Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਮਰੀਕਾ ਦੀ ਸੰਗਤ ਨੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਮਨਾਇਆ

ਅਮਰੀਕਾ ਦੀ ਸੰਗਤ ਨੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਮਨਾਇਆ

ਫਰੀਮੌਂਟ (੯ ਫਰਵਰੀ ੨੦੨੫): ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਸਾਕਾ ਨਕੋਦਰ ਦੇ ਸ਼ਹੀਦਾਂ ਦੀ ਤਸਵੀਰ।

ਇਸ ਸ਼ਹੀਦੀ ਸਮਾਗਮ ਵਿਚ ਬੇਅ ਇਲਾਕੇ ਦੀ ਸੰਗਤ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਹੀਦ ਸਿੰਘਾਂ ਨੂੰ ਨਿਮਨ ਕੀਤਾ ਗਿਆ। ਇਸ ਸਾਮਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਛੋਟੇ ਵੀਰ ਡਾ. ਹਰਿੰਦਰ ਸਿੰਘ ਵਲੋਂ ਸ਼ਹੀਦ ਸਿੰਘਾਂ ਦੇ ਜੀਵਨ, ਸਾਕੇ ਬਾਰੇ ਤੇ ਅੱਜ ਅਸੀਂ ਕਿਵੇਂ ਇਨ੍ਹਾਂ ਸ਼ਹਾਦਤਾਂ ਤੋਂ ਸਿੱਖ ਕੇ ਆਪਣੇ ਜੀਵਨ ਅਮਲ ਸਫਲਾ ਕਰ ਸਕਦੇ ਹਾਂ।

Sikh sangat at Fremont Gurdwara Sahib during Shaheedi Samagam in the memory of Saka Nakodar 1986
ਸ਼ਹੀਦੀ ਸਮਾਗਮ ਦੌਰਾਨ ਹਾਜ਼ਰ ਸੰਗਤਾਂ ਦਾ ਇਕ ਦ੍ਰਿਸ਼

ਇਸ ਮੌਕੇ ਅਮਰੀਕਨ ਕਾਂਗਰਸ ਮੈਂਬਰ ਜਿੰਮੀ ਪਨੇਟਾ ਵਲੋਂ ੬ ਫਰਵਰੀ ੨੦੨੫ ਨੂੰ ਸਾਕਾ ਨਕੋਦਰ ਦੇ ਸ਼ਹੀਦਾਂ ਨੂੰ ਯੂ ਐੱਸ ਕਾਂਗਰਸ ਦੇ ਸਦਨ ਵਿਚ ਸ਼ਰਧਾਂਜਲੀ ਦੇਣ ਤੇ ਸਾਕਾ ਨਕੋਦਰ ਦੀ ਨਾਇਨਸਾਫੀ ਤੇ ਪੁਲਿਸ ਵਲੋਂ ਬੇਗੁਨਾਹ ਨਿਹੱਥੇ ਸਿੰਘਾਂ ਦੇ ਕਤਲਾਂ ਦਾ ਮੁੱਦਾ ਅਮਰੀਕੀ ਪ੍ਰਤਿਨਿਧੀ ਸਦਨ ਵਿਚ ਗੰਭੀਰਤਾ ਨਾਲ ਚੁੱਕਣ ਲਈ ਉਨ੍ਹਾਂ ਦਾ ਸਿੱਖ ਕੌਮ ਵਲੋਂ ਧੰਨਵਾਦ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ੧੦੦ ਸਾਲਾ ਬਰਸੀ ਮੌਕੇ ੨੦੨੧ ਵਿਚ ਅਮਰੀਕਨ ਕਾਂਗਰਸ ਵਲੋਂ  ਯੂ ਐੱਸ ਕਾਂਗਰਸ ਦੇ ਸਦਨ ਵਿਚ ਸ਼ਰਧਾਂਜਲੀ ਦਿਤੀ ਸੀ ।

Shaheeds' Families honored in Fremont Gurdwara Sahib during Shaheedi Samagam in the memory of Saka Nakodar 1986
ਸਾਕਾ ਨਕੋਦਰ 1986 ਦੀ ਯਾਦ ਵਿੱਚ ਹੋਏ ਸ਼ਹੀਦੀ ਸਮਾਗਮ ਦੌਰਾਨ ਫਰੀਮਾਂਟ ਗੁਰਦੁਆਰਾ ਸਾਹਿਬ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ

ਸੰਗਤਾਂ ਵਲੋਂ ਕੈਲੀਫੋਰਨੀਆ ਅਸੈਂਬਲੀ ਮੈਂਬਰ ਡਾ. ਜਸਮੀਤ ਕੌਰ ਬੈਂਸ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਾਕਾ ਨਕੋਦਰ ਦੇ ੩੮ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸੰਗਤਾਂ ਤੇ ਸ਼ਹੀਦ ਪਰਿਵਾਰਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ੧੩ ਜੂਨ ੨੦੨੪ ਨੂੰ ਕੈਲੀਫੋਰਨੀਆ ਦੀ ਸੂਬਾ ਅਸੈਂਬਲੀ ਵਿਚ ੪ ਫਰਵਰੀ ਨੂੰ ਹਰ ਸਾਲ ਕੈਲੀਫੋਰਨੀਆ ਸੂਬੇ ਵਿਚ ਸਾਕਾ ਨਕੋਦਰ ਦਿਵਸ ਵਜੋਂ ਮਨਾਉਣ ਦਾ ਮਤਾ ਨੰਬਰ ੯੩ ਸਰਬਸੰਤੀ ਨਾਲ ਪਾਸ ਕਰਵਾਇਆ। ਇਸ ਤੋਂ ਪਹਿਲਾਂ ਡਾ. ਬੈਂਸ ਵਲੋਂ ੧੯੮੪ ਸਿੱਖ ਨਸਲਕੁਸ਼ੀ ਦਾ ਮਤਾ ਵੀ ਕੈਲੀਫੋਰਨੀਆ ਦੀ ਸੂਬਾ ਅਸੈਂਬਲੀ ਵਿਚ ਪਾਸ ਕਰਵਾਇਆ ਜਾ ਚੁੱਕਾ ਹੈ।

California Legislature Assembly Resolution Recognizing Saka Nakodar 1986 Day
ਕੈਲੀਫੋਰਨੀਆ ਦੀ ਸੂਬਾ ਅਸੈਂਬਲੀ ਵਿਚ ੪ ਫਰਵਰੀ ਨੂੰ ਹਰ ਸਾਲ ਕੈਲੀਫੋਰਨੀਆ ਸੂਬੇ ਵਿਚ ਸਾਕਾ ਨਕੋਦਰ ਦਿਵਸ ਵਜੋਂ ਮਨਾਉਣ ਦਾ ਮਤਾ

ਡਾ. ਹਰਿੰਦਰ ਸਿੰਘ ਨੇ ਅਦਾਰਾ ਸਿੱਖ ਸਿਆਸਤ ਨੂੰ ਜਾਣਕਾਰੀ ਦਿੱਤੀ ਹੈ ਕਿ ਆਉਂਦੇ ਐਤਵਾਰ (੧੬ ਫਰਵਰੀ ੨੦੨੫ ਨੂੰ) ਗੁਰਦਵਾਰਾ ਸਾਹਿਬ ਸੇਨ ਹੋਜੇ  ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ ੩੯ਵਾਂ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

ਇਸੇ ਤਰ੍ਹਾਂ ੧੮ ਫਰਵਰੀ ੨੦੨੫ ਨੂੰ ਸੇਨ ਹੋਜੇ ਮੇਅਰ ਤੇ ਸਿਟੀ ਕੌਂਸਿਲ ਵਲੋਂ ੪ ਫਰਵਰੀ ੨੦੨੫ ਨੂੰ ਸਾਕਾ ਨਕੋਦਰ ਦਿਵਸ ਵਜੋਂ ਮਨਾਉਣ ਸਬੰਧੀ ਘੋਸ਼ਣਾ ਪੱਤਰ ਸੌਂਪਿਆ ਜਾਵੇਗਾ।

Photos of Sikh Shaheeds placed at gallery in Fremont Gurdwara Sahib in California, USA
ਗੁਰਦਵਾਰਾ ਸਾਹਿਬ ਦੇ ਲੰਗਰ ਹਾਲ ਵਿਚ ਸੱਤ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਸ਼ਸ਼ੋਭਿਤ ਕੀਤੀਆਂ ਗਈਆਂ

ਅੱਜ ਗੁਰਦਵਾਰਾ ਸਾਹਿਬ ਜੀ ਦੇ ਲੰਗਰ ਹਾਲ ਵਿਚ ਸੱਤ ਸ਼ਹੀਦ ਸਿੰਘਾਂ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ, ਸ਼ਹੀਦ ਭਾਈ ਜੁਗਰਾਜ ਸਿੰਘ, ਭਾਈ ਗੁਰਸਾਹਿਬ ਸਿੰਘ ਚੰਗਿਆੜਾ, ਸ਼ਹੀਦ ਭਾਈ ਬਲਬੀਰ ਸਿੰਘ ਰਾਏਪੁਰ, ਸ਼ਹੀਦ ਭਾਈ ਅਜੀਤਪਾਲ ਸਿੰਘ ਹੁਸ਼ਿਆਰਪੁਰ, ਅਤੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ  ਦੀਆਂ ਤਸਵੀਰਾਂ ਸ਼ਸ਼ੋਭਿਤ ਕੀਤੀਆਂ ਗਈਆਂ।

ਕਨੇਡਾ ਵਿਚ ਵੀ ਮਨਾਇਆ ਗਿਆ ਸ਼ਹੀਦੀ ਦਿਹਾੜਾ:

ਕੈਨੇਡਾ ਦੇ ਅਲਬਰਟਾ ਸੂਬੇ ਦੇ ਗੁਰਦਵਾਰਾ ਸਾਹਿਬ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ, ਵਿਖੇ ਵੀ ਸਾਕਾ ਨਕੋਦਰ ਦੇ ਸ਼ਹੀਦਾਂ ਦਾ ੩੯ਵਾਂ ਸ਼ਹੀਦੀ ਦਿਹਾੜਾ ੯ ਫਰਵਰੀ ੨੦੨੫ ਨੂੰ ਮਨਾਇਆ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: