਸ ’ਤੇ  ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਰੋਕ ਸਬੰਧੀ ਪੱਤਰ ਭੇਜਿਆ ਹੈ।

ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਸਾਹਿਬਾਨ ਨੂੰ ਕਿਸੇ ਵੀ ਤਰ੍ਹਾਂ ਕਲਪਨਾ ਜਾਂ ਐਨੀਮੇਸ਼ਨ ਰਾਹੀਂ ਦਰਸਾਉਣ ਦੀ ਮਨਾਹੀ ਹੈ ਅਤੇ ਅਜਿਹਾ ਕਰਨਾ ਸਿੱਖ ਸਿਧਾਂਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਾਰੀ ਹੁਕਮਨਾਨਿਆਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕਿਰਦਾਰ ਨਿਭਾਉਣ ’ਤੇ ਰੋਕ ਹੈ, ਤਾਂ ਫਿਰ ਅਜਿਹੀਆਂ ਫਿਲਮਾਂ ਬਣਾਉਣ ਤੋਂ ਪਹਿਲਾਂ ਹੀ ਸੰਕੋਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਵਿਵਾਦ ਵੀ ਪੈਦਾ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪੰਥ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ ਤਾਂ ਉਸ ਵੇਲੇ ਸਿੱਖ ਸਿਧਾਂਤਾਂ ਤੋਂ ਪਾਸੇ ਜਾ ਕੇ ਗੁਰੂ ਸਾਹਿਬ ਨਾਲ ਸਬੰਧਤ ਐਨੀਮੇਸ਼ਨ ਫਿਲਮ ਨੂੰ ਜਾਰੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: