ਮਾਨਸਾ : ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਦੇ ਵਿਰੋਧ ਵਿੱਚ ਪਰਮਿੰਦਰ ਝੋਟਾ ਇਨਸਾਫ਼ ਐਕਸ਼ਨ ਕਮੇਟੀ ਵੱਲੋਂ 30 ਅਕਤੂਬਰ ਨੂੰ ਮਾਨਸਾ ਵਿਖੇ ਪੰਜਾਬ ਭਰ ਦੀਆਂ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਇਹ ਇਕੱਠ ਸਵੇਰੇ 11 ਵਜੇ ਮਾਨਸਾ ਵਿਖੇ ਵਿਸ਼ਵਕਰਮਾ ਭਵਨ ਵਿੱਚ ਹੋਵੇਗਾ।

Parvinder Singh Jhota File Photo
ਪਰਵਿੰਦਰ ਸਿੰਘ ਝੋਟਾ

ਐਕਸ਼ਨ ਕਮੇਟੀ ਵੱਲੋਂ ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਨ ਵਾਲੇ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਨਸ਼ਾ ਤਸਕਰਾਂ ਵੱਲੋਂ ਪੁਲਿਸ ਅਤੇ ਸਰਕਾਰ ਦੀ ਸ਼ਹਿ ’ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਪੰਜਾਬ ਵਿੱਚ ਗੰਭੀਰ ਰੂਪ ਧਾਰਨ ਕਰ ਚੁੱਕੀਆਂ ਹਨ। 27 ਅਕਤੂਬਰ ਨੂੰ ਐਕਸ਼ਨ ਕਮੇਟੀ ਵੱਲੋਂ ਬਹੁਤ ਸਾਰੇ ਆਗੂਆਂ ਨਾਲ ਗੱਲਬਾਤ ਕੀਤੀ ਗਈ, ਪਰ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਮੰਗਾਂ ਹਾਲੇ ਤੱਕ ਪੂਰੀਆਂ ਨਹੀਂ ਹੋਈਆਂ।

ਇਹ ਸਵਾਲ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਨਾਲ ਜੁੜੇ ਲੋਕਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦਾ ਵੀ ਹੈ।  ਇਸ ਮਸਲੇ ’ਤੇ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝੀ ਤਾਕਤ ਨਾਲ ਆਵਾਜ਼ ਉਠਾਉਣ ਦੀ ਲੋੜ ਹੈ।

ਪਰਮਿੰਦਰ ਝੋਟਾ ਇਨਸਾਫ਼ ਐਕਸ਼ਨ ਕਮੇਟੀ ਨੇ ਸਮੂਹ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ 30 ਅਕਤੂਬਰ ਨੂੰ ਸਵੇਰੇ 11 ਵਜੇ ਮਾਨਸਾ ਦੇ ਵਿਸ਼ਵਕਰਮਾ ਭਵਨ ਵਿਖੇ ਪਹੁੰਚ ਕੇ ਇਕੱਠ ਵਿੱਚ ਸ਼ਮੂਲੀਅਤ ਕਰਨ ਅਤੇ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਨੂੰ ਮਜ਼ਬੂਤ ਕਰਨ।

Comments

comments