Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
sikh federation america shaheedi event stockton gurdwara

ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ

ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ

ਚੰਡੀਗੜ੍ਹ: ਕੈਲੀਫੋਰਨੀਆ ਦੇ ਇਤਿਹਾਸਕ ਗ਼ਦਰੀ ਬਾਬਿਆਂ ਦੇ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਚੱਲ ਰਹੇ ਮਹੀਨਾਵਾਰ ਲੜੀਵਾਰ ਸਮਾਗਮਾਂ ਤਹਿਤ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ, ਸ਼ਹੀਦ ਜਥੇਦਾਰ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਜੁਲਾਈ ਮਹੀਨੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

sikh federation america shaheedi event stockton gurdwara
ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਸਮਾਗਮ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਯੂਬਾ ਸਿਟੀ ਤੋਂ ਪੁੱਜੇ ਭਾਈ ਮਨਜੀਤ ਸਿੰਘ ਦੇ ਰਾਗੀ ਜਥੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸਟੇਜ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਹਰਮੋਹਿੰਦਰ ਸਿੰਘ ਨੇ ਨਿਭਾਈ।

sikh federation america shaheedi event stockton gurdwara
ਭਾਈ ਮਨਜੀਤ ਸਿੰਘ ਰਾਗੀ ਜਥਾ

ਬੁਲਾਰਿਆਂ ਨੇ ਆਪਣੇ ਸੰਬੋਧਨਾਂ ਦੌਰਾਨ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਅਤੇ ਸ਼ਹੀਦ ਜਥੇਦਾਰ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਸਮੇਤ ਹੋਰ ਸ਼ਹੀਦਾਂ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ‘ਤੇ ਚਾਨਣਾ ਪਾਇਆ।

sikh federation america shaheedi event stockton gurdwara
ਸਮਾਗਮ ਦੌਰਾਨ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ

ਭਾਈ ਦਵਿੰਦਰ ਸਿੰਘ ਬੱਬਰ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਇਤਿਹਾਸ, ਇਸ ਦੇ ਯੋਧਿਆਂ ਦੀ ਭੂਮਿਕਾ ਅਤੇ 1992 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਸਬੰਧੀ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦੇ ਵਿਚਾਰ ਸਾਂਝੇ ਕੀਤੇ।

ਭਾਈ ਜਸਦੇਵ ਸਿੰਘ ਨੇ ਆਪਣੇ ਵਖਿਆਨ ਵਿੱਚ ਖ਼ਾਲਸਾ ਰਾਜ ਦੇ ਸੰਕਲਪ, ਸੰਘਰਸ਼ ਅਤੇ ਯੋਧਿਆਂ ਦੀ ਦ੍ਰਿੜਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਸ਼ਹੀਦ ਪਰਿਵਾਰ ਨਾਲ ਸਬੰਧਤ ਮਹਿਤਾਬ ਕੌਰ ਨੇ ਆਪਣੇ ਚਾਚਾ ਜਸਵਿੰਦਰ ਸਿੰਘ ਟਿੰਕੂ ਬੱਬਰ ਅਤੇ ਮਾਮਾ ਬਲਜੀਤ ਸਿੰਘ ਬੱਬਰ ਦੇ ਜੀਵਨ ਅਤੇ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ।

sikh federation america shaheedi event stockton gurdwara
ਸਮਾਗਮ ਦੌਰਾਨ ਸਿੱਖ ਯੂਥ ਆਫ ਅਮਰੀਕਾ ਵੱਲੋਂ ਲਗਾਈ ਗਈ ਪ੍ਰਦਰਸ਼ਨੀ

ਡਾ. ਪ੍ਰਿਤਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਪੰਥਕ ਕਮੇਟੀ ਦੇ ਗਠਨ, ਖਾਲਿਸਤਾਨ ਦੇ ਐਲਾਨਨਾਮੇ ਅਤੇ ਸੰਘਰਸ਼ ਦੌਰਾਨ ਹੋਈਆਂ ਸ਼ਹਾਦਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਘਰਸ਼ ਦੇ ਨਿਸ਼ਾਨੇ ਪ੍ਰਤੀ ਵਚਨਬੱਧ ਰਹਿਣ ਦੀ ਲੋੜ ਹੈ। ਸਮਾਗਮ ਦੌਰਾਨ ਸਿੱਖ ਯੂਥ ਆਫ ਅਮਰੀਕਾ ਵੱਲੋਂ ਤੀਜੇ ਘੱਲੂਘਾਰੇ ਅਤੇ ਸਰਬੱਤ ਖਾਲਸਾ ਦੀ ਮਹੱਤਤਾ ਸਬੰਧੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: