ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਟਰਵਿਊਆਂ ਵਿੱਚ ਸਿੱਖ ਸੰਘਰਸ਼ ਅਤੇ ਸੰਤ ਜੀ ਨਾਲ ਜੁੜੀਆਂ ਘਟਨਾਵਾਂ ਬਾਰੇ ਕਈ ਦਾਅਵੇ ਕੀਤੇ ਹਨ। ਇਨ੍ਹਾਂ ਵਿੱਚੋਂ ਇੱਕ ਦਾਅਵਾ ਇਹ ਵੀ ਹੈ ਕਿ ਜੇਕਰ ਰਾਜੀਵ ਗਾਂਧੀ ਅਤੇ ਸੰਤ ਜੀ ਦਰਮਿਆਨ ਮੁਲਾਕਾਤ ਹੋ ਜਾਂਦੀ, ਤਾਂ ਜੂਨ ’84 ਦੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕਦਾ ਸੀ।
ਇਨ੍ਹਾਂ ਦਾਅਵਿਆਂ ਦੀ ਪੜਤਾਲ ਕਰਨ ਅਤੇ ਇਤਿਹਾਸਕ ਤੱਥਾਂ ਨੂੰ ਸਮਝਣ ਲਈ ਪੱਤਰਕਾਰ ਮਨਦੀਪ ਸਿੰਘ ਨੇ ਭਾਈ ਨਰਾਇਣ ਸਿੰਘ ਚੌੜਾ ਨਾਲ ਗੱਲਬਾਤ ਕੀਤੀ, ਜੋ ਕਿ ਸਿੱਖ ਸੰਘਰਸ਼, ਖ਼ਾਸ ਕਰਕੇ ਧਰਮ ਯੁੱਧ ਮੋਰਚੇ ਨਾਲ ਸੰਬੰਧਿਤ ਤੱਥਾਂ ਬਾਰੇ ਅੰਦਰੂਨੀ ਜਾਣਕਾਰੀ ਰੱਖਦੇ ਹਨ।
ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।