Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪ੍ਰੋ. ਭੁੱਲਰ ਦੀ ਰਿਹਾਈ ਲਈ ਸਰਕਾਰਾਂ ਨੂੰ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ: ਬੀਬੀ ਨਵਨੀਤ ਕੌਰ

ਪ੍ਰੋ. ਭੁੱਲਰ ਦੀ ਰਿਹਾਈ ਲਈ ਸਰਕਾਰਾਂ ਨੂੰ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ: ਬੀਬੀ ਨਵਨੀਤ ਕੌਰ

ਸ੍ਰੀ ਅੰਮ੍ਰਿਤਸਰ: ਸੰਨ੍ਹ 1993 ਦੇ ਦਿੱਲੀ ਬੰਬ ਧਮਾਕਾ ਕੇਸ ਵਿਚ ਲੰਬੇ ਸਮੇਂ ਤੋਂ ਜੇਲ੍ਹ ਵਿਚ ਨਜ਼ਰਬੰਦ ਅਤੇ ਮਾਨਿਸਕ ਤੌਰ ‘ਤੇ ਬੀਮਾਰ ਚੱਲ ਰਹੇ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਦੇ ਸਜ਼ਾ ਨਜ਼ਰਸਾਨੀ ਬੋਰਡ ਵਲੋਂ ਅਗੇਤੀ ਰਿਹਾਈ ਪਟੀਸ਼ਨ ਮੁੜ ਰੱਦ ਕਰਨ ‘ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਪ੍ਰੋ. ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਨੇ ਕਿਹਾ ਹੈ ਕਿ ਇਸ ਵਾਰ ਭੁੱਲਰ ਪਰਿਵਾਰ ਅਤੇ ਸਿੱਖ ਜਗਤ ਨੂੰ ਆਸ ਸੀ ਕਿ ਦਿੱਲੀ ਸਰਕਾਰ ਵਲੋਂ ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਲੰਬੀ ਜੇਲ੍ਹ ਨਜ਼ਰਬੰਦੀ ਨੂੰ ਦੇਖਦਿਆਂ ਰਿਹਾਅ ਕਰ ਦਿੱਤਾ ਜਾਵੇਗਾ ਪਰ ਕੇਂਦਰ ਅਤੇ ਦਿੱਲੀ ਦੀਆਂ ਭਾਜਪਾ ਸਰਕਾਰਾਂ ਨੇ ਵੀ ਪਹਿਲੀ ‘ਆਪ’ ਸਰਕਾਰ ਵਾਲਾ ਰੁਖ਼ ਹੀ ਅਖਤਿਆਰ ਕੀਤਾ ਤੇ ਸਜ਼ਾ ਨਜ਼ਰਸਾਨੀ ਬੋਰਡ ਵਲੋਂ ਉਨ੍ਹਾਂ ਦੀ ਰਿਹਾਈ ਵਾਲੀ ਪਟੀਸ਼ਨ ਮੁੜ ਰੱਦ ਕਰ ਦਿੱਤੀ ਹੈ, ਜੋ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੈ।

Prof. Davinderpal Singh Bhullar
ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ ( ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਪ੍ਰੋ. ਭੁੱਲਰ ਨੂੰ ਪੈਰੋਲ ਵੀ ਮਿਲਦੀ ਰਹੀ ਹੈ ਤੇ ਹਾਲ ਹੀ ਵਿਚ ਉਹ ਨਵੰਬਰ ਮਹੀਨੇ ਪੈਰੋਲ ‘ਤੇ ਘਰ ਆਏ ਸਨ। ਉਨ੍ਹਾਂ ਕਿਹਾ ਕਿ ਹੁਣ ਪ੍ਰੋ. ਭੁੱਲਰ ਦੀ ਰਿਹਾਈ ਸਰਕਾਰਾਂ ਦੀ ਸਿਆਸੀ ਇੱਛਾ ਸ਼ਕਤੀ ‘ਤੇ ਨਿਰਭਰ ਹੈ।

Governments Lack Political Will for Prof. Bhullar’s Release: Bibi Navneet Kaur

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: