21 ਨਵੰਬਰ 2025 ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਲੜਕੀਆਂ, ਆਕੜ, ਪਟਿਆਲਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਮਾਗਮ ਦੌਰਾਨ ਡਾਕਟਰ ਕੁਲਵਿੰਦਰ ਸਿੰਘ ਦੇਹਰਾਦੂਨ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਅਤੇ ਕਾਲਜ ਦੇ ਸਟਾਫ ਨਾਲ ਸਾਂਝੇ ਕੀਤੇ। ਉਹਨਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਕਿਵੇਂ ਗੁਰਿਆਈ ਮਿਲਣ ਤੋਂ ਬਾਅਦ ਵੀ ਗੁਰੂ ਸਾਹਿਬ ਆਪਣੇ ਆਪ ਨੂੰ ਪ੍ਰਗਟ ਨਹੀਂ ਕਰ ਰਹੇ ਸਨ ਅਤੇ ਕਿਵੇਂ ਦੂਸਰੇ ਪਾਸੇ ਸਰਕਾਰ ਵੱਲੋਂ ਥਾਪੇ ਹੋਏ ਮਸੰਦ ਆਪੋ ਆਪ ਗੁਰੂ ਬਣ ਬੈਠੇ ਸਨ। ਉਵੇਂ ਹੀ ਅੱਜ ਸਰਕਾਰ ਵੱਲੋਂ ਮਿਲੀਆਂ ਨਵਾਬੀਆਂ ਤੇ ਵਜ਼ੀਰੀਆਂ ਨਾਲ ਕੇਵਲ ਸਰਕਾਰ ਦੀ ਹੀ ਗੱਲ ਕੀਤੀ ਜਾ ਸਕਦੀ ਹੈ ਆਮ ਖ਼ਲਕਤ ਅਤੇ ਸਮਾਜ ਦੀ ਨਹੀਂ। ਸੋ ਸਾਨੂੰ ਸੋਚਣਾ ਚਾਹੀਦਾ ਹੈ ਕਿ ਅਸੀਂ ਗੁਰੂ ਸਾਹਿਬ ਵਾਂਗ ਖੁਦ ਮੁਖਤਿਆਰੀ ਅਤੇ ਆਜ਼ਾਦ ਸੋਚ ਰੱਖਣੀ ਹੈ ਜਾਂ ਮੌਜੂਦਾ ਹਿੰਦੂਤਵੀ ਹਕੂਮਤ ਦੀ ਜੀ ਹਜ਼ੂਰੀ ਵਾਲੀ। ਇਹ ਤਕਰੀਰ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ।