Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Parwinder Singh Jhota

ਐਕਸ਼ਨ ਕਮੇਟੀ ਵੱਲੋਂ ਅੱਜ ‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪਿਆ ਜਾਵੇਗਾ ‘ਲਾਹਣਤ ਪੱਤਰ’

ਐਕਸ਼ਨ ਕਮੇਟੀ ਵੱਲੋਂ ਅੱਜ ‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਸੌਂਪਿਆ ਜਾਵੇਗਾ ‘ਲਾਹਣਤ ਪੱਤਰ’

ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ 2026 ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਇਕ ਸਟੋਰ ਮਾਲਕ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

Parvinder Singh Jhota File Photo
ਪਰਵਿੰਦਰ ਸਿੰਘ ਝੋਟਾ

ਮਾਨਸਾ ਵਿਖੇ ਚੱਲ ਰਹੇ ਮੋਰਚੇ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਨੇ ਅੱਜ (ਸੋਮਵਾਰ) ਨੂੰ ਦੁਪਹਿਰ 12 ਵਜੇ ਤੋਂ 3 ਵਜੇ ਦੇ ਦਰਮਿਆਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ‘ਲਾਹਣਤ ਪੱਤਰ’ ਸੌਂਪਣ ਦਾ ਸੱਦਾ ਦਿੱਤਾ ਹੈ। ਕਮੇਟੀ ਨੇ ਸਰਕਾਰ ਅਤੇ ਇਸ ਦੇ ਨੁਮਾਇੰਦਿਆਂ ਨੂੰ ਇਸ ਹੱਤਿਆ ’ਤੇ ਧਾਰੀ ਚੁੱਪ ਲਈ ਜਵਾਬਦੇਹ ਠਹਿਰਾਇਆ ਹੈ।

Lahnat Letter
ਲਾਹਣਤੀ ਪੱਤਰ

‘ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚਾ’ ਦੇ ਨਾਂ ਹੇਠ ਜਾਰੀ ਇਸ ਲਾਹਣਤ ਪੱਤਰ ਵਿੱਚ ਨੌਂ ਪ੍ਰਮੁੱਖ ਮੰਗਾਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਦੁਖਦਾਈ ਘਟਨਾ ਤੋਂ ਬਾਅਦ ‘ਆਪ’ ਵਿਧਾਇਕਾਂ ਦੀ ਚੁੱਪ ’ਤੇ ਗੰਭੀਰ ਸਵਾਲ ਚੁੱਕੇ ਗਏ ਹਨ। ਕਮੇਟੀ ਨੇ ਦੋਸ਼ ਲਾਇਆ ਹੈ ਕਿ ਨਸ਼ਾ ਤਸਕਰਾਂ, ਪੁਲੀਸ ਅਤੇ ਰਾਜਸੀ ਨੁਮਾਇੰਦਿਆਂ ਦੀ ਆਪਸੀ ਮਿਲੀਭੁਗਤ ਕਾਰਨ ਇਹ ਗ਼ੈਰ-ਕਾਨੂੰਨੀ ਧੰਦਾ ਪੂਰੇ ਪੰਜਾਬ ਵਿੱਚ ਫੈਲ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰ ਤਬਾਹ ਹੋ ਰਹੇ ਹਨ।

ਪੱਤਰ ਵਿੱਚ ਦਰਜ 9 ਮੁੱਖ ਮੰਗਾਂ 

ਮੁੱਖ ਮੰਤਰੀ ਭਗਵੰਤ ਮਾਨ ਦਾ ਇਖ਼ਲਾਕੀ ਆਧਾਰ ’ਤੇ ਅਸਤੀਫ਼ਾ
ਪੰਜਾਬ ਦੇ ਡੀਜੀਪੀ ਦਾ ਅਸਤੀਫ਼ਾ
ਪਰਿਵਾਰ ਦੀ ਸਹਿਮਤੀ ਨਾਲ ਚੰਡੀਗੜ੍ਹ ਦੇ ਪੀਜੀਆਈਐੱਮਈਆਰ (ਫਘੀੰਓ੍ਰ) ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਪੋਸਟਮਾਰਟਮ
ਕਤਲ ਕਾਂਡ ਅਤੇ ਪੁਲੀਸ-ਸਿਆਸਤਦਾਨ-ਤਸਕਰ ਗਠਜੋੜ ਦੀ ਸੀਬੀਆਈ (ਛਭੀ) ਜਾਂਚ
ਜਿਸ ਦੁਕਾਨ ’ਤੇ ਕਤਲ ਹੋਇਆ ਉੱਥੇ ਝੋਟਾ ਦਾ ਬੁੱਤ ਲਗਾਉਣਾ
ਮਾਨਸਾ ਦੇ ਦੋ ਐੱਸਐੱਚਓਜ਼, ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਬਰਖ਼ਾਸਤ ਕਰਨਾ
ਪਿੰਡ ਖਿਆਲਾ ਕਲਾਂ ਵਿਖੇ ਝੋਟਾ ਦੇ ਨਾਂ ’ਤੇ ਟਰਾਮਾ ਸੈਂਟਰ ਦੀ ਸਥਾਪਨਾ
ਫਾਸਟ ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾ ਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣਾ
ਫਾਇਰਿੰਗ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਦਾ ਮੁਫ਼ਤ ਸਰਕਾਰੀ ਇਲਾਜ ਤੇ 20-20 ਲੱਖ ਰੁਪਏ ਦਾ ਮੁਆਵਜ਼ਾ ਸ਼ਾਮਲ ਹੈ।

ਪੱਤਰ ਰਾਹੀਂ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਿੱਧਾ ਸਵਾਲ ਕੀਤਾ ਗਿਆ ਹੈ ਕਿ ਉਹ ਜਨਤਕ ਤੌਰ ’ਤੇ ਆਪਣਾ ਪੱਖ ਸਪੱਸ਼ਟ ਕਰਨ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਨਾਲ ਖੜ੍ਹੇ ਹਨ ਜਾਂ ਨਸ਼ਾ ਤਸਕਰਾਂ ਦੇ ਨਾਲ। ਮੋਰਚੇ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀ ਚੁੱਪ ਨਾ ਤੋੜੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪੱਤਰ ਵਿੱਚ ਤਿੰਨ ਸਾਲ ਪਹਿਲਾਂ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਉਸੇ ਕੈਮਿਸਟ ਨੂੰ ਨਸ਼ੀਲੀਆਂ ਕੈਪਸੂਲਾਂ ਸਮੇਤ ਫੜਿਆ ਸੀ, ਪਰ ਕਾਰਵਾਈ ਦੀ ਥਾਂ ਕਥਿਤ ਤੌਰ ’ਤੇ ਕੈਮਿਸਟ ਨੂੰ ਅਸਲਾ ਲਾਇਸੈਂਸ ਮਿਲ ਗਿਆ, ਜਦਕਿ ਝੋਟਾ ਨੂੰ ਝੂਠੇ ਕੇਸ ਵਿੱਚ ਫਸਾ ਕੇ ਤਿੰਨ ਮਹੀਨੇ ਜੇਲ੍ਹ ਕੱਟਣੀ ਪਈ। ਇਹ ਘਟਨਾ ਪੰਜਾਬ ਦੀ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸਜ਼ਾ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਕਿਉਂ ਮਿਲਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਹਰਿਆਣਾ ਦਾ ਮੁਖ ਮੰਤਰੀ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ਜਿੰਮੇਵਾਰ ਹੈ, ਇਹਨਾਂ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਹੋ ਕੇ ਸਜ਼ਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: