February 3, 2017 | By ਸਿੱਖ ਸਿਆਸਤ ਬਿਊਰੋ
ਰਾਮਪੁਰਾ ਫੂਲ: ਮੀਡੀਆ ਦੀਆਂ ਖ਼ਬਰਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕਾਰਜਕਰਤਾ ‘ਤੇ ਰਾਮਪੁਰਾ ਫੂਲ ਵਿਖੇ ਵੀਰਵਾਰ ਦੀ ਰਾਤ ਗੋਲੀ ਮਾਰ ਕੇ ਹਮਲਾ ਕੀਤਾ ਗਿਆ। ਆਪ ਵਲੋਂ ਇਸ ਹਮਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕਾਰਜਕਰਤਾਵਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਹਿੰਦੁਸਤਾਨ ਟਾਈਮਸ ਦੀ ਖ਼ਬਰ ਮੁਤਾਬਕ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਸਿੱਧੂ ਨੇ ਬਾਦਲ ਦਲ ਦੇ ਕਾਰਜਕਰਤਾਵਾਂ ‘ਤੇ ਦੋਸ਼ ਲਾਉਂਦਿਆਂ ਕਿਹਾ, “ਆਪ ਦੇ ਯੂਥ ਆਗੂ ਰੌਬੀ ਬਰਾੜ ਦੇ ਪੱਟ ‘ਚ ਗੋਲੀ ਲੱਗੀ ਹੈ, ਉਸਨੂੰ ਆਦੇਸ਼ ਹਸਪਤਾਲ ਭੁੱਚੋਂ ‘ਚ ਭਰਤੀ ਕੀਤਾ ਗਿਆ ਹੈ।”
ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਹਮਲੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦੋਸ਼ੀ ਮੰਨਦਿਆਂ ਕਿਹਾ ਗਿਆ ਕਿ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਕੋਈ ਕਾਰਵਾਈ ਨਹੀਂ ਕਰ ਰਹੇ।
ਰਾਮਪੁਰਾ ਫੂਲ ਵਲੋਂ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Aam Aadmi Party (AAP) activist shot at in Rampura Phul, AAP blames Badal Dal …
Related Topics: Aam Aadmi Party, Badal Dal, Punjab Elections 2017 (ਪੰਜਾਬ ਚੋਣਾਂ 2017), Punjab Polls 2017, Roby Brar