Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interview with Bhai Mandhir Singh (Panth Sewak Jatha Doaba)

ਸਰਬੱਤ ਖਾਲਸਾ: ਕੌਣ ਸੱਦ ਸਕਦਾ ਹੈ? ਕਿੱਥੇ ਹੋਵੇਗਾ? ਕੌਣ ਸ਼ਾਮਿਲ ਹੋ ਸਕਦਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਸਰਬੱਤ ਖਾਲਸਾ: ਕੌਣ ਸੱਦ ਸਕਦਾ ਹੈ? ਕਿੱਥੇ ਹੋਵੇਗਾ? ਕੌਣ ਸ਼ਾਮਿਲ ਹੋ ਸਕਦਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਮੁਲਾਕਾਤ

ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ‘ਤੇ ਗੰਭੀਰ ਪ੍ਰਬੰਧਕੀ ਊਣਤਾਈਆਂ (ਮਿਸਮੈਨੇਜਮੈਂਟ) ਅਤੇ ਵੱਡੀਖੋਰੀ ਦੇ ਦੋਸ਼ ਲਾਏ। ਉਨ੍ਹਾਂ ਨੇ ਖਾਲਸਾ ਪੰਥ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਲੱਭਣ ਲਈ ‘ਸਰਬੱਤ ਖਾਲਸਾ’ ਬੁਲਾਇਆ ਜਾਵੇ।

ਅਜਿਹੇ ਸਮੇਂ ਜਦੋਂ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਧਿਰ ਵੱਲੋਂ ਲਏ ਗਏ ਇਕਪਾਸੜ ਫੈਸਲਿਆਂ ਕਾਰਨ ਤਖ਼ਤਾਂ ਦੇ ਜਥੇਦਾਰਾਂ ਸਮੇਤ ਅਹਿਮ ਪੰਥਕ ਰੁਤਬਿਆਂ ‘ਤੇ ਬਿਰਾਜਮਾਨ ਵਿਅਕਤੀਆਂ ਦੀ ਨਿਯੁਕਤੀ ਅਤੇ ਅਧਿਕਾਰਾਂ ‘ਤੇ ਸਵਾਲ ਉੱਠ ਰਹੇ ਹਨ, ਅਤੇ ਕਿਸੇ ਸਰਬ-ਪ੍ਰਵਾਨਿਤ ਪ੍ਰਕਿਰਿਆ ਦੀ ਅਣਹੋਂਦ ਹੈ, ਤਾਂ ਇੱਕ ਅਹਿਮ ਸਵਾਲ ਪੈਦਾ ਹੁੰਦਾ ਹੈ: ਮੌਜੂਦਾ ਹਾਲਾਤਾਂ ਵਿੱਚ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਕਿਸ ਕੋਲ ਹੈ?

ਪੰਥ ਸੇਵਕ ਜਥਾ ਦੁਆਬਾ ਦੇ ਭਾਈ ਮਨਧੀਰ ਸਿੰਘ ਨੇ ਸਰਬੱਤ ਖਾਲਸਾ ਅਤੇ ਗੁਰਮਤੇ ਦੀਆਂ ਸੰਸਥਾਵਾਂ ਨਾਲ ਸਬੰਧਤ ਪੰਥਕ ਰਵਾਇਤਾਂ ਦੀ ਡੂੰਘਾਈ ਨਾਲ ਘੋਖ ਕੀਤੀ ਹੈ। ਪਿਛਲੇ ਸਾਲ, ਪੰਥ ਸੇਵਕ ਜਥਾ ਦੁਆਬਾ ਨੇ ਸਰਬੱਤ ਖਾਲਸਾ ਬੁਲਾਉਣ ਦੀ ਵਿਧੀ-ਵਿਧਾਨ ਦੀ ਤਜਵੀਜ਼ ਦਿੰਦਿਆਂ ਇੱਕ ਵਿਸਤਾਰਤ ਦਸਤਾਵੇਜ਼ ਖਾਲਸਾ ਪੰਥ ਦੇ ਵਿਚਾਰ ਹੇਠ ਪੇਸ਼ ਕੀਤਾ ਸੀ।

ਪੱਤਰਕਾਰ ਮਨਦੀਪ ਸਿੰਘ ਇਸ ਮਸਲੇ ਦੀ ਵਿਸਥਾਰ ਨਾਲ ਪੜਚੋਲ ਕਰਨ ਲਈ ਭਾਈ ਮਨਧੀਰ ਸਿੰਘ ਨਾਲ ਇਹ ਖਾਸ ਗੱਲਬਾਤ ਕੀਤੀ ਹੈ।

ਸੁਣੋ ਅਤੇ ਹੋਰਾਂ ਨਾਲ ਸਾਂਝਾ ਕਰੋ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੇਰੋਲ ਦੇ ਮਾਮਲੇ ਵਿਚ ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਗੱਲਬਾਤ ਸੁਣੋ ਜੀ।
'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: