Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਵਨੀਤ ਤੇ ਰਾਹੁਲ ਸਿੱਖ ਕੌਮ ਦੀਆਂ ਨਜ਼ਰਾਂ ‘ਚ ਦੋਨੋਂ ਇੱਕੋ ਹੀ ਡਾਲ ਦੇ ਪੰਛੀ – ਦਲ ਖਾਲਸਾ

ਰਵਨੀਤ ਤੇ ਰਾਹੁਲ ਸਿੱਖ ਕੌਮ ਦੀਆਂ ਨਜ਼ਰਾਂ ‘ਚ ਦੋਨੋਂ ਇੱਕੋ ਹੀ ਡਾਲ ਦੇ ਪੰਛੀ – ਦਲ ਖਾਲਸਾ

ਚੰਡੀਗੜ੍ਹ –  ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਨਜ਼ਰਾਂ ਵਿੱਚ ਦੋਨੋ ਇੱਕੋ ਹੀ ਡਾਲ ਦੇ ਪੰਛੀ ਹਨ, ਦੋਨਾਂ ਦੇ ਅੰਦਰ ਸਿੱਖਾਂ ਦੇ ਖ਼ੂਨ ਨਾਲ ਹੋਲੀ ਖੇਡਣ ਵਾਲੇ ਸ਼ਾਸਕਾਂ ਦਾ ਖੂਨ ਦੌੜ ਰਿਹਾ ਹੈ ਅਤੇ ਦੋਨਾਂ ਦੀਆਂ ਰਾਜਨੀਤਕ ਸਫ਼ਰ ਦੀਆਂ ਜੜ੍ਹਾਂ ਕਾਂਗਰਸ ਪਾਰਟੀ ਵਿੱਚ ਮੌਜੂਦ ਹਨ। ਉਹਨਾਂ ਕਿਹਾ ਕਿ ਇੱਕ ਦੇ ਦਾਦੇ (ਮੁੱਖ ਮੰਤਰੀ ਬੇਅੰਤ ਸਿੰਘ) ਦੇ ਹੱਥ ਸਿੱਖਾਂ ਦੇ ਖੂਨ ਨਾਲ ਲਿੱਬੜੇ ਸਨ ਤੇ ਦੂਜੇ ਦੀ ਦਾਦੀ ( ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ) ਦੋਵੇਂ ਹੀ ਉਹਨਾਂ ਫ਼ੈਸਲਿਆਂ ਲਈ ਜ਼ਿੰਮੇਵਾਰ ਰਹੇ ਹਨ ਜਿਨ੍ਹਾਂ ਨੇ ਸਿੱਖ ਕੌਮ ਨੂੰ ਗਹਿਰਾ ਜ਼ਖ਼ਮ ਦਿੱਤਾ।
ਸ. ਪਰਮਜੀਤ ਸਿੰਘ ਮੰਡ ਅਤੇ ਸ. ਪਰਮਜੀਤ ਸਿੰਘ ਟਾਂਡਾ (ਦ਼ਲ ਖਾਲਸਾ ਆਗੂ)

ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਰਵਨੀਤ ਕਾਂਗਰਸ ਪਾਰਟੀ ਲਈ ਗ਼ੱਦਾਰ ਹੋ ਸਕਦਾ ਹੈ ਪਰ ਸਿੱਖਾਂ ਨਾਲ ਉਸ ਦੇ ਦਾਦੇ ਨੇ ਦੁਸ਼ਮਣਾਂ ਵਾਂਗ ਸਲੂਕ ਕੀਤਾ ਸੀ। ਉਨ੍ਹਾਂ ਕਿਹਾ ਕਿ ਦਾਦੇ ਦੇ ਗੁਨਾਹਾਂ ਲਈ ਪੋਤੇ ਨੂੰ ਜਿੰਮੇਵਾਰ ਠਹਿਰਾਉਣ ਦੇ ਸਵਾਲ ’ਤੇ ਇਹ ਵੀ ਨਹੀਂ ਭੁਲਾਇਆ ਜਾ ਸਕਦਾ ਕਿ ਰਵਨੀਤ ਬਿੱਟੂ ਨੇ ਆਪਣੀ ਰਾਜਨੀਤੀ ਨੂੰ ਅੱਗੇ ਵਧਾਉਣ ਲਈ ਖੁਦ ਹੀ ਆਪਣੇ ਦਾਦੇ ਦੀ ਵਿਰਾਸਤ ’ਤੇ ਮਾਣ ਕਰਨ ਦੇ ਦਾਅਵੇ ਕੀਤੇ ਹਨ। ਰਾਹੁਲ ਨੇ ਵੀ ਗਾਂਧੀ ਪਰਿਵਾਰ ਦੇ ਨਾਮ ਅਤੇ ਵਿਰਾਸਤ ਦਾ ਸਹਾਰਾ ਤੇ ਆਸਰਾ ਲਿਆ ਹੈ ਅਤੇ ਉਸਦੀ ਦਾਦੀ ਜਿੱਥੇ ਦਰਬਾਰ ਸਾਹਿਬ ਹਮਲੇ ਲਈ ਜ਼ਿੰਮੇਵਾਰ ਸੀ ਉਸ ਦਾ ਬਾਪ ਰਾਜੀਵ ਗਾਂਧੀ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਸੀ ਤੇ ਦੋਸ਼ੀਆਂ ਦੀ ਕਤਾਰ ਵਿੱਚ ਉਸਦਾ ਨਾਮ ਪਹਿਲੇ ਨੰਬਰ ਤੇ ਹੈ । ਉਹਨਾਂ ਕਿਹਾ ਕਿ ਦੋਨਾਂ ਨੇ ਆਪਣੇ ਖ਼ਾਨਦਾਨ ਦੇ ਬਜੁਰਗਾਂ ਦੇ ਗੁਨਾਹਾਂ ਦੀ ਕਦੇ ਵੀ ਸਿੱਖ ਪੰਥ ਕੋਲੋਂ ਸਪੱਸ਼ਟ ਤੌਰ ਤੇ ਮੁਆਫ਼ੀ ਨਹੀਂ ਮੰਗੀ ਹੈ।

ਤਸਵੀਰ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਰਾਹੁਲ ਗਾਂਧੀ (ਸੀਨੀਅਰ ਕਾਂਗਰਸ ਆਗੂ )
ਉਹਨਾਂ ਵਿਅੰਗਮਈ ਢੰਗ ਨਾਲ ਕਿਹਾ ਕਿ ਰਵਨੀਤ ਦਾ ਇਹ ਕਥਨ ਕਿ ਕਾਂਗਰਸ ਨੇ ਗੁਰਦੁਆਰਿਆਂ ਤੇ ਹਮਲੇ ਕੀਤੇ, ਗੁਰੂ ਗ੍ਰੰਥ ਸਾਹਿਬ ਤੇ ਗੋਲੀਆਂ ਚਲਾਈਆਂ ਅਤੇ ਨਿਰਦੋਸ਼ ਸਿੱਖਾਂ ਦੇ ਕਤਲ ਕੀਤੇ, ਇਕ ਤਰ੍ਹਾਂ ਨਾਲ ਰਾਹੁਲ ਦੀ ਦਾਦੀ ਅਤੇ ਬਾਪ ਅਤੇ ਆਪਣੇ ਦਾਦੇ ਦੇ ਗੁਨਾਹਾਂ ਦਾ ਕਬੂਲਨਾਮਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: